Friday, April 26, 2024

Health

ਕੋਵਿਡ-19 ਵੈਕਸੀਨ ਦੀ ਦੂਜੀ ਡੋਜ ਸਮੇਂ ਸਿਰ ਲਗਵਾਉਣ 'ਤੇ ਹੀ ਬਣੇਗੀ ਸੰਪੂਰਨ ਇਮਿਊਨਿਟੀ : ਡਾ. ਇੰਦਰਮੋਹਨ ਗੁਪਤਾ

PUNJAB NEWS EXPRESS | November 08, 2021 06:55 PM

ਨਵਾਂਸ਼ਹਿਰ:ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।

ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਬਲਾਕ ਐੱਲ.ਐੱਚ.ਵੀਜ਼ ਨਾਲ ਆਯੋਜਿਤ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਦੀ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਕੇ ਸੰਭਾਵਿਤ ਤੀਜੀ ਲਹਿਰ ਨੂੰ ਰੋਕਿਆ ਜਾ ਸਕਦਾ ਹੈ। ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਦੂਜੀ ਡੋਜ ਡਿਊ ਹੈ, ਪਰ ਉਹ ਵੈਟਸੀਨੇਸ਼ਨ ਲਈ ਅੱਗੇ ਨਹੀਂ ਆ ਰਹੇ ਹਨ। ਇਸ ਲਈ ਫੀਲਡ ਸਟਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ ਈ ਸੀ ਗਤੀਵਿਧੀਆਂ ਕਰਨੀਆਂ ਯਕੀਨੀ ਬਣਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਇਸ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਕਿ ਜੇਕਰ ਕੋਈ ਵਿਅਕਤੀ ਦੂਜੀ ਡੋਜ "ਮਿਸ" ਕਰਦਾ ਹੈ ਤਾਂ ਉਸ ਲਈ ਕੋਵਿਡ-19 ਸੰਕ੍ਰਮਿਤ ਹੋਣ ਦਾ ਖ਼ਤਰਾ ਵਧ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਡੋਜ ਨਾਲ ਸਾਨੂੰ ਕੋਵਿਡ-19 ਸੰਕ੍ਰਮਣ ਤੋਂ 50 ਫੀਸਦੀ ਤੋਂ ਵੱਧ ਸੁਰੱਖਿਆ ਮਿਲਦੀ ਹੈ, ਜਦੋਂਕਿ ਦੂਜੀ ਡੋਜ ਨਾਲ ਇਹ ਸੁਰੱਖਿਆ ਵਧ ਕੇ ਤਕਰੀਬਨ 90 ਫੀਸਦੀ ਤੱਕ ਪਹੁੰਚ ਜਾਂਦੀ ਹੈ ਪਰ ਜੇਕਰ ਅਸੀਂ ਦੂਜੀ ਡੋਜ ਨਿਰਧਾਰਿਤ ਸਮੇਂ 'ਤੇ ਨਹੀਂ ਲੈਂਦੇ ਹਾਂ ਤਾਂ ਇਸ ਨਾਲ ਸੰਪੂਰਨ ਇਮਿਊਨਿਟੀ ਬਣਨ ਵਿੱਚ ਰੁਕਾਵਟ ਖੜ੍ਹੀ ਹੋ ਸਕਦੀ ਹੈ।

ਡਾ. ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਾਉਣੀ ਬਹੁਤ ਜ਼ਰੂਰੀ ਹੈ, ਇਸ ਲਈ ਮੈਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਤਰਜ਼ੀਹ ਦੇ ਆਧਾਰ ਉੱਤੇ ਲਗਵਾਉਣ ਤਾਂ ਜੋ ਲੋਕਾਂ ਵਿਚ ਬਿਮਾਰੀ ਨਾਲ ਲੜਨ ਦੀ ਪੂਰੀ ਸ਼ਕਤੀ ਪੈਦਾ ਕੀਤੀ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਪੂਰੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਟੀਕੇ ਦੀ ਦੂਜੀ ਡੋਜ ਸਮੇਂ ਸਿਰ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕੋਵੀਸ਼ੀਲਡ ਵੈਕਸ਼ੀਨ ਦੀ ਦੂਜੀ ਡੋਜ 84 ਦਿਨ ਬਾਅਦ ਅਤੇ ਕੋਵੈਕਸੀਨ ਦੀ ਦੂਜੀ ਡੋਜ 28 ਦਿਨ ਬਾਅਦ ਲਗਾਈ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਣ ਲਈ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਜਿਨ੍ਹਾਂ ਦੇ ਪਹਿਲਾ ਟੀਕਾ ਲੱਗਾ ਹੈ, ਉਹ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿਚ ਦੂਜਾ ਟੀਕਾ ਜ਼ਰੂਰ ਲਗਵਾਉਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਗਤ ਰਾਮ, ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਮਨਿੰਦਰ ਸਿੰਘ, ਨਿਰਮਲ ਸਿੰਘ, ਹਰਕਿਰਤ ਸਿੰਘ, ਹਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ