Saturday, April 27, 2024

Health

ਜਮਾਂਦਰੂ ਦਿਲ ਦੀ ਬਿਮਾਰੀ ਵਾਲੇ 217 ਬੱਚਿਆਂ ਦਾ ਆਰ.ਬੀ.ਐਸ.ਕੇ. ਅਧੀਨ ਮੁਫਤ ਇਲਾਜ ਕੀਤਾ: ਬਲਬੀਰ ਸਿੱਧੂ

PUNJAB NEWS EXPRESS | September 07, 2021 09:19 AM

ਚੰਡੀਗੜ:ਕੋਰੋਨਾ ਸੰਕਟ ਕਾਰਨ ਸਾਰੇ ਸਕੂਲ ਅਤੇ ਆਂਗਨਵਾੜੀ ਕੇਂਦਰ ਮਾਰਚ, 2020 ਤੋਂ ਮਾਰਚ, 2021 ਤੱਕ ਬੰਦ ਰਹੇ, ਜਦੋਂ ਕਿ ਇਸ ਸਮੇਂ ਦੌਰਾਨ ਰਾਸਟਰੀ ਬਾਲ ਸਿਹਤ ਕਾਰਯਕਰਮ (ਆਰਬੀਐਸਕੇ) ਅਧੀਨ ਸਰਜਰੀ ਨਾਲ ਜਮਾਂਦਰੂ ਦਿਲ ਦੀ ਬਿਮਾਰੀ ਵਾਲੇ 217 ਬੱਚਿਆਂ ਅਤੇ ਪੀ.ਆਈ.ਡੀ.ਡੀ. (ਪ੍ਰਾਇਮਰੀ ਇਮਯੂਨੋ ਘਾਟ ਰੋਗ) ਤੋਂ ਪੀੜਤ 18 ਬੱਚਿਆਂ ਦਾ ਮੁਫਤ ਇਲਾਜ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੀਆਂ 258 ਆਰਬੀਐਸਕੇ ਮੋਬਾਈਲ ਹੈਲਥ ਟੀਮਾਂ ਕੋਵਿਡ-19 ਸਬੰਧੀ ਡਿਊਟੀਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਸਨ ਕਿਉਂਕਿ ਮਹਾਂਮਾਰੀ ਕਾਰਨ ਸਾਰੇ ਸਕੂਲ ਅਤੇ ਆਂਗਨਵਾੜੀ ਕੇਂਦਰ ਬੰਦ ਸਨ। ਉਨਾਂ ਕਿਹਾ ਕਿ ਕੋਵਿਡ ਡਿਊਟੀ ਨਿਭਾਉਣ ਤੋਂ ਇਲਾਵਾ, ਆਰਬੀਐਸਕੇ ਟੀਮਾਂ ਪੰਜਾਬ ਦੇ ਸਾਰੇ ਬੱਚਿਆਂ ਦੇ ਸਿਹਤਮੰਦ ਬਚਪਨ ਨੂੰ ਉਤਸ਼ਾਹਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਅਣਥੱਕ ਮਿਹਨਤ ਕਰ ਰਹੀਆਂ ਹਨ ਜਿਸ ਤਹਿਤ ਸਕੂਲੀ ਬੱਚਿਆਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

ਉਨਾਂ ਕਿਹਾ ਕਿ ਆਰਬੀਐਸਕੇ ਇੱਕ ਮਹੱਤਵਪੂਰਣ ਪਹਿਲਕਦਮੀ ਹੈ ਜਿਸ ਦਾ ਉਦੇਸ ਜਨਮ ਤੋਂ ਲੈ ਕੇ 18 ਸਾਲ ਤੱਕ ਦੇ ਬੱਚਿਆਂ ਵਿੱਚ 4 ‘ਡੀ‘ ਭਾਵ ਜਨਮ ਸਮੇਂ ਨੁਕਸ, ਕਮੀਆਂ, ਬਚਪਨ ਦੀਆਂ ਬਿਮਾਰੀਆਂ, ਵਿਕਾਸ ਵਿੱਚ ਦੇਰੀ ਸਮੇਤ ਅਪਾਹਜਤਾ ਦੀ ਜਲਦ ਪਛਾਣ ਅਤੇ ਇਹਨਾਂ ਦਾ ਇਲਾਜ ਮੁਹੱਈਆ ਕਰਵਾਉਣਾ ਹੈ। ਇਹ ਪ੍ਰੋਗਰਾਮ ਬੱਚਿਆਂ ਦੀ ਸਿਹਤ ਜਾਂਚ ਅਤੇ ਸੁਰੂਆਤੀ ਦਖਲ ਲਈ ਇੱਕ ਯੋਜਨਾਬੱਧ ਪਹੁੰਚ ਆਪਣਾਉਣ ਦੀ ਮੰਗ ਕਰਦਾ ਹੈ।
ਸ. ਸਿੱਧੂ ਨੇ ਦੱਸਿਆ ਕਿ ਬੱਚੇ ਦੇ ਜੀਵਨ ਦੇ ਸੁਰੂਆਤੀ ਸਾਲ ਬਚਾਅ ਅਤੇ ਵਿਕਾਸ ਦੋਵਾਂ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ ਅਤੇ ਇਹ ਪ੍ਰੋਗਰਾਮ ਬੱਚਿਆਂ ਦੀ ਜਾਂਚ ਕਰਨ, ਡਾਕਟਰੀ ਸਹਾਇਤਾ ਦੀ ਜ਼ਰੂਰਤ ਵਾਲੀਆਂ ਸਿਹਤ ਸਥਿਤੀਆਂ ਦੀ ਪਛਾਣ ਕਰਨ ਅਤੇ ਜਲਦ ਦਖਲ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਹੈ।

ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਅੰਦੇਸ਼ ਕੰਗ ਨੇ ਆਰ.ਬੀ.ਐਸ.ਕੇ. ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਦੇ ਅਨੁਮਾਨ ਅਨੁਸਾਰ ਦੇਸ਼ ਵਿੱਚ ਅਪੰਗਤਾਵਾਂ ਸਮੇਤ ਜਮਾਂਦਰੂ ਨੁਕਸ, ਕਿਸੇ ਤੱਤ ਦੀ ਕਮੀ, ਬਚਪਨ ਦੀਆਂ ਵਿਸ਼ੇਸ਼ ਬਿਮਾਰੀਆਂ ਅਤੇ ਸਰੀਰਕ ਵਿਕਾਸ ਵਿੱਚ ਕਮੀ ਦੇ ਮਾਮਲੇ ਪਾਏ ਜਾਂਦੇ ਹਨ ਅਤੇ ਇਸ ਸਬੰਧੀ ਸਮਾਂ ਰਹਿੰਦਿਆਂ ਪਤਾ ਲਗਾਉਣਾ ਅਤੇ ਹੱਲ ਬਹੁਤ ਜਰੂਰੀ ਹੈ। ਭਾਰਤ ਸਰਕਾਰ ਦੇ ਅਨੁਮਾਨਾਂ ਅਨੁਸਾਰ 6 ਫੀਸਦ ਬੱਚੇ ਜਮਾਂਦਰੂ ਨੁਕਸਾਂ ਨਾਲ ਪੈਦਾ ਹੁੰਦੇ ਹਨ, 10 ਫੀਸਦ ਬੱਚੇ ਘੱਟ ਵਿਕਾਸ ਤੋਂ ਪ੍ਰਭਾਵਿਤ ਹੁੰਦੇ ਹਨ ਜਿਸ ਨਾਲ ਦਿਵਿਆਂਗਤਾ ਹੁੰਦੀ ਹੈ। ਇਸ ਤੋਂ ਇਲਾਵਾ, ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ 4 ਫੀਸਦ ਅਤੇ 10 ਫੀਸਦ ਨਵਜਾਤ ਮੌਤ ਦਰ ਜਨਮ ਸਮੇਂ ਦੇ ਨੁਕਸਾਂ ਦਾ ਕਾਰਨ ਹੈ। ਉਨਾਂ ਕਿਹਾ ਕਿ ਮੁੱਢਲੇ ਪੜਾਅ ਵਿੱਚ ਹੀ ਦਖਲ ਦਿੱਤਾ ਜਾਵੇ ਤਾਂ ਵੱਡਾ ਲਾਭ ਪਹੁੰਚਦਾ ਹੈ ਜਿਸ ਵਿੱਚ ਮੌਤ ਤੋਂ ਬਚਾਅ ਦੇ ਨਤੀਜਿਆਂ ਵਿੱਚ ਸੁਧਾਰ, ਕੁਪੋਸ਼ਣ ਵਿੱਚ ਕਮੀ, ਬੋਧਿਕ ਵਿਕਾਸ ਅਤੇ ਵਿਦਿਅਕ ਪ੍ਰਾਪਤੀ ਵਿੱਚ ਵਾਧਾ ਅਤੇ ਸਾਡੇ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸਮੁੱਚੇ ਸੁਧਾਰ ਸ਼ਾਮਲ ਹਨ।

ਆਰ.ਬੀ.ਐਸ.ਕੇ. ਦੇ ਸਟੇਟ ਪ੍ਰੋਗਰਾਮ ਅਫਸਰ ਡਾ: ਸੁਖਦੀਪ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ 0-18 ਸਾਲ ਦੀ ਉਮਰ ਦੇ ਪੰਜਾਬ ਦੇ 3.7 ਮਿਲੀਅਨ ਬੱਚਿਆਂ ਨੂੰ ਕਵਰ ਕਰਦਾ ਹੈ। ਨਵੇਂ ਜਨਮੇ ਬੱਚਿਆਂ ਦੀ ਸਰਕਾਰੀ ਹਸਪਤਾਲਾਂ ਅਤੇ ਘਰ ਵਿੱਚ ਦੋਵਾਂ ਥਾਂਵਾਂ ’ਤੇ ਸਕ੍ਰੀਨਿੰਗ ਕਰਨਾ ਇਸਦੀ ਰਣਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। 26, 966 ਆਂਗਣਵਾੜੀਆਂ ਦੀ ਸਹਾਇਤਾ ਨਾਲ ਸਾਲ ਵਿੱਚ ਦੋ ਵਾਰ 6 ਸਾਲ ਤੱਕ ਦੇ ਪ੍ਰੀ-ਸਕੂਲ ਬੱਚਿਆਂ ਦੀ ਨਿਯਮਤ ਸਿਹਤ ਜਾਂਚ ਕੀਤੀ ਜਾਂਦੀ ਹੈ ਅਤੇ 19, 671 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜਦੇ 6 ਤੋਂ 18 ਸਾਲ ਦੇ ਬੱਚਿਆਂ ਦੀ ਵੀ ਸਾਲ ਵਿੱਚ ਇੱਕ ਵਾਰ ਸਿਹਤ ਜਾਂਚ ਕੀਤੀ ਜਾਂਦੀ ਹੈ।

ਉਨਾਂ ਕਿਹਾ ਕਿ ਉਹ ਸਾਰੇ ਬੱਚੇ ਜਿਨਾਂ ਨੂੰ 33 ਬਿਮਾਰੀਆਂ ਵਿੱਚੋਂ ਕਿਸੇ ਬਿਮਾਰੀ ਹੋਣ ਤੇ ਡਾਇਗਨਾਜ਼ ਕੀਤਾ ਜਾਂਦਾ ਹੈ, ਫਾਲੋ-ਅਪ ਰੈਫਰਲ ਸਹਾਇਤਾ ਅਤੇ ਸਰਜਰੀ ਆਦਿ ਲਈ ਟਰਸ਼ਰੀ ਪੱਧਰ ਦੀਆਂ ਸਿਹਤ ਸੰਸਥਾਵਾਂ ਜਿਵੇਂ ਪੀਜੀਆਈ ਚੰਡੀਗੜ, ਸੀਐਮਸੀ, ਡੀਐਮਸੀ, ਫੋਰਟਿਸ ਹਸਪਤਾਲ, ਮੋਹਾਲੀ ਅਤੇ ਤਿੰਨ ਮੈਡੀਕਲ ਕਾਲਜ ਅੰਮਿ੍ਰਤਸਰ, ਫਰੀਦਕੋਟ ਅਤੇ ਪਟਿਆਲਾ ਵਿੱਚ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ