Thursday, April 25, 2024

Health

ਕੋਵਿਡ ਟੀਕਾਕਰਨ ਦੇ 100 ਫ਼ੀਸਦੀ ਪ੍ਰਾਪਤੀ ਲਈ ਹਰ ਘਰ ਘਰ ਦਸਤਕ ਪ੍ਰੋਗਰਾਮ ਦੀ ਸ਼ੁਰੂਆਤ

PUNJAB NEWS EXPRESS | November 15, 2021 08:09 PM

ਪਟਿਆਲਾ: ਕੋਵਿਡ ਮਹਾਂਮਾਰੀ ਤੋਂ ਛੁਟਕਾਰੇ ਲਈ ਕੋਵਿਡ ਟੀਕਾਕਰਨ ਦੀ 100 ਫ਼ੀਸਦੀ ਟੀਚੇ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਵੱਲੋਂ ਹਰ ਘਰ ਦਸਤਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। 30 ਨਵੰਬਰ ਤੱਕ ਚਲਣ ਵਾਲੇ ਹਰ ਘਰ ਦਸਤਕ ਪ੍ਰੋਗਰਾਮ ਤਹਿਤ ਕੋਵਿਡ ਟੀਕਾਕਰਨ ਦਾ 100 ਪ੍ਰਤੀਸ਼ਤ ਟੀਚਾ ਪੂਰਾ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਸਮੂਹ ਐਸ.ਡੀ.ਐਮ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ, ਬਲਾਕ ਪੰਚਾਇਤ ਤੇ ਵਿਕਾਸ ਅਫ਼ਸਰ ਦੀ ਇੱਕ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆ ਆਸ਼ਾ ਵਰਕਰ ਵੱਲੋਂ ਇਸ ਮੁਹਿੰਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਹਰ ਘਰ ਜਾ ਉਹਨਾਂ ਦੇ ਕੋਵਿਡ ਟੀਕਾਕਰਨ ਦੇ ਪੱਧਰ ਬਾਰੇ ਜਾਣਕਾਰੀ ਲਈ ਜਾਵੇਗੀ ਕਿ ਪਰਿਵਾਰ ਦੇ ਸਾਰੇ ਯੋਗ ਮੈਂਬਰਾਂ ਨੇ ਕੋਵਿਡ ਟੀਕਾਕਰਨ ਕਰਵਾ ਲਿਆ ਹੈ ਕਿ ਨਹੀਂ। ਉਨ੍ਹਾਂ ਵੱਲੋਂ ਹਰ ਘਰ ਵਿੱਚ ਇਸ ਸਬੰਧੀ ਇੱਕ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਘਰ ਵਿੱਚ 18 ਸਾਲ ਤੋਂ ਵੱਧ ਉਮਰ ਦੇ ਕਿੰਨੇ ਮੈਂਬਰ ਹਨ, ਕਿੰਨੇ ਮੈਂਬਰਾਂ ਨੇ ਟੀਕਾਕਰਨ ਨਹੀਂ ਕਰਵਾਇਆ ਜਾਂ ਪਹਿਲਾ ਟੀਕਾ ਲਗਵਾ ਲਿਆ ਹੈ ਅਤੇ ਸਮਾਂ ਪੂਰਾ ਹੋਣ 'ਤੇ ਦੂਸਰੀ ਡੋਜ਼ ਕਿਸ ਨੇ ਨਹੀਂ ਲਗਵਾਈ। ਰਿਪੋਰਟ ਦੇ ਅਧਾਰ 'ਤੇ ਉਹਨਾਂ ਦਾ ਟੀਕਾਕਰਨ ਕਰਵਾਉਣ ਲਈ ਜਿੰਨੇ ਵੀ ਯੋਗ ਪਾਤਰੀ ਹਨ ਉਹਨਾ ਦਾ ਟੀਕਾਕਰਨ ਕਰਵਾਉਣ ਲਈ ਪਿੰਡ ਵਿੱਚ ਸਿਹਤ ਟੀਮ ਵੱਲੋਂ ਕੋਵਿਡ ਟੀਕਾਕਰਨ ਕੈਂਪ ਲਗਾਇਆ ਜਾਵੇਗਾ ਜਿਥੇ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾਵੇਗਾ ਇਸ ਤੋਂ ਇਲਾਵਾ ਦਿਵਿਆਗਨਜਨਾਂ ਅਤੇ ਵਡੇਰੀ ਉਮਰ ਦੇ ਲੋਕਾਂ ਨੂੰ ਘਰ ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ।
ਉਹਨਾਂ ਸਮੂਹ ਅਧਿਕਾਰੀਆਂ ਨੂੰ ਇਹਨਾਂ ਟੀਕਾਕਰਨ ਕੈਂਪਾਂ ਅਤੇ ਜਾਗਰੂਕਤਾ ਲਈ ਬਣਦਾ ਸਹਿਯੋਗ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਕਿਹਾ ਪਹਿਲੀ ਅਤੇ ਦੂਜੀ ਡੋਜ਼ ਦਾ 100 ਪ੍ਰਤੀਸ਼ਤ ਟੀਕਾਕਰਨ ਕਰਨ ਵਾਲੇ ਪਿੰਡਾਂ ਦੀ ਸੂਚਨਾ ਭਾਰਤ ਸਰਕਾਰ ਨੂੰ ਵੀ ਭੇਜੀ ਜਾਵੇਗੀ ਤਾਂ ਜੋ ਉਹਨਾਂ ਨੂੰ ਸਨਮਾਨਤ ਕਰਨ ਲਈ ਵਿਚਾਰਿਆ ਜਾ ਸਕੇ।
ਇਸ ਮੌਕੇ ਮੀਟਿੰਗ ਦੌਰਾਨ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ, ਐਸ.ਡੀ.ਐਮ. ਨਾਭਾ ਕਨੂ ਗਰਗ, ਐਸ.ਡੀ.ਐਮ. ਸਮਾਣਾ ਸਵਾਤੀ ਟਿਵਾਣਾ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖਾਨ ਅਤੇ ਸਿਹਤ ਅਧਿਕਾਰੀ ਵੀ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ