Monday, March 01, 2021

Health

ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾ

PUNJAB NEWS EXPRESS | February 21, 2021 10:06 PM

ਚੰਡੀਗੜ: ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਉਹਨਾਂ ਨੂੰ ਕਈ ਵਾਰ ਮੌਕਾ ਦਿੱਤਾ ਗਿਆ ਹੈ ਪਰ ਇੰਨੇ ਮੌਕਿਆਂ ਦੇ ਬਾਵਜੂਦ ਜਿਹਨਾਂ ਸਿਹਤ ਕਰਮੀਆਂ ਨੇ ਟੀਕਾ ਨਹੀਂ ਲਗਵਾਇਆ ਉਹ ਜੇਕਰ ਇਨਫੈਕਸ਼ਨ ਦੇ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰੇ ਦਾ ਇਲਾਜ ਦਾ ਖ਼ਰਚਾ ਉਹਨਾਂ ਨੂੰ ਖੁਦ ਚੁੱਕਣਾ ਹੋਵੇਗਾ ਅਤੇ ਅਜਿਹੇ ਕਰਮਚਾਰੀ ਇਕਾਂਤਵਾਸ ਛੁੱਟੀ ਦਾ ਲਾਭ ਲੈਣ ਦੇ ਵੀ ਯੋਗ ਨਹੀਂ ਹੋਣਗੇ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਇੱਕ ਪ੍ਰੈਸ ਬਿਆਨ ਵਿੱਚ ਕੀਤਾ।
ਸਿਹਤ ਮੰਤਰੀ ਨੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਵਾਧੇ ਦਾ ਹਵਾਲਾ ਦਿੰਦਿਆਂ ਕਿਹਾ ਕਿ 20 ਫਰਵਰੀ, 2021 ਨੂੰ 358 ਕੇਸ ਸਾਹਮਣੇ ਆਏ ਸਨ ਅਤੇ ਸੂਬੇ ਵਿੱਚ 3000 ਦੇ ਕਰੀਬ ਕੋਵਿਡ ਦੇ ਐਕਟਿਵ ਮਾਮਲੇ ਹੋ ਗਏ ਹਨ ਜਦਕਿ 3 ਹਫਤੇ ਪਹਿਲਾਂ ਕੇਵਲ 2000 ਮਾਮਲੇ (33 ਫੀਸਦ ਵਾਧਾ) ਹੀ ਸਨ। ਉਹਨਾਂ ਕਿਹਾ ਕਿ ਕਿਸੇ ਵੀ ਅਣ-ਕਿਆਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਸਿਹਤ ਸੰਭਾਲ ਕਾਮਿਆਂ ਦਾ ਟੀਕਾਕਰਣ ਹੋਣਾ ਲਾਜ਼ਮੀ ਹੈ। ਪੰਜਾਬ ਦੇਸ਼ ਦੇ ਉਹਨਾਂ 6 ਸੂਬਿਆਂ ਵਿੱਚੋਂ ਇੱਕ ਹੈ ਜਿੱਥੇ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸਨੂੰ ਕਰੋਨਾ ਦੀ ਦੂਜੀ ਲਹਿਰ ਦੀ ਤਰਾਂ ਮੰਨਦਿਆਂ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ।
ਸ. ਸਿੱਧੂ ਨੇ ਕਿਹਾ ਕਿ ਕਰੋਨਾ ਦੇ ਵਧ ਰਹੇ ਮਾਮਲਿਆਂ ਤੋਂ ਪਤਾ ਲਗਦਾ ਹੈ ਕਿ ਪੰਜਾਬ ਵਿੱਚ ਕੋਵਿਡ ਦਾ ਪ੍ਰਭਾਵ ਹਾਲੇ ਪੂਰੀ ਤਰਾਂ ਖ਼ਤਮ ਨਹੀਂ ਹੋਇਆ ਅਤੇ ਕੇਸਾਂ ਵਿੱਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ। ਇਸ ਲਈ ਕੋਵਿਡ ਤੋਂ ਬਚਾਅ ਲਈ ਢੁੱਕਵੀਆਂ ਸਿਹਤ ਸਾਵਧਾਨੀਆਂ ਜਿਵੇਂ ਸਮਾਜਕ ਦੂਰੀ, ਮਾਸਕ ਪਹਿਨਣਾ, ਹੱਥਾਂ ਨੂੰ ਰੋਗਾਣੂ ਮੁਕਤ ਕਰਨਾ ਆਦਿ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ।
ਸਿਹਤ ਮੰਤਰੀ ਨੇ ਸਿਹਤ ਸੰਭਾਲ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਆਪਣੀ, ਆਪਣੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਸਕੇ ਸਬੰਧੀਆਂ ਦੀ ਸਿਹਤ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਛੇਤੀ ਤੋਂ ਛੇਤੀ ਟੀਕਾ ਲਗਵਾਉਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਸਿਹਤ ਸੰਭਾਲ ਵਰਕਰਾਂ ਅਤੇ ਮੋਹਰਲੀ ਕਤਾਰ ਵਾਲੇ ਯੋਧਿਆਂ ਦੀ ਘੱਟ ਟੀਕਾਕਰਣ ਦਰ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2.06 ਲੱਖ ਸਿਹਤ ਸੰਭਾਲ ਵਰਕਰਾਂ ਅਤੇ 1.82 ਲੱਖ ਮੋਹਰਲੀ ਕਤਾਰ ਵਾਲੇ ਵਰਕਰਾਂ ਨੇ ਕੋਵਿਡ-19 ਦੇ ਟੀਕਾਕਰਨ ਲਈ ਨਾਮ ਦਰਜ ਕਰਵਾਇਆ ਹੈ। ਉਹਨਾ ਕਿਹਾ ਕਿ ਲਗਭਗ 79, 000 (38%) ਸਿਹਤ ਸੰਭਾਲ ਕਾਮਿਆਂ ਅਤੇ 4, 000 ਮੋਹਰਲੀ ਕਤਾਰ ਵਾਲੇ ਵਰਕਰਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ ਜੋ ਕਾਫੀ ਘੱਟ ਹੈ। ਉਹਨਾਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਅਤੇ ਹੁਣ ਤੱਕ ਪੰਜਾਬ ਵਿੱਚ ਇਸ ਨਾਲ ਸਬੰਧਤ ਇੱਕ ਵੀ ਮੌਤ ਦਾ ਮਾਮਲਾ ਜਾਂ ਇਸਦੇ ਮਾਰੂ ਪ੍ਰਭਾਵ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਕਿਸੇ ਨੂੰ ਵੀ ਅਫਵਾਹਾਂ ਜਾਂ ਗਲਤ ਜਾਣਕਾਰੀ ਦੇ ਅਧਾਰ ’ਤੇ ਗੁਮਰਾਹ ਨਹੀਂ ਹੋਣਾ ਚਾਹੀਦਾ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਲਈ ਟੀਕਾਕਰਣ ਦੀ ਪਹਿਲੀ ਖੁਰਾਕ ਲੈਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ ਕਰ ਦਿੱਤੀ ਗਈ ਹੈ। ਹਰ ਸਿਹਤ ਸੰਭਾਲ ਵਰਕਰ ਅਤੇ ਮੋਹਰਲੀ ਕਤਾਰ ਵਾਲੇ ਵਰਕਰ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਉਜ ਤਾਂ ਸਾਨੂੰ ਸਾਰਿਆਂ ਨੂੰ ਲਾਗ ਲੱਗਣ ਦਾ ਖਤਰਾ ਹੈ ਪਰ ਸਿਹਤ ਕਾਮਿਆਂ ਨੂੰ ਮਰੀਜਾਂ ਤੋਂ ਸੰਕ੍ਰਮਿਤ ਹੋਣ ਦਾ ਖਤਰਾ ਹੋਰ ਵੀ ਵਧੇਰੇ ਹੁੰਦਾ ਹੈ।
-------------
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ
ਸਭਿਆਚਾਰ ਮਾਮਲਿਆਂ ਬਾਰੇ ਮੰਤਰੀ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਲਾਨਾ ਬਜਟ ਨੂੰ 2 ਕਰੋੜ ਰੁਪਏ ਕਰਨ ਦਾ ਐਲਾਨ
ਪੰਜਾਬ ਕਲਾ ਭਵਨ ਵਿਖੇ ਮਨਾਇਆ ਗਿਆ ‘ਅੰਤਰਰਾਸ਼ਟਰੀ ਮਾਂ ਬੋਲੀ ਦਿਵਸ’
ਚੰਡੀਗੜ, 21 ਫਰਵਰੀ: ਭਾਰਤ ਕਈ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਸੰਜੋਏ ਇੱਕ ਸੁੰਦਰ ਗੁਲਦਸਤਾ ਹੈ ਅਤੇ ਜਿਹੜੇ ਲੋਕ ਇੱਕ ਭਾਸ਼ਾ ਇੱਕ ਰਾਸ਼ਟਰ ਦਾ ਨਾਅਰਾ ਦੇ ਫਿਰਕੂ ਰੰਗਤ ਦੇਣ ਦਾ ਯਤਨ ਕਰ ਰਹੇ ਹਨ, ਉਹ ਅਸਲ ਵਿਚ ਦੇਸ਼ ਧ੍ਰੋਹੀ ਹਨ।ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਕੌਮਾਂਤਰੀ ਮਾਂ ਬੋਲੀ ਦਿਵਸ’ ਮੌਕੇ ਆਯੋਜਿਤ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਕੀਤਾ।
ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਕੁਝ ਲੋਕ ਇਸ ਗੁਲਦਸਤੇ ਵਿਚੋਂ ਕੁੱਝ ਫੁੱਲਾਂ ਨੂੰ ਬਾਹਰ ਕੱਢਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ, ਜੋ ਕਿ ਘੱਟ ਗਿਣਤੀਆਂ ਦੀ ਹੋਂਦ ਨੂੰ ਸਿੱਧਾ ਖਤਰਾ ਹੈ। ਉਨਾਂ ਇਹ ਵੀ ਕਿਹਾ ਕਿ ਅਨੇਕਤਾ ਵਿਚ ਏਕਤਾ ਹੀ ਸਾਡੇ ਦੇਸ਼ ਦੀ ਅਸਲ ਤਾਕਤ ਹੈ ਅਤੇ ਲੋਕਾਂ ਨੂੰ ਭਾਸ਼ਾ, ਧਰਮ ਜਾਂ ਜਾਤ ਦੇ ਨਾਂ ’ਤੇ ਨਹੀਂ ਵੰਡਿਆ ਜਾਣਾ ਚਾਹੀਦਾ।
ਸ੍ਰੀ ਚੰਨੀ ਨੇ ਇਹ ਵੀ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਪੰਜਾਬੀ 10ਵੀਂ ਜਮਾਤ ਤੱਕ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਅਦਾਲਤਾਂ ਦਾ ਕੰਮ ਵੀ ਪੰਜਾਬੀ ਭਾਸ਼ਾ ਵਿੱਚ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕ ਵੀ ਸਾਰੇ ਕੇਸ ਅਤੇ ਫੈਸਲੇ ਪੰਜਾਬੀ ਵਿਚ ਆਸਾਨੀ ਨਾਲ ਪੜ ਅਤੇ ਸਮਝ ਸਕਣ।
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਵਿਚ ਪੇਸ਼ੇਵਰ, ਤਕਨੀਕੀ ਅਤੇ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਸਿਲੇਬਸ ਦੀਆਂ ਕਿਤਾਬਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਇਸ ਮਾਮਲੇ ਵਿੱਚ ਸਭ ਤੋਂ ਮੋਹਰੀ ਬਣ ਗਿਆ ਹੈ।
ਸ੍ਰੀ ਚੰਨੀ ਨੇ ਐਲਾਨ ਕੀਤਾ ਕਿ ਇਸ ਸਾਲ ਪੰਜਾਬ ਕਲਾ ਪ੍ਰੀਸ਼ਦ ਲਈ ਇਸ ਸਾਲ 2 ਕਰੋੜ ਦਾ ਬਜਟ ਰੱਖਿਆ ਜਾਵੇਗਾ। ਉਨਾਂ ਹਰ ਸਾਲ ‘ਪੰਜਾਬ ਸਭਿਆਚਾਰਕ ਦਿਵਸ’ ਮਨਾਉਣ ਦਾ ਐਲਾਨ ਵੀ ਕੀਤਾ ਜਿਸ ਦੀ ਤਰੀਕ ਜਲਦੀ ਹੀ ਤੈਅ ਕਰ ਦਿੱਤੀ ਜਾਵੇਗੀ।
ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਉੱਘੇ ਪੰਜਾਬੀ ਕਵੀ ਪਦਮਸ਼੍ਰੀ ਡਾ: ਸੁਰਜੀਤ ਪਾਤਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼, ਉਪਦੇਸ਼ਾਂ ਅਤੇ ਕੁਰਬਾਨੀ ਦੇ ਮੁਤਾਬਕ ਸਾਨੂੰ ਸਾਰੀਆਂ ਭਾਸ਼ਾਵਾਂ ਅਤੇ ਸਭਿਆਚਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਵਿਚ ਗੱਲਬਾਤ ਕਰਨ ਵਿਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਵਿਸੇਸ ਤੌਰ ‘ਤੇ ਪ੍ਰਾਈਵੇਟ ਸਕੂਲਾਂ ਨੂੰ ਪੰਜਾਬੀ ਬੋਲਣ ਵਾਲੇ ਬੱਚਿਆਂ ਵਿਚ ਹੀਣ ਭਾਵਨਾ ਪੈਦਾ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਡਾ: ਰਾਜਿੰਦਰ ਪਾਲ ਸਿੰਘ ਬਰਾੜ, ਪੰਜਾਬ ਰਾਜ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਡਾ. ਜਲੌਰ ਸਿੰਘ ਖੀਵਾ ਨੇ ਮਾਂ ਬੋਲੀ ਪੰਜਾਬੀ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਪੱਖਾਂ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ।
ਇਸ ਮੌਕੇ 120 ਸਾਲ ਪੁਰਾਣੇ ਪੰਜਾਬੀ ਗੀਤਾਂ ਦੀ ਲਾਇਬ੍ਰੇਰੀ ਸੰਭਾਲ ਕੇ ਰੱਖਣ ਵਾਲੇ ਪ੍ਰਸਿੱਧ ਪੰਜਾਬੀ ਪੇ੍ਰਮੀ ਗੁਰਮੁੱਖ ਸਿੰਘ ਲਾਲੀ ਅਤੇ 700 ਤੋਂ ਵੱਧ ਪੰਜਾਬੀ ਕਵੀਆਂ ਅਤੇ ਲੇਖਕਾਂ ਦੀਆਂ ਕਵਿਤਾਵਾਂ ਅਤੇ ਲੇਖਾਂ ਦਾ ਸੰਗ੍ਰਹਿ ਰੱਖਣ ਵਾਲੀ ‘ਪੰਜਾਬੀ ਕਵਿਤਾ ਵੈਬਸਾਈਟ’ ਚਲਾ ਰਹੇ ਕਰਮਜੀਤ ਸਿੰਘ ਗਠਵਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਦੇ ਪ੍ਰਚਾਰ ਬਾਰੇ ਕੁਝ ਕਿਤਾਬਾਂ ਵੀ ਜਾਰੀ ਕੀਤੀਆਂ ਗਈਆਂ। ੳੱੁਭਰਦੇ ਗਾਇਕਾਂ ਨੇ ਰਵਾਇਤੀ ਪੰਜਾਬੀ ਲੋਕ ਗੀਤ ਅਤੇ ਸੂਫੀ ਗੀਤ ਪੇਸ਼ ਕੀਤੇ। ਮੰਤਰੀ ਨੇ ਸਨਮਾਨਿਤ ਕੀਤੀਆਂ ਗਈਆਂ ਸ਼ਖਸ਼ੀਅਤਾਂ, ਗੀਤ ਦੀਆਂ ਪੇਸ਼ਕਾਰੀਆਂ ਕਰਨ ਵਾਲੇ ਨੌਜਵਾਨਾਂ ਅਤੇ ਉਹਨਾਂ ਲੇਖਕਾਂ ਜਿਨਾਂ ਦੀ ਕਿਤਾਬਾਂ ਜਾਰੀ ਕੀਤੀਆਂ ਗਈਆਂ ਲਈ ਨਕਦ ਇਨਾਮ ਦੇਣ ਦਾ ਐਲਾਨ ਵੀ ਕੀਤਾ।
ਉੱਘੇ ਪੰਜਾਬੀ ਲੇਖਕ ਨਿੰਦਰ ਘੁਗਿਆਣਵੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯੁਵਕ ਭਲਾਈ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਡਾ: ਨਿਰਮਲ ਜੌੜਾ ਨੇ ਧੰਨਵਾਦ ਕੀਤਾ।

Have something to say? Post your comment

Health

ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ 1 ਮਾਰਚ ਤੋਂ ਹੋਵੇਗਾ ਸ਼ੁਰੂ

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

ਕੋਰੋਨਾ ਨਾਲ ਜਿਲਾ ਗੁਰਦਾਸਪੁਰ ਵਿੱਚ ਇੱਕ ਹੋਰ ਮੌਤ, 25 ਹੋਰ ਨਵੇਂ ਕੇਸ ਆਏ ਸਾਹਮਣੇ

ਸਿਹਤ ਟੀਮ ਨੇ ਬਹਿਰਾਮਪੁਰ ਵਿਖੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਲਈ ਕੀਤਾ ਜਾਗਰੂਕ

ਸਟੇਟ ਐਂਟੀ ਫਰਾਡ ਯੂਨਿਟ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ

ਕੋਵਿਡ : 24 ਘੰਟਿਆਂ ’ਚ ਆਏ 14 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਕੀਤਾ ਵਾਧਾ

ਵੈਕਸੀਨ ਦੀਆਂ 87 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ : ਸਿਹਤ ਮੰਤਰਾਲਾ

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ