Tuesday, July 21, 2026
ਤਾਜਾ ਖਬਰਾਂ
ਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀ

Health

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ: ਬਲਬੀਰ ਸਿੱਧੂ

PUNJAB NEWS EXPRESS | August 24, 2021 04:40 PM

ਮੋਹਾਲੀ/ਚੰਡੀਗੜ੍ਹ:ਸਰਬੱਤ ਸਿਹਤ ਬੀਮਾ ਯੋਜਨਾ (ਐਸਐਸਬੀਵਾਈ) ਤਹਿਤ ਪਿਛਲੇ 2 ਸਾਲਾਂ ਦੌਰਾਨ 912.81 ਕਰੋੜ ਰੁਪਏ ਨਾਲ 8.06 ਲੱਖ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਯੋਜਨਾ ਦੇ ਤੀਜੇ ਸਾਲ ਦੀ ਸ਼ੁਰੂਆਤ ਮੌਕੇ ਕਿਸਾਨ ਵਿਕਾਸ ਚੈਂਬਰ, ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ।
ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਗੂ ਹੋਣ ਉਪਰੰਤ 2 ਸਾਲ ਸਫ਼ਲਤਾਪੂਰਵਕ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਟੀਚਾ ਸਿਹਤ ਸੇਵਾਵਾਂ ਦੀ ਸਪੁਰਦਗੀ ਇੱਕ ਖੇਤਰ ਤੋਂ ਹਰੇਕ ਲੋੜਵੰਦ ਮਰੀਜ਼ ਤੱਕ ਪਹੁੰਚਾਉਣਾ ਹੈ।
ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੂਜੇ ਅਤੇ ਤੀਜੇ ਪੱਧਰ ਦੀਆਂ ਸਿਹਤ ਸੰਭਾਲ ਦੀਆਂ ਲੋੜਾਂ ਦੀ ਸਪੁਰਦਗੀ ਲਈ ਸ਼ੁਰੂ ਕੀਤੀ ਗਈ ਸੀ ਅਤੇ ਇਸ ਯੋਜਨਾ ਤਹਿਤ 8 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਨ੍ਹਾਂ ਵਿੱਚੋਂ 13, 940 ਮਰੀਜ਼ਾਂ ਦੇ ਦਿਲ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਗਏ। ਇਸੇ ਤਰ੍ਹਾਂ 4, 964 ਮਰੀਜ਼ਾਂ ਦੇ ਗੋਡੇ ਬਦਲਣ ਅਤੇ ਹਿੱਪ ਰਿਪਲੇਸਮੈਂਟ ਸਬੰਧੀ ਸਰਜਰੀਆਂ, 12, 133 ਕੈਂਸਰ ਮਰੀਜ਼ਾਂ ਦਾ ਇਲਾਜ ਅਤੇ 2, 03, 175 ਮਰੀਜ਼ਾਂ ਦੇ ਡਾਇਲਸਿਸ ਦੇ ਨਾਲ ਨਾਲ ਹੋਰ ਬਿਮਾਰੀਆਂ ਦੇ ਇਲਾਜ ਵੀ ਮੁਫ਼ਤ ਮੁਹੱਈਆ ਕਰਵਾਏ ਗਏ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ 2 ਸਾਲਾਂ ਵਿੱਚ ਇਸ ਸਕੀਮ ਅਧੀਨ 71 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਗਏ। ਯੋਗ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਅਤੇ ਵੱਡੇ ਪ੍ਰਾਈਵੇਟ ਹਸਪਤਾਲਾਂ ਸਮੇਤ 898 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ। ਇਨ੍ਹਾਂ ਸੂਚੀਬੱਧ ਹਸਪਤਾਲਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਲਗਭਗ 1579 ਇਲਾਜ ਪੈਕੇਜ ਨਕਦ ਰਹਿਤ ਮੁਹੱਈਆ ਕਰਵਾਏ ਗਏ ਹਨ ਅਤੇ ਕੋਵਿਡ -19 ਨੂੰ ਵੀ ਇਸ ਸਕੀਮ ਅਧੀਨ ਕਵਰ ਕੀਤਾ ਗਿਆ ਹੈ।
ਉਨ੍ਹਾਂ ਸਟੇਟ ਹੈਲਥ ਏਜੰਸੀ ਦੀ ਟੀਮ ਨੂੰ ਯੋਜਨਾ ਦੀ ਸ਼ੁਰੂਆਤ ਤੋਂ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਸੂਬੇ ਦੇ ਸਭ ਤੋਂ ਗਰੀਬ ਅਤੇ ਕਮਜ਼ੋਰ ਆਬਾਦੀ ਤੱਕ ਪਹੁੰਚ ਕਰਨ ਲਈ ਕੀਤੇ ਗਏ ਯਤਨਾਂ ਅਤੇ ਸਖ਼ਤ ਮਿਹਨਤ ਵਾਸਤੇ ਵਧਾਈ ਦਿੱਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਾਲ ਐਸਐਸਬੀਵਾਈ ਨੈਟਵਰਕ ਅਤੇ ਸੇਵਾਵਾਂ ਨੂੰ ਹੋਰ ਆਬਾਦੀ ਤੱਕ ਪਹੁੰਚਾਉਣ 'ਤੇ ਧਿਆਨ ਕੇਂਦਰਤ ਹੋਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਸਮਾਜਿਕ-ਆਰਥਿਕ ਜਾਤੀ ਜਨਗਣਨਾ 2011 ਵਿੱਚ ਸੂਚੀਬੱਧ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨਾਂ ਅਤੇ ਸ਼ੁਗਰਕੇਨ ਵੇਅਮੈਂਟ ਸਲਿੱਪ ਧਾਰਕਾਂ, ਰਜਿਸਟਰਡ ਉਸਾਰੀ ਕਾਮਿਆਂ, ਛੋਟੇ ਵਪਾਰੀਆਂ ਅਤੇ ਪੀਲੇ ਕਾਰਡ ਧਾਰਕਾਂ ਜਾਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ, ਸੀਐਸਸੀ ਕੇਂਦਰ, ਸੇਵਾ ਕੇਂਦਰ ਜਾਂ ਵਿਭਾਗ ਦੀ ਵੈਬਸਾਈਟ www.sha.punjab.gov.in. 'ਤੇ ਜਾ ਕੇ ਆਪਣੇ ਕਾਰਡ ਬਣਾਉਣ ਲਈ ਅਪੀਲ ਵੀ ਕੀਤੀ।
ਇਸ ਮੌਕੇ ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਆਲੋਕ ਸ਼ੇਖਰ ਨੇ ਕਿਹਾ ਕਿ ਸੂਬੇ ਦੇ ਲਗਭਗ 40 ਲੱਖ ਯੋਗ ਪਰਿਵਾਰਾਂ ਜੋ ਕਿ ਆਬਾਦੀ ਦਾ 65 ਫ਼ੀਸਦ ਹਿੱਸਾ ਹਨ, ਨੂੰ ਮੁੱਢਲੀਆਂ, ਦੂਜੇ ਅਤੇ ਤੀਜੇ ਪੱਧਰ ਦੀਆਂ ਮਲਟੀਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਨਾਲ-ਨਾਲ ਯੂਨੀਵਰਸ ਹੈਲਥ ਕਵਰੇਜ ਦੇ ਸੰਯੁਕਤ ਰਾਸ਼ਟਰ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਵੱਲ ਸੂਬੇ ਦੀ ਪ੍ਰਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਹੁਣ ਤੱਕ ਕੀਤੇ ਕਾਰਜਾਂ ਬਾਰੇ ਦੱਸਦਿਆਂ ਸਟੇਟ ਹੈਲਥ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੁਮਾਰ ਰਾਹੁਲ ਨੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਨੇ ਹਸਪਤਾਲਾਂ ਵਿੱਚ 8 ਲੱਖ ਮਰੀਜ਼ਾਂ ਦੀ ਭਰਤੀ ਸਮੇਤ ਕਈ ਮੀਲ ਪੱਥਰ ਸਥਾਪਤ ਕੀਤੇ। ਉਹਨਾਂ ਅੱਗੇ ਕਿਹਾ ਕਿ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ 23 ਜ਼ਿਲ੍ਹਿਆਂ ਦੇ 898 ਹਸਪਤਾਲਾਂ ਦੇ ਨੈੱਟਵਰਕ ਰਾਹੀਂ 912 ਕਰੋੜ ਰੁਪਏ ਨਾਲ 8.06 ਲੱਖ ਮਰੀਜ਼ਾਂ ਦੀ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਉਹਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ।
ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਡਾਇਰੈਕਟਰ ਈ.ਐਸ.ਆਈ. ਓ.ਪੀ. ਗੌਜਰਾ, ਸੀਨੀਅਰ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ, ਓ.ਐਸ.ਡੀ./ਸਿਹਤ ਮੰਤਰੀ ਡਾ. ਬਲਵਿੰਦਰ ਸਿੰਘ, ਰਾਜਨੀਤਿਕ ਸਕੱਤਰ/ਸਿਹਤ ਮੰਤਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੰਯੁਕਤ ਸੀਈਓ ਐਸਐਚਏ ਸ੍ਰੀਮਤੀ ਅਮਨਿੰਦਰ ਕੌਰ, (ਪੀਐਮਬੀ, ਈਟੀਡੀ, ਬੀਓਸੀਡਬਲਯੂ, ਪਨਮੀਡੀਆ) ਵਿਭਾਗਾਂ ਅਤੇ ਐਸਬੀਆਈ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਨੁਮਾਇੰਦੇ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ