Sunday, September 13, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Health

ਸਿਹਤ ਵਿਭਾਗ ਵਿੱਚ 21 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

PUNJAB NEWS EXPRESS | September 09, 2021 08:19 PM

ਚੰਡੀਗੜ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਵਿੱਚ ਇੱਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟਿ੍ਰਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਅਤੇ ਟੀਬੀ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਅਤੇ 2 ਫੌਰੈਂਸਿਕ ਮੈਡੀਸਨ ਸਪੈਸ਼ਲਿਸਟ ਸ਼ਾਮਲ ਹਨ।

ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੇ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ’ਘਰ ਘਰ ਰੋਜਗਾਰ ਯੋਜਨਾ’ ਅਧੀਨ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਪਹਿਲਕਦਮੀ ਦੀ ਕਲਪਨਾ ਕੀਤੀ ਸੀ। ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਨੇ ਸਾਲ 2017 ਤੋਂ 2021 ਤੱਕ ਮੈਡੀਕਲ ਅਫਸਰਾਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਪੂਰੀ ਕਰ ਲਈ ਹੈ ਜਦੋਂ ਕਿ ਹੋਰ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸੂਬੇ ਦੀਆਂ ਵੱਖ -ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ, ਸਿਹਤ ਵਿਭਾਗ ਦਾ ਸਟਾਫ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ ਅਤੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨਾਂ ਨੇ ਨਵ ਨਿਯੁਕਤ ਡਾਕਟਰਾਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਇਨਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀ ਡਿਊਟੀ ਵਧੇਰੇ ਕੁਸ਼ਲਤਾ ਨਾਲ ਨਿਭਾਉਂਦਿਆਂ ਇਸ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਦੇ ਕੇ ਰਾਸਟਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ ਚੰਦ ਸਰਮਾ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ, ਸਟੇਟ ਹੈਲਥ ਐਜੂਕੇਟਰ ਜਗਜੀਵਨ ਸਰਮਾ, ਕਲਾਕਾਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?