Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਬਲਬੀਰ ਸਿੱਧੂ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਲੋੜਾਂ ਦੀ ਪੂਰਤੀ ਲਈ ਮੈਡੀਸਨ ਡਲਿਵਰੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

PUNJAB NEWS EXPRESS | March 22, 2021 05:19 PM
 
ਚੰਡੀਗੜ: ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ.ਸੀ.ਡਬਲਿੳਜ਼ੂ) ਵਿੱਚ ਦਵਾਈਆਂ ਦੇ ਲੋੜੀਂਦੇ ਭੰਡਾਰ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਰਿਆਸ ਭਵਨ ਸੈਕਟਰ -38 ਚੰਡੀਗੜ ਵਿਖੇ ਇੱਕ ਮੈਡੀਸਨ ਡਲਿਵਰੀ ਵੈਨ(ਐਮ.ਡੀ.ਵੀ.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਮਿਊਨਿਟੀ ਹੈਲਥ ਅਫਸਰਾਂ (ਸੀ.ਐਚ.ਓ.) ਨੂੰ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੇ ਲੋੜੀਂਦੇ ਭੰਡਾਰ ਨੂੰ ਕਾਇਮ ਰੱਖਣ ਦੀ ਜਿੰਮੇਵਾਰੀ ਸੌਂਪੀ ਗਈ ਹੈ ਅਤੇ ਉਨਾਂ ਨੂੰ ਜਲਦੀ ਹੀ ਗੁਦਾਮਾਂ ਤੋਂ ਆਨਲਾਈਨ ਢੰਗ ਰਾਹੀਂ ਪੂਰੀ ਤਿਮਾਹੀ ਲਈ ਐਡਵਾਂਸ ਵਿੱਚ ਲੋੜੀਂਦੀਆਂ ਦਵਾਈਆਂ ਦਾ ਸਟਾਕ ਰੱਖਣ ਲਈ ਅਧਿਕਾਰਿਤ ਕੀਤਾ  ਜਾਵੇਗਾ।
 
ਇਸ ਮੌਕੇ ਜਾਣਕਾਰੀ ਦਿੰਦਿਆਂ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੈਡੀਸਨ ਵੈਨ ਰਾਹੀਂ ਸਿੱਧੇ ਤੌਰ ’ਤੇ ਖੇਤਰੀ ਡਰੱਗ ਵੇਅਰਹਾਸ ਤੋਂ ਸਾਰੀਆਂ 27 ਦਵਾਈਆਂ ਦੀ ਸਪਲਾਈ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਮਾਰਚ 2019 ਤੋਂ ਹੁਣ ਤੱਕ 79 ਲੱਖ ਮਰੀਜਾਂ ਨੂੰ ਇਹਨਾਂ ਕੇਂਦਰਾਂ ਵਿਖੇ ਓ.ਪੀ.ਡੀ. ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ਜਿਸਦਾ ਅਰਥ ਹੈ ਕਿ ਸੀ.ਐਚ.ਓਜ਼ ਦੁਆਰਾ ਔਸਤਨ 21, 643 ਮਰੀਜਾਂ ਨੂੰ ਓ.ਪੀ.ਡੀ ਸੇਵਾਵਾਂ ਦਿੱਤੀਆਂ ਜਾਂਦੀ ਹਨ।
ਉਨਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਬਲਾਕ ਪੱਧਰੀ ਸਿਹਤ ਕੇਂਦਰਾਂ ਵਲੋਂ ਇਹ ਸਾਰੀਆਂ ਦਵਾਈਆਂ ਖੇਤਰੀ ਮੈਡੀਸਨ ਵੇਅਰਹਾਊਸਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ ਅਤੇ ਫਿਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਵੰਡੀਆਂ ਜਾਂਦੀਆਂ ਹਨ। ਪਰ ਇਸ ਵਿਧੀ ਰਾਹੀਂ ਸਾਰੇ ਕੇਂਦਰਾਂ ਨੂੰ ਉਨਾਂ ਦੀ ਮੰਗ ਅਨੁਸਾਰ ਦਵਾਈਆਂ ਦੀ ਲੋੜੀਂਦੀ ਸਪਲਾਈ ਪੂਰੀ ਨਹੀਂ ਹੋ ਰਹੀ ਹੈ। ਉਨਾਂ ਕਿਹਾ ਕਿ ਓ.ਪੀ.ਡੀ. ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਲੋਂ ਪੜਾਅਵਾਰ ਢੰਗ ਨਾਲ ਸਾਰੇ ਜਿਲਿਆਂ ਨੂੰ ਇਸ ਪ੍ਰੋਗਰਾਮ ਤਹਿਤ ਕਵਰ ਕੀਤਾ ਜਾ ਰਿਹਾ ਹੈ। ਇਹ ਮੈਡੀਸਨ ਵੈਨ ਪ੍ਰੋਜੈਕਟ ਜਿਲਾ ਐਸ.ਏ.ਐਸ. ਨਗਰ ਦੇ 70 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਇਕ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕੀਤਾ ਜਾ ਰਿਹਾ ਹੈ। 
ਮੈਡੀਸਨ ਵੈਨ ਪ੍ਰਾਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ: ਅਰੀਤ ਕੌਰ ਨੇ ਦੱਸਿਆ ਕਿ ਹੁਣ ਸੀ.ਐਚ.ਓਜ ਨੂੰ ਆਪੋ -ਆਪਣੇ ਕੇਂਦਰਾਂ ਵਿਚ ਦਵਾਈਆਂ ਦਾ ਭੰਡਾਰ ਕਾਇਮ ਰੱਖਣ ਦੀ ਜਿੰਮੇਵਾਰੀ ਸੌਂਪੀ ਗਈ ਹੈ ਅਤੇ ਬਹੁਤ ਜਲਦ ਹੀ ਸੀ.ਐਚ.ਓਜ ਆਨਲਾਈਨ ਮੋਡ ਰਾਹੀਂ ਪੂਰੀ ਤਿਮਾਹੀ ਲਈ ਲੋੜੀਂਦੀਆਂ ਦਵਾਈਆਂ ਦੀ ਮੰਗ ਐਡਵਾਂਸ ਵਿੱਚ ਕਰ ਸਕਣਗੇ। ਇਹ ਵੈਨਾਂ ਮੰਗ ਅਨੁਸਾਰ ਗੁਦਾਮ ਤੋਂ ਦਵਾਈਆਂ ਪ੍ਰਾਪਤ ਕਰਨਗੀਆਂ ਅਤੇ ਬਿਨਾਂ ਕਿਸੇ ਦੇਰੀ ਤੋਂ ਸਿਹਤ ਕੇਂਦਰ ਨੂੰ ਸਪਲਾਈ ਕਰਨਗੀਆਂ।
 
ਡਾ: ਅਰੀਤ ਨੇ ਦੱਸਿਆ ਕਿ ਸੂਬੇ ਵਿੱਚ 2820 ਸਿਹਤ ਕੇਂਦਰ ਕਾਰਜਸ਼ੀਲ ਹਨ ਜਿਹਨਾਂ ਵਿੱਚ 2380 ਉਪ ਕੇਂਦਰ, 347 ਮੁੱਢਲਾ ਸਿਹਤ ਕੇਂਦਰ ਅਤੇ 93 ਸ਼ਹਿਰੀ ਮੁੱਢਲਾ ਸਿਹਤ ਕੇਂਦਰ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਸਾਲ 2020-21 ਲਈ ਭਾਰਤ ਸਰਕਾਰ ਵਲੋਂ ਮਿੱਥੇ ਟੀਚੇ ਨੂੰ ਪੂਰਾ ਕਰਦਿਆਂ 1435 ਕੇਂਦਰਾਂ ਨੂੰ ਕਾਰਜਸ਼ੀਲ ਬਣਾ ਕੇ 196 ਫੀਸਦ ਪ੍ਰਾਪਤੀ ਦਰਜ ਕੀਤੀ ਗਈ ਹੈ। ਇਹ ਕੇਂਦਰ ਪੰਜਾਬ ਦੇ ਸਿਹਤ ਪ੍ਰਣਾਲੀ ਖਾਸਕਰ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਦੀ ਉਪਲਬਧਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
 
ਉਹਨਾਂ ਕਿਹਾ ਕਿ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਇਹਨਾਂ ਨੂੰ ਲਾਗੂ ਕਰਨ ਦੀ ਰਫਤਾਰ ਨੂੰ ਦੇਖਦਿਆਂ ਇਹ ਭਰੋਸਾ ਬੱਝਦਾ ਹੈ ਕਿ ਲੋਕਾਂ ਨੂੰ ਕਿਫਾਇਤੀ ਤੇ ਆਸਾਨ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਕਰਾਉਣ ਦੇ ਮੱਦੇਨਜ਼ਰ ਅਸੀਂ ਸਹੀ ਦਿਸ਼ਾ ਵਿੱਚ ਜਾ ਰਹੇ ਹਾਂ । ਉਹਨਾਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੀਆਂ ਬਿਹਤਰੀਨ ਸਿਹਤ ਸਹੂਲਤਾਂ ਸਦਕਾ ਮੁੱਢਲਾ ਸਿਹਤ ਕੇਂਦਰ ਅਤੇ ਇਸ ਤੋਂ ਉੱਪਰਲੀਆਂ ਸਿਹਤ ਸਹੂਲਤਾਂ ਦੇ ਬੋਝ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਏ ਹਨ। 

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ