Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ ਟੀਕਾਕਰਨ ਸਬੰਧੀ ਪ੍ਰੋਤਸਾਹਨ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ-ਓ.ਪੀ. ਸੋਨੀ

PUNJAB NEWS EXPRESS | November 10, 2021 07:16 PM

ਚੰਡੀਗੜ੍ਹ;ਉਪ ਮੁੱਖ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਸਮੇਂ ਆਸ਼ਾ ਵਰਕਰਾਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੰ ਕੋਵਿਡ ਵੈਕਸੀਨੇਸ਼ਨ ਸਬੰਧੀ ਪ੍ਰੋਤਸਾਹਨ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਆਦੇਸ਼ ਦਿੱਤਾ, "ਸੂਬੇ ਦੇ ਕੋਨੇ-ਕੋਨੇ ਤੱਕ ਲੋਕਾਂ ਨੂੰ ਕੋਵਿਡ ਟੀਕਾਕਰਨ ਲਈ ਪ੍ਰੇਰਿਤ ਕਰਨਾ, ਵੈਕਸੀਨ ਬਾਰੇ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਮਿੱਥੀ ਆਬਾਦੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣਾ ਸਿਹਤ ਕਰਮਚਾਰੀਆਂ ਵੱਲੋਂ ਦਿੱਤੀ ਮਿਸਾਲੀ ਸੇਵਾ ਹੈ। ਉਹਨਾਂ ਵੱਲੋਂ ਉਮੀਦਾਂ ਅਨੁਸਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਉਹਨਾਂ ਨੂੰ ਨਿਭਾਈ ਸੇਵਾ ਬਦਲੇ ਬਿਨਾਂ ਕਿਸੇ ਦੇਰੀ ਦੇ ਪ੍ਰੋਤਸਾਹਨ ਦਿੱਤਾ ਜਾਣਾ ਚਾਹੀਦਾ ਹੈ।" ਆਸ਼ਾ ਵਰਕਰਾਂ ਅਤੇ ਵਾਲੰਟੀਅਰ ਯੂਨੀਅਨ ਪੰਜਾਬ ਵੱਲੋਂ ਪ੍ਰੋਤਸਾਹਨ ਜਾਰੀ ਕਰਨ ਦੇ ਸਬੰਧ ਵਿੱਚ ਉਨ੍ਹਾਂ ਤੱਕ ਪਹੁੰਚ ਕੀਤੀ ਗਈ।
ਇਸ ਤੋਂ ਪਹਿਲਾਂ ਐਨਐਚਐਮ ਕਰਮਚਾਰੀ ਯੂਨੀਅਨ ਪੰਜਾਬ, ਐਨਐਚਐਮ ਨਰਸ ਐਸੋਸੀਏਸ਼ਨ, ਆਸ਼ਾ ਵਰਕਰਜ਼ ਅਤੇ ਵਲੰਟੀਅਰ ਯੂਨੀਅਨ, ਮਾਣ ਭੱਤਾ ਅਤੇ ਕੱਚਾ ਕੰਨਟ੍ਰੈਕਟ ਮੁਲਾਜ਼ਮ ਮੋਰਚਾ ਪੰਜਾਬ ਅਤੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ (ਕੇਜੀਬੀਵਾਈ) ਕਰਮਚਾਰੀ ਐਸੋਸੀਏਸ਼ਨ ਪੰਜਾਬ ਸਮੇਤ ਵੱਖ-ਵੱਖ ਕਰਮਚਾਰੀ ਯੂਨੀਅਨਾਂ ਨੇ ਉਪ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਰੱਖੀਆਂ। ਮੰਗਾਂ ਮੁੱਖ ਤੌਰ 'ਤੇ ਐਨਐਚਐਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਗੁਆਂਢੀ ਸੂਬੇ ਹਰਿਆਣਾ ਵੱਲੋਂ ਤਨਖਾਹ / ਮਾਣ ਭੱਤੇ ਵਿੱਚ ਕੀਤੇ ਵਾਧੇ ਦੇ ਬਰਾਬਰ ਵਾਧਾ ਕਰਨ ਬਾਰੇ ਸਨ।
ਉਪ ਮੁੱਖ ਮੰਤਰੀ ਨੇ ਮੰਗਾਂ ਨੂੰ ਗੌਰ ਨਾਲ ਸੁਣਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰਨ ਲਈ ਉਨ੍ਹਾਂ ਦੇ ਮਾਮਲਿਆਂ ਦੀ ਜਾਂਚ ਕਰਵਾਉਣ ਦਾ ਵਾਅਦਾ ਕੀਤਾ।
ਯੂਨੀਅਨਾਂ ਦੇ ਨੁਮਾਇੰਦਿਆਂ ਨੇ ਉਹਨਾਂ ਦੀਆਂ ਮੰਗਾਂ ਧਿਆਨ ਨਾਲ ਸੁਣਨ ਲਈ ਉਪ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਜਲਦ ਕਾਰਵਾਈ ਕਰਨ ਦੀ ਬੇਨਤੀ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ