Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਸਿਹਤ ਮੰਤਰੀ ਵੱਲੋਂ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ

PUNJAB NEWS EXPRESS | September 15, 2021 06:42 PM

ਚੰਡੀਗੜ/ਮੋਗਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਦੱਸਿਆ ਕਿ 50 ਬਿਸਤਰਿਆਂ ਦੀ ਸਮਰੱਥਾ ਵਾਲਾ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ 5.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਹਰ ਤਰਾਂ ਦੀ ਸੁਵਿਧਾ ਨਾਲ ਲੈਸ ਹੈ। ਪੂਰੇ ਸੂਬੇ ਵਿਚ ਅਜਿਹੇ 29 ਹਸਪਤਾਲ ਮੁਕੰਮਲ ਕੀਤੇ ਜਾ ਚੁੱਕੇ ਹਨ ਜਦਕਿ 8 ਹਸਪਤਾਲਾਂ ਦਾ ਉਸਾਰੀ ਕਾਰਜ ਚਾਲੂ ਹੈ। 7 ਹੋਰ ਹਸਪਤਾਲ ਵੀ ਇਸ ਸਾਲ ਵਿੱਚ ਚਾਲੂ ਕਰ ਦਿੱਤੇ ਜਾਣਗੇ।
ਸ. ਸਿੱਧੂ ਨੇ ਕਿਹਾ ਕਿ ਲੋਕਾਂ ਖਾਸ ਕਰਕੇ ਰਾਜ ਦੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਐਮਸੀਐਚਜ਼ ਤੋਂ ਇਲਾਵਾ, ਹੈਲਥ ਵੈਲਨੈਸ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਐਚਡਬਲਯੂਸੀਜ਼ ਦੇ ਸਫਲਤਾਪੂਰਵਕ ਕੰਮਕਾਜ ਨੂੰ ਵੇਖਦਿਆਂ ਇਨਾਂ ਕੇਂਦਰਾਂ ਦੀ ਗਿਣਤੀ ਵਧਾ ਕੇ 3, 000 ਕਰ ਦਿੱਤੀ ਜਾਵੇਗੀ ਜੋ 31 ਮਾਰਚ, 2022 ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ।
ਸਿਹਤ ਵਿਭਾਗ ਵਿੱਚ ਕੀਤੀ ਗਈ ਭਰਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 13000 ਤੋਂ ਵੱਧ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਹੈ। ਹਾਲਾਂਕਿ, ਮਾਹਰ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਭਰਤੀ ਅਜੇ ਵੀ ਜਾਰੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਛੇਤੀ ਹੀ 600 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਦਿੱਲੀ ਸਰਕਾਰ ਦਾ ਸਿਹਤ ਮਾਡਲ ਅਸਫਲ ਸਾਬਤ ਹੋਇਆ ਹੈ। ਦੂਜੇ ਰਾਜਾਂ ਦੇ 5500 ਕੋਰੋਨਾ ਮਰੀਜ਼ਾਂ ਦਾ ਪੰਜਾਬ ਵਿੱਚ ਇਲਾਜ ਕੀਤਾ ਗਿਆ, ਜਿਨਾਂ ਵਿੱਚੋਂ 80 ਫੀਸਦੀ ਦਿੱਲੀ ਦੇ ਸਨ ਜਿਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇਲਾਜ ਸੇਵਾਵਾਂ ਨਹੀਂ ਮਿਲੀਆਂ। ਉਨਾਂ ਦਾਅਵਾ ਕੀਤਾ ਕਿ ਦਿੱਲੀ ਸਮੇਤ ਕੋਈ ਵੀ ਰਾਜ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਦੀ ਰੀਸ ਨਹੀਂ ਕਰ ਸਕਦਾ।
ਉਹਨਾਂ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲਾਂ, ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਨਿਭਾਈ ਡਿਊਟੀ ਦੀ ਪ੍ਰਸ਼ੰਸਾ ਕੀਤੀ। ਉਹਨਾਂ ਕਿਹਾ ਕਿ ਮੋਗਾ ਵਿਖੇ ਉਸਾਰੀ ਅਧੀਨ ਆਯੂਸ਼ ਹਸਪਤਾਲ ਅਗਲੇ ਦੋ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ, ਬਾਘਾਪੁਰਾਣਾ ਦੇ ਵਿਧਾਇਕ ਸ. ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸ. ਸੁਖਜੀਤ ਸਿੰਘ ਕਾਕਾ ਲੋਹਗੜ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਜਲਿਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ ਨਿੰਬਾਲੇ, ਨਗਰ ਨਿਗਮ ਦੀ ਮੇਅਰ ਸ੍ਰੀਮਤੀ ਨੀਤਿਕਾ ਭੱਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜਲਿਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਇੰਦਰਜੀਤ ਸਿੰਘ ਬੀੜ ਚੜਿੱਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾਕਟਰ ਓਮ ਪ੍ਰਕਾਸ਼ ਗੋਜਰਾ, ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਬਾਜਵਾ ਅਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ