Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

PUNJAB NEWS EXPRESS | February 28, 2021 05:07 PM

ਘਨੌਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤ ਅਤੇ ਸਿੱਖਿਆ, ਪੰਜਾਬ ਸਰਕਾਰ ਦੀਆਂ ਮੁਢਲੀਆਂ ਤਰਜੀਹਾਂ ਵਿੱਚ ਸ਼ਾਮਲ ਹੋਣ ਕਰਕੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਖੇਤਰਾਂ 'ਚ ਵੱਡੇ ਸੁਧਾਰ ਲਿਆਂਦੇ ਗਏ ਹਨ।

ਸ. ਸਿੱੱਧੂ ਅੱਜ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਦੇ ਦਰਜੇ ਵਿੱਚ ਵਾਧਾ ਕਰਨ ਅਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਇਸ ਨੂੰ ਸਬ ਡਵੀਜ਼ਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪੁੱਜੇ ਹੋਏ ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਅਤੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਘਨੌਰ ਹਸਪਤਾਲ ਨੂੰ ਜਿੱਥੇ ਅਤਿਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ 30 ਤੋਂ 50 ਬਿਸਤਰਿਆਂ ਦਾ ਹਸਪਤਾਲ ਬਣਾਇਆ ਜਾ ਰਿਹਾ ਹੈ, ਉਥੇ ਹੀ ਇਸ ਹਸਪਤਾਲ ਵਿਖੇ ਮਾਈ ਦੌਲਤਾਂ ਜੱਚਾ-ਬੱਚਾ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਐਮ ਆਰ ਆਈ ਅਤੇ ਸੀ.ਟੀ ਸਕੈਨ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਅਗਲੇ 6 ਮਹੀਨਿਆਂ 'ਚ ਇਸ ਹਸਪਤਾਲ ਵਿਖੇ ਰਿਹਾਇਸ਼ੀ ਮਕਾਨਾਂ ਦੀ ਮੁਰੰਮਤ ਵੀ ਕਰਵਾ ਦਿੱਤੀ ਜਾਵੇਗੀ ਤਾਂ ਕਿ ਸਿਹਤ ਅਮਲਾ ਇੱਥੇ ਮਰੀਜਾਂ ਦੀ ਸੇਵਾ ਲਈ 24 ਘੰਟੇ ਹਾਜਰ ਰਹਿ ਸਕੇ। ਸਿਹਤ ਮੰਤਰੀ ਨੇ ਨਾਲ ਹੀ ਡਾਕਟਰਾਂ ਤੇ ਹੋਰ ਸਿਹਤ ਅਮਲੇ ਨੂੰ ਮਰੀਜਾਂ ਦੀ ਸੇਵਾ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਤਤਪਰ ਰਹਿਣ ਦੀ ਤਾਕੀਦ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਭਾਵੇਂ ਕਿ ਅਜੇ ਵੀ ਚਿੰਤਾ ਦਾ ਵਿਸ਼ਾ ਹੈ ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਉਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਗੰਭੀਰ ਉਪਰਾਲੇ ਕੀਤੇ ਹਨ, ਜਿਸ ਲਈ ਪ੍ਰਧਾਨ ਮੰਤਰੀ ਨੇ ਵੀ ਪੰਜਾਬ ਦੀ ਸ਼ਲਾਘਾ ਕੀਤੀ ਸੀ। ਸਿਹਤ ਮੰਤਰੀ ਨੇ ਲੋਕਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸੁਚੇਤ ਕਰਦਿਆਂ ਦੱਸਿਆ ਕਿ ਕੋਵਿਡ-19 ਦੀ ਦੂਜੀ ਲਹਿਰ ਪ੍ਰਤੀ ਸੂਬਾ ਸਰਕਾਰ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਸਾਡੇ ਸਿਹਤ ਵਿਭਾਗ ਦੇ ਕੋਰੋਨਾ ਯੋਧਿਆਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਲੋਕਾਂ ਦੀ ਸੇਵਾ ਕੀਤੀ ਤੇ 17 ਕੋਰੋਨਾ ਯੋਧੇ ਸ਼ਹੀਦ ਹੋਏ।
ਘਨੌਰ ਹਲਕੇ ਦੀ ਕਾਇਆਂ ਕਲਪ ਕਰਨ ਲਈ ਪੰਜਾਬ ਸਰਕਾਰ ਵੱਲੋਂ 1100 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਲਈ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਦੀ ਪ੍ਰਸ਼ੰਸਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਇਸ ਪੱਖੋਂ ਵਚਨਬੱਧ ਹੈ ਕਿ ਲੋਕਾਂ ਨਾਲ 2017 'ਚ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਵਾਅਦਾ ਅਧੂਰਾ ਨਾ ਰਹੇ। ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ 'ਚ 4000 ਖਾਲੀ ਅਸਾਮੀਆਂ 'ਤੇ ਵਿਸ਼ੇਸ਼ਗ ਡਾਕਟਰ, ਨਰਸਾਂ, ਪੈਰਾ ਮੈਡੀਕਲ ਅਤੇ ਹੋਰ ਅਮਲੇ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ 800 ਵਾਰਡ ਅਟੈਂਡੈਂਟਾਂ ਦੀ ਭਰਤੀ ਵੀ ਜ਼ਿਲ੍ਹਾ ਪੱਧਰ 'ਤੇ ਕੀਤੀ ਜਾਵੇਗੀ।
ਸ. ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੀ ਬਣੇਗੀ, ਕਿਉਂਕਿ ਅਕਾਲੀ ਦਲ-ਭਾਜਪਾ ਨੇ ਪੰਜਾਬ ਦੇ ਲੋਕਾਂ ਨਾਲ ਗਦਾਰੀ ਕੀਤੀ ਹੈ ਜਦਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਖ਼ਿਲਾਫ਼ ਜਾਂਦਿਆਂ ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਦਿੱਲੀ ਵਿੱਚ ਨੋਟੀਫਾਈ ਵੀ ਕਰ ਦਿੱਤਾ ਹੈ।
ਇੱਕ ਸਵਾਲ ਦੇ ਜਵਾਬ 'ਚ ਸ. ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੂੰ ਬਜ਼ਟ ਸੈਸ਼ਨ ਤੋਂ ਭੱਜਣ ਦੀ ਬਜਾਇ ਬਹਿਸ 'ਚ ਹਿੱਸਾ ਲੈਣਾ ਚਾਹੀਦਾ ਹੈ ਪ੍ਰੰਤੂ ਜਿਸ ਪਾਰਟੀ ਨੇ 15 ਸਤੰਬਰ ਤੱਕ ਕੇਂਦਰੀ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਰਾਗ ਅਲਾਪਿਆ ਉਸ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਇੱਕੋ-ਇੱਕ ਵਾਹਦ ਆਗੂ ਹੈ, ਜਿਸ ਨੇ ਕਿਸਾਨਾਂ ਸਮੇਤ ਸੂਬੇ ਦੇ ਹਰ ਵਰਗ ਦੇ ਲੋਕਾਂ ਦੀ ਸਾਰ ਲਈ ਹੈ।
ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸ਼੍ਰੀ ਮਦਨ ਲਾਲ ਜਲਾਲਪੁਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ।ਸ੍ਰੀ ਜਲਾਲਪੁਰ ਨੇ ਦੱਸਿਆ ਕਿ ਹਲਕੇ 'ਚ ਪੀਣ ਵਾਲੇ ਪਾਣੀ ਲਈ 350 ਕਰੋੜ ਰੁਪਏ ਦਾ ਪ੍ਰਾਜੈਕਟ, 400 ਕਰੋੜ ਰੁਪਏ ਦਾ ਇੰਡਸਟਰੀ ਪਾਰਕ, 200 ਕਰੋੜ ਰੁਪਏ ਕਿਸਾਨਾਂ ਲਈ ਦਿਵਾਉਣ ਸਮੇਤ ਹਰ ਪਿੰਡ ਵਿਖੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪਿਛਲੇ 27 ਸਾਲਾਂ ਅਤੇ ਇਸ ਸਰਕਾਰ ਦੇ 5 ਸਾਲਾਂ ਦਾ ਲੇਖਾ ਜੋਖਾ ਜਰੂਰ ਕਰਨ ਤਾਂ ਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਅਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਪਿਛਲੇ 5 ਸਾਲਾਂ 'ਚ ਕੀ ਕੁਝ ਨਹੀਂ ਕੀਤਾ।
ਇਸ ਤੋਂ ਬਾਅਦ ਅਰਦਾਸ ਕਰਕੇ ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਕਾਰਜ ਦੀ ਸ਼ੁਰੂਆਤ ਹਲਕੇ ਲੋਕਾਂ ਵੱਲੋਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਹਲਕਾ ਵਿਧਾਇਕ ਸ੍ਰੀ ਮਦਲ ਲਾਲ ਜਲਾਲਪੁਰ ਦੀ ਹਾਜਰੀ 'ਚ ਟੱਕ ਲਗਾ ਕੇ ਕਰਵਾਈ ਗਈ।
ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਐਸ.ਐਮ.ਓ. ਡਾ. ਕਿਰਨਜੋਤ ਕੌਰ, ਏ.ਸੀ.ਐਸ. ਡਾ. ਪਰਵੀਨ ਪੁਰੀ, ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖ਼ਾਨ, ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਮਾਰਕੀਟ ਕਮੇਟੀ ਰਾਜਪੁਰਾ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ, ਵਾਈਸ ਚੇਅਰਮੈਨ ਰਾਮ ਸਿੰਘ ਸੀਲ, ਲੈਂਡਮਾਰਗੇਜ਼ ਬੈਂਕ ਘਨੌਰ ਦੇ ਚੇਅਰਮੈਨ ਹਰਵਿੰਦਰ ਸਿੰਘ ਕਾਮੀਂ, ਚੇਅਰਮੈਨ ਅੱਛਰ ਸਿੰਘ ਭੇਡਵਾਲ, ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ, ਵਾਈਸ ਚੇਅਰਮੈਨ ਗੁਰਦੇਵ ਸਿੰਘ ਬਘੌਰਾ, ਵਿਜੇ ਨੰਦਾ, ਰੇਜਸ਼ ਨੰਦਾ, ਸਾਬਕਾ ਚੇਅਰਮੈਨ ਬਲਰਾਜ ਸਿੰਘ ਨੌਸ਼ਹਿਰਾ, ਗੁਰਨਾਮ ਸਿੰਘ ਭੂਰੀਮਾਜਰਾ, ਐਨ.ਪੀ. ਪੱਬਰੀ, ਗੁਰਵਿੰਦਰ ਸਿੰਘ ਚਮਾਰੂ, ਮੁਸਤਾਕ ਅਲੀ ਜੱਸੀ ਘਨੌਰ, ਕਾਲਾ ਹਰਪਾਲਪੁਰ, ਦਰਸ਼ਨ ਸਿੰਘ ਮੰਡੌਲੀ, ਦਾਰਾ ਹਰਪਾਲਪੁਰ, ਪਵਿੱਤਰ ਸਿੰਘ ਕਮਾਲਪੁਰ, ਲਖਵਿੰਦਰ ਸਿੰਘ ਲੱਖਾ ਕਬੂਲਪੁਰ, ਮਿੰਟੂ ਸਰਪੰਚ, ਮਨਜੀਤ ਸਿੰਘ ਘੁੰਮਾਣਾ, ਲੀਲਾ ਸਰਪੰਚ ਮੋਹੀ ਖੁਰਦ, ਕੁਲਬੀਰ ਸਰਾਲਾ, ਰਾਜ ਕੁਮਾਰ ਸਿੰਗਲਾ, ਲਵਲੀ ਗੋਇਲ, ਰਾਹੁਲ ਗੋਇਲ, ਰਣਧੀਰ ਸਿੰਘ ਕਾਮੀਂ, ਲਖਬੀਰ ਸਿੰਘ ਰਾਏਪੁਰ ਸਮੇਤ ਹੋਰ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ