Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਮੁੱਖ ਸਕੱਤਰ ਵੱਲੋਂ ਮੌਤ ਦਰ `ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ  

PUNJAB NEWS EXPRESS | April 10, 2021 06:44 PM

ਚੰਡੀਗੜ੍ਹ: ਪੰਜਾਬ ਵਿੱਚ ਮੌਤ ਦਰ `ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਸੂਬੇ ਵਿੱਚ ਕੋਵਿਡ ਦੇ ਢੁੱਕਵੇਂ ਪ੍ਰਬੰਧਨ ਲਈ ਹਰੇਕ ਜ਼ਿਲ੍ਹੇ ਵਾਸਤੇ ਇਕ-ਇੱਕ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ। ਸੂਬੇ ਵਿੱਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਂਮਾਰੀ ਨਾਲ ਲੜਾਈ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਵਾਇਰਸ ਨੂੰ ਹਰਾਉਣ ਲਈ ਹਫ਼ਤੇ ਵਿੱਚ ਦੋ ਦਿਨ (ਮੰਗਲਵਾਰ ਅਤੇ ਸ਼ੁੱਕਰਵਾਰ) ਨੂੰ ਵੱਡੇ ਪੱਧਰ `ਤੇ ਟੀਕਾਕਰਨ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕੀਤਾ ਜਾ ਸਕੇ।ਉਨ੍ਹਾਂ ਅਪ੍ਰੈਲ ਮਹੀਨੇ ਲਈ ਸੂਬੇ ਦਾ ਹਫ਼ਤਾਵਾਰੀ ਟੀਚਾ 16 ਲੱਖ ਤੋਂ ਵੱਧ ਵਿਅਕਤੀਆਂ ਦੇ ਟੀਕਾਕਰਨ ਦਾ ਮਿੱਥਿਆ।
ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਸਿਹਤ ਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਨ ਦੀ ਕੋਈ ਉਮਰ ਹੱਦ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਉੱਚ ਅਧਿਕਾਰੀ ਟੀਕਾਕਰਨ ਰਜਿਸਟ੍ਰੇਸ਼ਨ ਲਈ ਕਰਮਚਾਰੀਆਂ ਨੂੰ ਜ਼ਰੂਰੀ ਕਰਮਚਾਰੀਆਂ ਦੀ ਸੂਚੀ `ਚੋਂ ਅਧਿਕਾਰਤ ਕਰ ਸਕਦੇ ਹਨ।
ਪ੍ਰਸ਼ਾਸਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ/ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਮੂਨੇ ਲੈਣ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 50, 000 ਕੀਤੀ ਜਾਵੇ ਅਤੇ ਹਰੇਕ ਪਾਜ਼ੇਟਿਵ ਵਿਅਕਤੀ ਪਿੱਛੇ ਘੱਟੋ-ਘੱਟ 20 ਸੰਪਰਕਾਂ ਦਾ ਪਤਾ ਲਗਾ ਕੇ  ਉਹਨਾਂ ਦਾ ਪ੍ਰੋਟੋਕੋਲ ਅਨੁਸਾਰ ਟੈਸਟ ਕਰਵਾਇਆ ਜਾਵੇ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਹੁਣ ਤੱਕ 16 ਲੱਖ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਟੀਕਾਕਰਨ ਤੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਹੀ ਵਾਇਰਸ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਰਸਤਾ ਹਨ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਯੋਜਨਾਬੱਧ ਮੀਡੀਆ ਮੁਹਿੰਮਾਂ ਚਲਾ ਕੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਹਿਚਕਿਚਾਹਟ ਜਾਂ ਝਿਜਕ ਦੇ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵਿਭਾਗ ਕੋਲ ਸਟਾਫ਼ ਦੀ ਕਮੀ ਹੋਣ ਦੀ ਸੂਰਤ ਵਿੱਚ ਹੋਰਨਾਂ ਵਿਭਾਗਾਂ ਦੇ ਸਟਾਫ਼ ਦੀ ਵਰਤੋਂ ਕੀਤੀ ਜਾਵੇ। ਉਹਨਾਂ ਅੱਗੇ ਕਿਹਾ ਕਿ ਸਿਹਤ ਅਧਿਕਾਰੀ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣਗੇ। ਉਹ ਹਰੇਕ ਘਰੇਲੂ ਇਕਾਂਤਵਾਸ ਅਧੀਨ ਮਰੀਜ਼ ਤੱਕ ਦਸ ਦਿਨਾਂ ਵਿੱਚ ਤਿੰਨ ਵਾਰ ਪਹੁੰਚ ਕਰਨਗੇ। ਜੇਕਰ ਕਿਸੇ ਮਰੀਜ਼ ਦੀ ਸਥਿਤੀ ਵਿਗੜਦੀ ਹੈ ਤਾਂ ਮੌਤ ਦਰ ਨੂੰ ਕਾਬੂ ਵਿੱਚ ਰੱਖਣ ਲਈ ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਭੇਜਣਾ ਯਕੀਨੀ ਬਣਾਇਆ ਜਾਵੇਗਾ।
 ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਲਈ ਹੋਰ 50000 ਫ਼ਤਿਹ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਕੋਵਿਡ ਵੈਕਸੀਨ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਟੀਕਾਕਰਨ ਦੀ ਨਿਰਵਿਘਨ ਸਪਲਾਈ ਲਈ ਰੋਜ਼ਾਨਾ ਈਵਿਨ ਪੋਰਟਲ ਅਪਡੇਟ ਕਰਨ ਲਈ ਕਿਹਾ। ਕੋਵਿਡ ਪਾਜ਼ੇਟਿਵ ਵਿਅਕਤੀਆਂ ਨੂੰ ਦੂਜਿਆਂ ਨਾਲ ਰਲਣ ਤੋਂ ਰੋਕਣ ਵਾਸਤੇ ਕੋਵਾ ਐਪ ਰਾਹੀਂ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਜੀਓ-ਫੈਂਸਿੰਗ ਕੀਤੀ ਜਾ ਰਹੀ ਹੈ।
ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਪੁਲਿਸ ਫੋਰਸ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਕੁੱਲ 65611 ਪੁਲਿਸ ਮੁਲਾਜ਼ਮਾਂ ਨੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈ ਲਈ ਹੈ ਜੋ ਕਿ ਕੁੱਲ ਪੁਲਿਸ ਫੋਰਸ ਦਾ ਲਗਭਗ 79 ਫ਼ੀਸਦੀ ਹੈ। ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ‘ਤੇ ਪੁਲਿਸ ਨੇ ਕੋਵਿਡ-19 ਸਬੰਧੀ ਨਿਯਮਾਂ ਦੇ ਲਾਗੂਕਰਨ ਲਈ ਮੁਹਿੰਮ ਵੀ ਅਰੰਭੀ ਹੈ ਜਿਸ ਤਹਿਤ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਟੈਸਟਿੰਗ ਸੈਂਟਰਾਂ ਵਿੱਚ ਲਿਜਾਇਆ ਜਾ ਰਿਹਾ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ, ਜੰਗਲਾਤ ਅਤੇ ਜੰਗਲੀ ਜੀਵ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਸੀਮਾ ਜੈਨ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ