Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਸੇਖੜੀ ਵਲੋਂ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਸਫਾਈ ਦਾ ਮਿਆਰ ਉੱਚਾ ਚੁੱਕਣ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਨਾਉਣ ਦੇ ਹੁਕਮ

PUNJAB NEWS EXPRESS | November 12, 2021 08:18 AM

ਚੰਡੀਗੜ੍ਹ:ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਅੱਜ ਰਾਜ ਦੇ ਸਮੂਹ ਸਿਵਲ ਸਰਜਨਾਂ , ਮੈਡੀਕਲ ਸੁਪਰਡੰਟ ਐਮ.ਕੇ.ਐਚ. ਤੇ ਸਿਵਲ ਹਸਪਤਾਲ ਜਲੰਧਰ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਸਫਾਈ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਨਾਉਣ।

ਅੱਜ ਇਥੇ ਚੇਅਰਮੈਨ ਸ਼੍ਰੀ ਅਸ਼ਵਨੀ ਸੇਖੜੀ ਅਤੇ ਪ੍ਰਬੰਧਕੀ ਨਿਰਦੇਸ਼ਕ ਸੁਰਭੀ ਮਲਿਕ , ਆਈ.ਏ.ਐਸ. ਵੱਲੋਂ
ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੈਂਸਿੰਗ ਰਾਹੀਂ ਮੀਟਿੰਗ ਕੀਤੀ ਗਈ , ਜਿਸ ਵਿੱਚ ਸ਼੍ਰੀ ਸੇਖੜੀ ਨੇ ਹਸਪਤਾਲਾਂ ਵਿੱਚ " ਸਫਾਈ ਅਤੇ ਦਵਾਈ " ਦਾ ਨਾਰਾ ਦਿੰਦੇ ਹੋਏ , ਇਸਨੂੰ ਯਕੀਨੀ ਬਣਾਉਣ ਦੇ ਸਖਤ ਨਿਰਦੇਸ਼ ਦਿੱਤੇ ।

ਸ਼੍ਰੀ ਸੇਖੜੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਪੰਜਾਬ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਤਪਰ ਹੈ।

ਸ੍ਰੀਮਤੀ ਸੁਰਭੀ ਮਲਿਕ , ਆਈ.ਏ.ਐਸ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਇਸ ਮੌਕੇ ਬੋਲਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਆਉਣ ਵਾਲੇ ਬਜੁਰਗਾ ਅਤੇ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦੇ ਆਧਾਰ ਤੇ ਇਲਾਜ ਮੁਹੱਈਆ ਕਰਵਾਇਆ ਜਾਵੇ ।

ਇਥੇ ਵਰਣਯੋਗ ਹੈ ਕਿ ਪੀ.ਐਚ.ਐਸ.ਸੀ. ਵੱਲੋਂ ਕਾਯਾਕੱਲਪ ਪ੍ਰੋਗਰਾਮ ਅਧੀਨ ਬਹੁਤ ਹੀ ਸਾਫ - ਸੁਥਰੇ ਹਸਪਤਾਲਾਂ ਨੂੰ ਪਹਿਲਾਂ ਹੀ ਸਰਵੇਖਣ ਕਰਕੇ ਇਨਾਮ ਦਿੱਤੇ ਜਾਂਦੇ ਹਨ ਤਾਂ ਕਿ ਸਾਰੇ ਹਸਪਤਾਲਾਂ ਵਿੱਚ ਸਫਾਈ ਦਾ ਪੱਧਰ ਉੱਚਾ ਚੁੱਕਣ ਦਾ ਜਜ਼ਬਾ ਬਣਿਆ ਰਹੇ ।
ਮੀਟਿੰਗ ਦੇ ਅਖੀਰ ਵਿਚ ਡਾਕਟਰ ਰਮਨ ਸ਼ਰਮਾ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿੱਤੇ ਗਏ ਨਿਰਦੇਸ਼ਾਂ ਨੂੰ ਇਨ੍ਹ ਬਿੰਨ ਲਾਗੂ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ