Monday, April 12, 2021

Health

ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ 1 ਮਾਰਚ ਤੋਂ ਹੋਵੇਗਾ ਸ਼ੁਰੂ

PUNJAB NEWS EXPRESS | February 28, 2021 10:23 PM
 
ਚੰਡੀਗੜ: ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ ਕੋਵਿਡ -19 ਟੀਕਾਕਰਨ ਦਾ ਤੀਜਾ ਪੜਾਅ ਸੂਬੇ ਭਰ ਵਿੱਚ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਸ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ  ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ।ਉਨਾਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ।
ਟੀਕਾਕਰਨ ਦੇ ਇਸ ਪੜਾਅ ਵਿਚ ਟੀਕਾਕਰਨ ਲਈ ਪਹਿਲਾਂ ਰਜਿਸਟੇ੍ਰਸ਼ਨ ਕਰਵਾਉਣੀ ਲਾਜ਼ਮੀ ਨਹੀਂ ਹੈ ਅਤੇ ਟੀਕਾ ਲਗਵਾਉਣ ਦੇ ਇਛੁੱਕ ਵਿਅਕਤੀ ਇਸ ਲਈ ਪ੍ਰੀ-ਰਜਿਸਟਰ ਕਰ ਸਕਦੇ ਹਨ ਜਾਂ ਟੀਕਾਕਰਨ ਲਈ ਸਿੱਧੇ ਪਹੰੁਚ ਕਰ ਸਕਦੇ ਹਨ। ਹਾਲਾਂਕਿ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਸੀਨੀਅਰ ਨਾਗਰਿਕ ਸਿਟੀਜ਼ਨ ਟੀਕਾਕਰਨ ਲਈ ਸਿਹਤ ਸੰਸਥਾ ਵਿਖੇ ਉਡੀਕ ਦੇ ਸਮੇਂ ਤੋਂ ਬਚਣ ਵਾਸਤੇ ਪਹਿਲਾਂ ਰਜਿਸਟਰ ਕਰਵਾ ਸਕਦੇ ਹਨ। 
ਉਨਾਂ ਕਿਹਾ ਕਿ  ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫਤ ਲਗਾਇਆ ਜਾਵੇਗਾ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ।
ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਣ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ ਭਾਵੇਂ ਕਿ ਉਹ ਪਹਿਲਾਂ ਰਜਿਸਟਰਡ ਨਹੀਂ ਹੋਏ ਫਿਰ ਵੀ ਉਹ ਵਾਕ ਇਨ ਰਾਹੀਂ ਟੀਕਾਕਰਨ ਸਥਾਨ ‘ਤੇ ਜਾ ਕੇ ਟੀਕਾ ਲਗਵਾ ਸਕਦੇ ਹਨ।    

Have something to say? Post your comment

Health

ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ

ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

ਕੋਵਿਡ-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ

ਬਲਬੀਰ ਸਿੱਧੂ ਵੱਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ

ਟੀਕੇ ਨਾਲ ਜਿੱਤਾਂਗੇ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ : ਡਾ. ਗੀਤਾਂਜਲੀ ਸਿੰਘ

ਕੋਵਿਡ ਦੀ ਰੋਕਥਾਮ ਲਈ ਟ੍ਰੇਸਿੰਗ ਅਤੇ ਟੈਸਟਿੰਗ ਵਧਾਉਣ ਦੇ ਨਾਲ ਪ੍ਰੋਟੋਕਾਲ ਦੀ ਪਾਲਣਾ ਕਰਵਾਉਣਾ ਬਹੁਤ ਜ਼ਰੂਰੀ : ਕੇਂਦਰੀ ਟੀਮ

ਮੁੱਖ ਸਕੱਤਰ ਵੱਲੋਂ ਮੌਤ ਦਰ `ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ  

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਕੋਵਿਡ-19 ਸਬੰਧੀ ਕੇਂਦਰੀ ਟੀਮ ਵੱਲੋਂ ਜ਼ਿਲ੍ਹੇ ਵਿਚ ਸਥਿਤੀ ਦੀ ਕੀਤੀ ਸਮੀਖਿਆ

ਪਟਿਆਲਾ ਜ਼ਿਲ੍ਹੇ 'ਚ ਕੋਵਿਡ ਤੋਂ ਬਚਾਅ ਦੇ ਟੀਕਾਕਰਣ ਲਈ ਮਿਤੀ 8 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ 'ਚ ਵੱਡੀ ਪੱਧਰ 'ਤੇ ਕੈਂਪ ਲਗਾਏ ਜਾਣਗੇ : ਏ.ਡੀ.ਸੀ.