Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਸਿਹਤ ਬਲਾਕ ਮੁਜ਼ੱਫਰਪੁਰ ਵਿੱਚ "ਹਰ ਘਰ ਦਸਤਕ ਮੁਹਿੰਮ" ਦੀ ਸ਼ੁਰੂਆਤ

PUNJAB NEWS EXPRESS | November 13, 2021 05:25 PM

ਨਵਾਂਸ਼ਹਿਰ:ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ "ਹਰ ਘਰ ਦਸਤਕ" ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਅੱਜ ਮੈਡੀਕਲ ਅਫ਼ਸਰਜ਼, ਰੂਰਲ ਮੈਡੀਕਲ ਅਫਸਰਜ਼, ਐੱਲਐੱਚਵੀਜ਼ ਅਤੇ ਆਸ਼ਾ ਸੁਪਰਵਾਈਜਰਸ ਨਾਲ ਮੀਟਿੰਗ ਵਿੱਚ ਹਦਾਇਤਾਂ ਦਿੰਦੇ ਹੋਏ ਦੱਸਿਆ ਕਿ "ਹਰ ਘਰ ਦਸਤਕ" ਮੁਹਿੰਮ ਤਹਿਤ ਆਸ਼ਾ ਵਰਕਰਾਂ ਨੇ ਬਲਾਕ ਵਿੱਚ ਘਰ-ਘਰ ਜਾ ਕੇ ਉਨ੍ਹਾਂ ਲੋਕਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਾਂ ਤਾਂ ਹਾਲੇ ਤੱਕ ਪਹਿਲੀ ਡੋਜ ਨਹੀਂ ਮਿਲੀ ਹੈ ਜਾਂ ਫਿਰ ਉਹ ਲੋਕ ਜੋ ਦੂਜੀ ਡੋਜ ਲਗਵਾਉਣ ਲਈ ਯੋਗ ਹੋ ਗਏ ਹਨ ਪਰ ਉਨ੍ਹਾਂ ਨੇ ਲਗਵਾਈ ਨਹੀਂ ਹੈ।

ਡਾ ਗੀਤਾਂਜਲੀ ਸਿੰਘ ਨੇ ਸਮੂਹ ਮੈਡੀਕਲ ਅਫਸਰਾਂ ਨੂੰ ਆਪਣੇ ਏਰੀਆ ਵਿਚ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਪੂਰੇ ਨਵੰਬਰ ਮਹੀਨੇ ਚੱਲਣ ਵਾਲੀ ਹਰ ਘਰ ਦਸਤਕ ਮੁਹਿੰਮ ਦੇ ਤਹਿਤ ਬਲਾਕ ਦੇ ਸਾਰੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ 100 ਫੀਸਦੀ ਕਵਰ ਕੀਤਾ ਜਾਏਗਾ ਅਤੇ ਹਰ ਰੋਜ ਦੋ ਹਜ਼ਾਰ ਤੋਂ ਵੱਧ ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਡਾ ਸਿੰਘ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ‘ਹਰ ਘਰ ਦਸਤਕ’ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਲਾਕ ਵਿੱਚ ਕੋਈ ਵੀ ਯੋਗ ਵਿਅਕਤੀ ਕੋਵਿਡ-19 ਟੀਕਾਕਰਨ ਤੋਂ ਖੁੰਝ ਨਾ ਜਾਵੇ। ਇਸ ਮੁਹਿੰਮ ਤਹਿਤ 18 ਸਾਲ ਤੋਂ ਵੱਧ ਉਮਰ ਦੇ ਉਹ ਲੋਕ ਜੋ ਟੀਕਾਕਰਨ ਦੀ ਪਹਿਲੀ ਡੋਜ ਤੋਂ ਖੁੰਝ ਗਏ ਹਨ ਜਾਂ ਜਿਨ੍ਹਾਂ ਨੇ ਦੂਜੀ ਡੋਜ ਸਮਾਂ ਪੂਰਾ ਹੋਣ 'ਤੇ ਵੀ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਬਲਾਕ ਵਿੱਚ ਵੱਡੀ ਗਿਣਤੀ ਵਿਚ ਲੋਕ ਅਜਿਹੇ ਹਨ ਜਿਨ੍ਹਾਂ ਨੇ ਸਮਾਂ ਬੀਤ ਜਾਣ ਦੇ ਬਾਵਜੂਦ ਦੂਜੀ ਖੁਰਾਕ ਨਹੀਂ ਲਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਉਦੇਸ਼ ਕੋਵਿਡ ਤੋਂ ਵੈਕਸੀਨੇਸ਼ਨ ਦੇ ਜ਼ਰੀਏ ਲੋਕਾਂ ਦਾ ਬਚਾਅ ਕਰਨਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਡਾ ਸੋਨੀਆ, ਡਾ ਰਣਜੀਤ ਹਰੀਸ਼, ਡਾ ਗੁਰਪ੍ਰੀਤ ਕੌਰ, ਡਾ ਬਲਜੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਐੱਲ ਐੱਚ ਵੀ ਕੁਲਵੰਤ ਕੌਰ ਅਤੇ ਆਸ਼ਾ ਸੁਪਰਵਾਈਜਰਸ ਸਮੇਤ ਹੋਰ ਸਿਹਤ ਸਟਾਫ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ