Thursday, April 25, 2024

Health

ਸਿਹਤ ਟੀਮ ਨੇ ਬਹਿਰਾਮਪੁਰ ਵਿਖੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਲਈ ਕੀਤਾ ਜਾਗਰੂਕ

ਸੰਦੀਪ ਸੰਨੀ | February 27, 2021 10:14 PM

ਗੁਰਦਾਸਪੁਰ : ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਸਬੰਧੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹੇ ਅੰਦਰ ਪਿੰਡ ਅਤੇ ਵਾਰਡ ਪੱਧਰ ਤੇ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲਾਭਪਾਤਰੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਅਫਸਰ ਗੁਰਦਾਸਪੁਰ ਡਾ. ਰੋਮੀ ਰਾਜਾ ਮਹਾਜਨ ਨੇ ਦੱਸਿਆ ਕਿ ਵਿਸ਼ੇਸ ਕੈਂਪਾਂ ਤੋਂ ਇਲਾਵਾ 40 ਸੇਵਾ ਕੇਂਦਰਾਂ ਅਤੇ 288 ਕਾਮਨ ਸਰਵਿਸ ਸੈਂਟਰਾਂ ਦੇ ਇਲਾਵਾ ਜਿਲੇ ਦੀਆਂ ਮਾਰਕਿਟ ਕਮੇਟੀਆਂ

ਗੁਰਦਾਸਪੁਰ,  ਦੀਨਾਨਗਰ,  ਧਾਰੀਵਾਲ,  ਕਾਹਨੂੰਵਾਨ,  ਕਲਾਨੋਰ,  ਸ੍ਰੀ ਹਰਗੋਬਿੰਦਪੁਰ,  ਕਾਦੀਆਂ,  ਬਟਾਲਾ,  ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਕਾਰਡ ਬਣਾਏ ਜਾ ਰਹੇ ਹਨ। ਕਾਮਨ ਸਰਵਿਸ ਸੈਂਟਰ ਵਲੋਂ ਲਗਾਏ ਜਾਣ ਵਾਲੇ ਕੈਂਪਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਇੰਚਾਰਜ ਪ੍ਰਵੀਨ ਕੁਮਾਰ ਦੇ ਮੋਬਾਇਲ ਨੰਬਰ 78378-10909 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸ਼ਨਿਵਾਰ ਨੂੰ ਬਹਿਰਾਮਪੁਰ ਵਿਖੇ ਲੋਕਾਂ ਨੂੰ ਕਾਰਡ ਬਣਾਉਣ ਦੇ ਮੰਤਵ ਨਾਲ ਜਾਗਰੂਕਤਾ ਅਭਿਆਨ ਚਲਾਇਆ ਗਿਆ ਤੇ ਲੋਕਾਂ ਨੂੰ ਜਲਦ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਹੈਲਥ ਇੰਸਪੈਕਟਰ ਸੁਖਵਿੰਦਰ ਸਿੰਘ,  ਜਗਰੂਪ ਸਿੰਘ ਅਤੇ ਇੰਦਰਜੀਤ ਸਿੰਘ ਵਲੋਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਆਪ ਅਤੇ ਆਪਣੇ ਪਰਿਵਾਰ ਦੇ  ਸਿਹਤ ਬੀਮਾ ਕਾਰਡ ਜਰੂਰ ਬਣਾਉਣ। ਜਿਨ੍ਹਾਂ ਲਾਭਪਾਤਰੀਆਂ ਕੋਲ ਪਰਿਵਾਰਕ ਦਸਤਾਵੇਜ਼ ਨਹੀਂ ਹਨ,  ਉਨਾਂ ਨੂੰ ਸੂਬਾ ਸਰਕਾਰ ਨੇ ਰਾਹਤ ਪ੍ਰਦਾਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਸਰਪੰਚ/ਨਗਰ ਕੌਂਸਲਰ ਦੁਆਰਾ ਤਸਦੀਕ ਕੀਤਾ ਹੋਇਆ ਪਰਿਵਾਰਕ ਘੋਸ਼ਣਾ ਪੱਤਰ ਕਾਮਨ ਸਰਵਿਸ ਸੈਂਟਰ,  ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਵਿਖੇ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਫਾਰਮ ਵੈਬਸਾਈਟ www.sha.punjab.gov.in. ’ਤੇ ਉਪਲਬਧ ਹੈ।

ਉਨਾਂ ਦੱਸਿਆ ਕਿ ਦੱਸਿਆ ਕਿ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ’ਤਹਿਤ ਸਰਕਾਰ ਵਲੋਂ ਇਸ ਸਕੀਮ ਅਧੀਨ 828 ਸੂਚੀਬੱਧ ਹਸਪਤਾਲਾਂ (ਸਰਕਾਰੀ: 208,  ਪ੍ਰਾਈਵੇਟ: 587 ਅਤੇ ਭਾਰਤ ਸਰਕਾਰ: 33) ਵਿੱਚ 1579 ਟ੍ਰੀਟਮੈਂਟ ਪੈਕੇਜਿਸ ਲਈ ਦੂਜੇ ਅਤੇ ਤੀਜੇ ਦਰਜੇ (ਮਲਟੀ ਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਇਲਾਜ ਸੇਵਾਵਾਂ) ਦੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ’ ਤਹਿਤ ਕਾਰਡ ਧਾਰਕ ਜ਼ਿਲੇ ਦੇ 10 ਸਰਕਾਰੀ ਅਤੇ 21 ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿਚ ਆਪਣਾ 5 ਲੱਖ ਰੁਪਏ ਤਕ ਦਾ ਇਲਾਜ ਕਰਵਾ ਸਕਦੇ ਹਨ।

ਦੱਸਣਯੋਗ ਹੈ ਕਿ ਜਿਲੇ ਅੰਦਰ ਸਰਕਾਰੀ ਅਤੇ ਇੰਪੈਨਲਡ ਹਸਪਤਾਲਾਂ ਵਿਚ ਹਜ਼ਾਰਾਂ ਪੀੜਤ ਹੁਣ ਤਕ ਇਸ ਸਕੀਮ ਤਹਿਤ ਆਪਣੀ ਸਿਹਤ ਦਾ ਇਲਾਜ ਕਰਵਾ ਚੁੱਕੇ ਹਨ। ਉਨਾਂ ਦੱਸਿਆ ਕਿ ਜਿਵੇਂ ਇਸ ਸਕੀਮ ਤਹਿਤ ਇੰਪੈਨਲਡ ਅਬਰੋਲ ਮੌਡੀਕਲ ਸੈਂਟਰ ਵਿਚ ਕਰੀਬ 5 ਹਜ਼ਾਰ 9 ਪੀੜਤ ਇਲਾਜ ਕਰਵਾ ਚੁੱਕੇ ਹਨ,  ਸੰਧੂ ਹਸਪਤਾਲ ਵਿਖੇ 825 ਪੀੜਤ,  ਗੁਰੂ ਨਾਨਕ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ 749 ਪੀੜਤ ਆਪਣਾ ਇਲਾਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ 3 ਹਜ਼ਾਰ 656 ਮਰੀਜ਼,  ਸਿਵਲ ਹਸਪਤਾਲ ਬਟਾਲਾ ਵਿਖੇ 1 ਹਜ਼ਾਰ 711 ਮਰੀਜ਼,  ਸੀ.ਐਚ.ਸੀ ਕਲਾਨੋਰ ਵਿਖੇ 1 ਹਜ਼ਾਰ 263 ਮਰੀਜ. ਸੀ.ਐਚ.ਸੀ ਨੌਸਹਿਰਾ ਮੱਝਾ ਸਿੰਘ ਵਿਖੇ 1 ਹਜ਼ਾਰ 73,  ਸੀ.ਐਚ.ਸੀ ਭਾਮ ਵਿਖੇ 828 ਮਰੀਜ਼,  ਸੀ.ਐਚ.ਸੀ ਫਤਿਹਗੜ੍ਹ ਚੂੜੀਆਂ ਵਿਖੇ 723 ਮਰੀਜ਼ ਅਤੇ ਕਮਿਊਨਿਟੀ ਹੈਲਥ ਸੈਂਟਰ ਡੇਰਾ ਬਾਬਾ ਨਾਨਕ ਵਿਖੇ 652 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ। 

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ