Monday, September 21, 2026

Health

ਹਰੇਕ ਐਤਵਾਰ ਕੋਵਿਡ ਟੀਕੇ ਦੀ ਦੂਜੀ ਡੋਜ ਲਗਾਈ ਜਾਵੇਗੀ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

PUNJAB NEWS EXPRESS | September 07, 2021 06:49 PM

ਨਵਾਂਸ਼ਹਿਰ:ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹੁਣ ਹਰ ਐਤਵਾਰ ਕੋਵਿਡ ਟੀਕੇ ਦੀ ਦੂਜੀ ਖੁਰਾਕ ਲਗਾਈ ਜਾਵੇਗੀ। ਇਸ ਤੋਂ ਇਲਾਵਾ ਸੋਮਵਾਰ ਤੋਂ ਸ਼ਨਿੱਚਰਵਾਰ ਪਹਿਲੀ ਤੇ ਦੂਜੀ ਦੋਵੇਂ ਖੁਰਾਕਾਂ ਲੱਗਣਗੀਆਂ। ਉਨ੍ਹਾਂ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਪੂਰੀ ਰੋਗ ਪ੍ਰਤੀਰੋਧਕ ਸ਼ਕਤੀ ਬਣਾਉਣ ਲਈ ਟੀਕੇ ਦੀ ਦੂਜੀ ਡੋਜ ਸਮੇਂ ਸਿਰ ਲਗਾਉਣੀ ਜ਼ਰੂਰੀ ਹੈ।

ਕੋਵੀਸ਼ੀਲਡ ਵੈਕਸ਼ੀਨ ਦੀ ਦੂਜੀ ਡੋਜ 84 ਦਿਨ ਬਾਅਦ ਅਤੇ ਕੋਵੈਕਸੀਨ ਦੀ ਦੂਜੀ ਡੋਜ 28 ਦਿਨ ਬਾਅਦ ਲਗਾਈ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਣ ਲਈ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਜਿਨ੍ਹਾਂ ਦੇ ਪਹਿਲਾ ਟੀਕਾ ਲੱਗਾ ਹੈ, ਉਹ ਹਰ ਐਤਵਾਰ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿਚ ਦੂਜਾ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੀ ਕੋਵਿਡ ਰੋਕੂ ਟੀਕਾਕਰਨ ਅਧੀਨ ਜ਼ਿਲ੍ਹੇ ਵਿਚ 405733 ਖੁਰਾਕਾਂ ਲਗਾ ਦਿੱਤੀਆਂ ਗਈਆਂ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਦੋ ਗਜ ਦਾ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਆਪਣਾ ਤੁਰੰਤ ਟੈਸਟ ਕਰਵਾਉਣ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?