Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼

PUNJAB NEWS EXPRESS | March 24, 2021 10:27 PM
ਚੰਡੀਗੜ: ਸਿਵਲ ਹਸਪਤਾਲ ਮੋਗਾ ਵਿਖੇ ਕਥਿਤ ਤੌਰ ‘ਤੇ ਸਰਜਰੀ ਵਿੱਚ ਹੋਈ ਦੇਰੀ ਕਾਰਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਸਬੰਧੀ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ  ਇਸ ਮਾਮਲੇ ਸੰਬੰਧੀ  ਮੋਗਾ ਦੀ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੂੰ ਦੋ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਹੁਕਮ ਦਿੱਤੇ।
 
ਇੱਕ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਨਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਕਿ ਜੱਚਾ-ਬੱਚਾ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਭਰੋਸਾ ਦਿੱਤਾ ਕਿ ਜੇਕਰ ਰਿਪੋਰਟ ਦੇ ਅਧਾਰ ’ਤੇ ਕਿਸੇ ਵੀ ਕਰਮਚਾਰੀ ਦੀ ਡਿਊਟੀ ਦੌਰਾਨ ਕੁਤਾਹੀ ਪਾਈ ਗਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
 
ਸ. ਸਿੱਧੂ ਨੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਅੰਦੇਸ਼ ਕੰਗ ਨੂੰ ਐਮ.ਸੀ.ਐਚ. ਵਿਖੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕਰਨ ਸਬੰਧੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਜੱਚਾ-ਬੱਚਾ ਮੌਤ ਅਨੁਪਾਤ ਨੂੰ ਘਟਾਉਣ ਦਾ ਟੀਚਾ ਮਿੱਥਿਆ ਹੈ ਅਤੇ ਸਰਕਾਰ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਕਰਨ ਲਈ ਪੂਰੀ ਵਚਨਬੱਧ  ਹੈ।    

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ