Monday, November 02, 2026

Health

ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

PUNJAB NEWS EXPRESS | April 11, 2021 04:25 PM
 
ਮੋਗਾ, :  ਵਿਸ਼ਵ ਭਰ ਵਿੱਚ ਫੈਲੀ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜੋਰਾਂ ਉੱਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਉੱਤੇ ਪੰਜਾਬ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਨੂੰ ਜਿੱਥੇ ਪੜੇ ਲਿਖੇ ਅਤੇ ਸੂਝਵਾਨ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਅਗਿਆਨਤਾ ਦੇ ਪ੍ਰਭਾਵ ਹੇਠ ਕੁਝ ਲੋਕ ਇਸ ਟੀਕਾਕਰਨ ਬਾਰੇ ਵਹਿਮ ਭਰਮ ਅਤੇ ਭੁਲੇਖੇ ਪੈਦਾ ਕਰ ਰਹੇ ਹਨ।
ਅਜਿਹੇ ਮੌਕੇ ਉੱਤੇ ਸਹਿਰ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਜਿਥੇ ਖੁਦ ਟੀਕਾਕਰਨ ਕਰਵਾਇਆ ਹੈ ਉਥੇ ਹੀ ਉਸਦੇ 80 ਸਾਲਾਂ ਦੇ ਪੁੱਤਰ ਅਤੇ ਪੂਰੇ ਪਰਿਵਾਰ ਨੇ ਵੀ ਲੋਕਾਂ ਵਿਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ। 
ਮਾਤਾ ਕਰਤਾਰ ਕੌਰ ਭਾਵੇਂਕਿ ਪਿੰਡ ਭਿੰਡਰ ਖੁਰਦ ਨਾਲ ਸਬੰਧ ਰੱਖਦੀ ਹੈ ਪਰ ਹੁਣ ਉਹ ਆਪਣੇ ਪੁੱਤਰ ਹਰਪਿੰਦਰ ਸਿੰਘ ਕੋਲ ਮੋਗਾ ਵਿਖੇ ਰਹਿ ਰਹੀ ਹੈ। ਬੀਤੇ ਦਿਨੀਂ ਮਾਤਾ ਨੇ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ 3 ਵਿੱਚ ਲੱਗੇ ਕੈਂਪ ਵਿੱਚ ਟੀਕਾਕਰਨ ਕਰਵਾਇਆ। ਇਹ ਕੈਂਪ ਉਹਨਾਂ ਦੀ ਦੋਹਤੇ ਅਤੇ ਸਾਬਕਾ ਕੌਂਸਲਰ ਸ੍ਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 188 ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਮੌਜੂਦਾ ਸਮੇਂ ਸ੍ਰ ਮਨਜੀਤ ਸਿੰਘ ਮਾਨ ਦੀ ਪਤਨੀ ਅਮਨਪ੍ਰੀਤ ਕੌਰ ਮਾਨ ਵਾਰਡ ਨੰਬਰ 3 ਦੀ ਕੌਂਸਲਰ ਹੈ। 
ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਰਤਾਰ ਕੌਰ ਨੇ ਆਪਣੀ ਇੱਛਾ ਅਤੇ ਦਿ੍ਰੜ ਸਕਤੀ ਦੇ ਬਲ ਉੱਤੇ ਟੀਕਾਕਰਨ ਕਰਵਾਇਆ ਹੈ। ਉਹਨਾਂ ਨੂੰ ਕਿਸੇ ਨੇ ਵੀ ਦਬਾਅ ਨਹੀਂ ਪਾਇਆ ਸੀ। ਮਾਤਾ ਕਰਤਾਰ ਕੌਰ ਦੀ ਇਹ ਸੋਚ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਕਰਾਉਣਾ ਲਾਜਮੀ ਹੈ।  ਮਾਤਾ ਕਰਤਾਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲੇ ਕੁਝ ਲੋਕਾਂ ਦੀ ਟੀਕੇ ਲਈ ਵਾਰੀ ਨਹੀਂ ਵੀ ਆਈ ਹੈ ਤਾਂ ਉਹਨਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਟੀਕਾ ਲਗਵਾਉਣ ਤੋਂ ਬਾਅਦ ਨਾ ਤਾਂ ਬੁਖ਼ਾਰ ਹੋਇਆ ਅਤੇ ਨਾ ਹੀ ਕੋਈ ਹੋਰ ਸਮੱਸਿਆ ਪੇਸ਼ ਆਈ ਹੈ। ਉਹਨਾਂ ਕਿਹਾ ਕਿ ਇੱਕ ਤੰਦਰੁਸਤ ਵਿਅਕਤੀ ਨੂੰ ਤਾਂ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਆਉਣ ਦਾ ਕੋਈ ਡਰ ਹੀ ਨਹੀਂ ਹੈ। 
ਮਾਤਾ ਕਰਤਾਰ ਕੌਰ ਦੇ ਇਸ ਜਜਬੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਤਰਾਂ ਦੇ ਭਰਮ ਭੁਲੇਖੇ ਨੂੰ ਪਾਸੇ ਉੱਤੇ ਰੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਾਉਣ। ਉਹਨਾਂ ਕਿਹਾ ਕਿ ਇਹ ਟੀਕਾਕਰਨ ਸਿਵਲ ਹਸਪਤਾਲ ਮੋਗਾ, ਸਾਰੀਆਂ ਸੀ ਐੱਚ ਸੀਜ਼, 91 ਹੈਲਥ ਵੈਲਨੈਸ ਸੈਂਟਰਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਵਿਸੇਸ ਕੈਂਪ ਵੀ ਲਗਾਏ ਜਾ ਰਹੇ ਹਨ। ਜਿਹਨਾਂ ਦਾ ਲੋਕਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Health

ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ