Monday, October 25, 2021
ਤਾਜਾ ਖਬਰਾਂ
ਕੇਂਦਰ ਸਰਕਾਰ ਮੀਂਹ ਕਾਰਨ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਨੂੰ ‘ਕੌਮੀ ਨੁਕਸਾਨ’ ਐਲਾਨ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ : ਬਲਵੀਰ ਸਿੰਘ ਰਾਜੇਵਾਲਬੇਰੁਜ਼ਗਾਰਾਂ ਦੀ ਹਮਾਇਤ 'ਚ ਪਹੁੰਚੀ 'ਆਪ': ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਡਟੇ ਮਨੀਸ਼ ਨੂੰ ਦਿੱਤਾ ਹੌਂਸਲਾਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨਾਂ ਦੇ ਕਤਲੇਆਮ ਦੇ ਐੱਸਆਈਟੀ ਚੀਫ਼ ਨੂੰ ਬਦਲਿਆ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਪੈਰ ਘਸੀਟਣ ਲਈ ਕੀਤੀ ਸੀ ਖਿੱਚਾਈਮੁੱਖ ਮੰਤਰੀ ਨੇ ਨਰਮੇ ਪੱਟੀ ਦੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਰ ਹਾਲ ਵਿਚ 29 ਅਕਤੂਬਰ ਤੱਕ ਨੁਕਸਾਨ ਦੀਆਂ ਰਿਪੋਰਟਾਂ ਭੇਜਣ ਲਈ ਆਖਿਆਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨਈਟੀਟੀ ਸਲ਼ੈਕਟਿਡ 2364 ਅਧਿਆਪਕਾਂ ਵੱਲੋਂ ਖਰੜ ਵਿਖੇ ਜ਼ੋਰਦਾਰ ਰੋਸ-ਪ੍ਰਦਰਸ਼ਨ

Health

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਮਰਾਲਾ ਵਿਖੇ 30 ਬੈਡਾਂ ਵਾਲੇ ਜੱਚਾ-ਬੱਚਾ ਸਿਹਤ ਕੇਂਦਰ ਸਥਾਪਤ ਕਰਨ ਦਾ ਐਲਾਨ

PUNJAB NEWS EXPRESS | September 07, 2021 09:21 AM

ਚੰਡੀਗੜ/ਲੁਧਿਆਣਾ: ਸਮਰਾਲਾ ਸਬ-ਡਵੀਜ਼ਨ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 30 ਬੈਡਾਂ ਵਾਲੇ ਜੱਚਾ-ਬੱਚਾ ਸਿਹਤ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ।

ਸ੍ਰੀ ਸ਼ਕਤੀ ਆਨੰਦ ਦੇ ਨਵੇਂ ਸਥਾਪਤ ਕੀਤੇ ਮਾਛੀਵਾੜਾ ਇੰਪਰੂਵਮੈਂਟ ਟਰੱਸਟ ਦੇ ਪਹਿਲੇ ਚੇਅਰਮੈਨ ਬਣਨ ਮੌਕੇ ਰੱਖੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ ਅਤੇ ਇਹ ਨਵਾਂ ਕੇਂਦਰ ਇਲਾਕੇ ਦੀਆਂ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਵਧੀਆ ਇਲਾਜ ਸਹੂਲਤਾਂ ਨੂੰ ਯਕੀਨੀ ਬਣਾਏਗਾ।

ਉਨਾਂ ਕਿਹਾ ਕਿ ਇਹ ਸਮਰਾਲਾ ਦੇ ਸਿਵਲ ਹਸਪਤਾਲ ਤੋਂ ਵੱਖਰੀ ਇਮਾਰਤ ਹੋਵੇਗੀ ਅਤੇ ਕੇਂਦਰ ‘ਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ।

ਉਨਾਂ ਕਿਹਾ ਕਿ ਰਾਜ ਸਰਕਾਰ ਗਰਭਵਤੀ ਮਹਿਲਾਵਾਂ ਦੀ ਦੇਖਭਾਲ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਇੱਕ ਹੀ ਛੱਤ ਹੇਠ ਮੁਲਕ ਦੇ ਜ਼ਿਆਦਾਤਰ ਸੂਬਿਆਂ ਨਾਲੋਂ ਲਗਾਤਾਰ ਬਿਹਤਰ ਪ੍ਰਦਰਸ਼ਨ ਕਰ ਰਹੀ ਹੈ।

ਉਨਾਂ ਕਿਹਾ ਕਿ ਇਮਾਰਤ ਦੇ ਹੋਂਦ ਵਿੱਚ ਆਉਣ ਤੋਂ ਬਾਅਦ, ਲੋੜੀਂਦੇ ਬੁਨਿਆਦੀ ਢਾਂਚੇ ਅਤੇ ਉਪਕਰਣਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਅਤੇ ਗਾਇਨੀਕੋਲੋਜਿਸਟਸ, ਬਾਲ ਰੋਗ ਮਾਹਿਰ, ਸਟਾਫ ਨਰਸਾਂ ਅਤੇ ਹੋਰ ਪੈਰਾ -ਮੈਡੀਕਲ ਸਟਾਫ ਵੀ ਨਿਯੁਕਤ ਕੀਤੇ ਜਾਣਗੇ।

ਸ.ਸਿੱਧੂ ਨੇ ਕਿਹਾ ਕਿ ਇਹ ਕੇਂਦਰ ਦਵਾਈਆਂ, ਭੋਜਨ, ਨਵਜੰਮੇ ਬੱਚਿਆਂ ਦੀ ਖੁਰਾਕ, ਮਾਂ ਅਤੇ ਬੱਚੇ ਨੂੰ ਆਵਾਜਾਈ ਸਮੇਤ ਪੂਰੀ ਤਰਾਂ ਮੁਫਤ ਇਲਾਜ ਮੁਹੱਈਆ ਕਰਵਾਏਗਾ।

ਕੈਬਨਿਟ ਮੰਤਰੀ ਵੱਲੋਂ ਝਾੜ ਸਾਹਿਬ, ਪੰਜਗਰਾਈਂ ਅਤੇ ਹੰਬੋਵਾਲ ਸਿਹਤ ਉਪ ਕੇਂਦਰਾਂ ਨੂੰ ਪ੍ਰਾਇਮਰੀ ਸਿਹਤ ਕੇਂਦਰਾਂ ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।

ਉਨਾਂ ਕੋਵਿਡ-19 ਮਹਾਂਮਾਰੀ ਦੀਆਂ ਪਹਿਲੀ ਅਤੇ ਦੂਜੀ ਲਹਿਰਾਂ ਦੌਰਾਨ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਵੀ ਇਕੱਠ ਨੂੰ ਵਿਸਥਾਰ ਨਾਲ ਦੱਸਿਆ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਕੈਸ਼ਲੈਸ ਇਲਾਜ ਲਈ ਆਪਣਾ ਨਾਮ ਦਰਜ ਕਰਵਾ ਕੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਦੌਰਾਨ ਸਮਰਾਲਾ ਦੇ ਵਿਧਾਇਕ ਸ.ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਮਾਛੀਵਾੜਾ ਵਿੱਚ ਇੰਪਰੂਵਮੈਂਟ ਟਰੱਸਟ ਦਾ ਗਠਨ ਇਸ ਇਤਿਹਾਸਕ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਵੇਗਾ।

ਉਨਾਂ ਕਿਹਾ ਕਿ ਇਸ ਨਾਲ ਖਾਸ ਕਰਕੇ ਮਾਛੀਵਾੜਾ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੁੱਲਣਗੇ।

ਉਨਾਂ ਕਿਹਾ ਕਿ ਮਾਛੀਵਾੜਾ ਵਿਖੇ ਫੂਡ ਪ੍ਰੋਸੈਸਿੰਗ ਇੰਡਸਟਰੀ ਅਤੇ ਆਈ.ਟੀ.ਆਈ. ਦੇ ਪ੍ਰਾਜੈਕਟ ਛੇਤੀ ਹੀ ਮੁਕੰਮਲ ਹੋ ਜਾਣਗੇ ਜਿਸ ਨਾਲ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਮਿਲੇਗਾ ਅਤੇ ਉਨਾਂ ਕਿਹਾ ਕਿ ਇਸ ਹਲਕੇ ਦੀ ਹਰੇਕ ਪਿੰਡ ਦੀ ਪੰਚਾਇਤ ਨੂੰ 25 ਤੋਂ 50 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਸ਼ਕਤੀ ਆਨੰਦ ਨੇ ਕਿਹਾ ਕਿ ਉਹ ਉਨਾਂ ਨੂੰ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਉਨਾਂ ਦੀ ਤਰਜੀਹ ਲੁਧਿਆਣਾ ਦੇ ਇਸ ਇਤਿਹਾਸਕ ਕਸਬੇ ਵਿੱਚ ਨਵੀਆਂ ਰਿਹਾਇਸ਼ੀ ਕਲੋਨੀਆਂ ਰਾਹੀਂ ਵੱਖ-ਵੱਖ ਵਿਕਾਸ ਯੋਜਨਾਵਾਂ ਨੂੰ ਲਾਗੂ ਕਰਨਾ ਹੋਵੇਗਾ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਵਿਕਰਮਜੀਤ ਸਿੰਘ ਪੈਂਥੇ, ਸਿਵਲ ਸਰਜਨ ਡਾ. ਕਿਰਨ ਗਿੱਲ ਆਹਲੂਵਾਲੀਆ, ਸਮਰਾਲਾ ਨਗਰ ਕੌਂਸਲ ਦੇ ਮੁਖੀ ਕਰਨਵੀਰ ਸਿੰਘ ਢਿੱਲੋਂਂ, ਪ੍ਰਧਾਨ ਸੁਰਿੰਦਰ ਕੁੰਦਰਾ, ਕਾਂਗਰਸੀ ਆਗੂ ਕਾਮਿਲ ਬੋਪਾਰਾਏ ਅਤੇ ਹੋਰ ਹਾਜ਼ਰ ਸਨ।

Have something to say? Post your comment

Health

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਕੋਵਿਡ ਵਾਇਰਸ ਨਾਲ ਲੜਨ ਲਈ ਸਰੀਰ ਵਿੱਚ ਪੂਰੀ ਇਮਿਊਨਿਟੀ ਬਣਾਉਣ ਲਈ ਦੂਜੀ ਡੋਜ ਲਗਾਉਣੀ ਜ਼ਰੂਰੀ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

ਆਖਰੀ ਕੋਵਿਡ-19 ਪਾਜ਼ੇਟਿਵ ਮਰੀਜ਼ ਦੇ ਸਿਹਤਯਾਬ ਹੋਣ ਦੇ ਨਾਲ ਹੀ ਜ਼ਿਲ੍ਹਾ ਮੁੜ ਹੋਇਆ ਕੋਰੋਨਾਮੁਕਤ : ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਵਿਚ 2434 ਬੱਚਿਆਂ ਨੂੰ ਪਿਲਾਈਆਂ ਗਈਆਂ ‘ਪੋਲੀਓ ਰੋਕੂ ਬੂੰਦਾਂ’

ਸਿਹਤ ਵਿਭਾਗ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਵਚਨਬੱਧ : ਡਾ ਗੀਤਾਂਜਲੀ ਸਿੰਘ

ਪੰਜਾਬ ਵਿੱਚ ਕੋਰੋਨਾ-19 ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਜੀਨੋਮ ਸੀਕੁਐਂਸਿੰਗ ਫੈਸਿਲਟੀ ਸ਼ੁਰੂ : ਬਲਬੀਰ ਸਿੱਧੂ

ਕੋਰੋਨਾ ਵਿਰੁੱਧ ਲੜਾਈ ਵਿਚ ਵੈਕਸੀਨ ਬਿਲਕੁੱਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ : ਡਾ. ਗੀਤਾਂਜਲੀ ਸਿੰਘ

ਸਿਹਤ ਮੰਤਰੀ ਵੱਲੋਂ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ

ਮਹਾਲੋਂ ਵਿਖੇ ਕੈਂਪ ਦੌਰਾਨ 330 ਵਿਅਕਤੀਆਂ ਦਾ ਹੋਇਆ ਕੋਵਿਡ ਟੀਕਾਕਰਨ

ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਬੇਹੱਦ ਜ਼ਰੂਰੀ : ਡਾ. ਜਸਦੇਵ ਸਿੰਘ