Wednesday, April 24, 2024

Health

ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਬੇਹੱਦ ਜ਼ਰੂਰੀ : ਡਾ. ਜਸਦੇਵ ਸਿੰਘ

PUNJAB NEWS EXPRESS | September 10, 2021 06:14 PM

ਨਵਾਂਸ਼ਹਿਰ:ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਚੱਲ ਰਹੇ ਮੈਗਾ ਰੁਜ਼ਗਾਰ ਮੇਲੇ ਵਿੱਚ ਅੱਜ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਜਸਦੇਵ ਸਿੰਘ ਸਿੰਘ ਨੇ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਮੈਗਾ ਰੁਜ਼ਗਾਰ ਮੇਲੇ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਨਾ ਤੇ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਡਾ. ਸਿੰਘ ਨੇ ਅੱਗੇ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।

ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਛੇ ਫੁੱਟ ਦਾ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਰਮੇਸੀ ਅਫ਼ਸਰ ਰਵੀਸ਼ ਕੁਮਾਰ, ਏ.ਐੱਨ.ਐੱਮ. ਮਨਜੀਤ ਕੌਰ, ਆਸ਼ਾ ਅਵਤਾਰ ਕੌਰ ਅਤੇ ਮਨਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ