Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਮਹਾਂਮਾਰੀ ਖ਼ਿਲਾਫ਼ ਜੰਗ ਵਿਚ ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ: ਬਲਬੀਰ ਸਿੱਧੂ

PUNJAB NEWS EXPRESS | May 27, 2021 04:12 PM

ਚੰਡੀਗੜ੍ਹ, : ਕੋਵਿਡ ਮਹਾਂਮਾਰੀ ਦੌਰਾਨ ਜਿਥੇ ਕੁੱਝ ਲੋਕ ਮੁਨਾਫਾਖੋਰੀ ਵਿੱਚ ਲੱਗੇ ਹੋਏ ਨੇ ਉਥੇ ਦੂਜੇ ਪਾਸੇ ਸਮਾਜ ਵਿਚ ਅਜਿਹੇ ਲੋਕ ਵੀ ਮੌਜੂਦ ਨੇ ਜਿਨ੍ਹਾਂ ਲਈ ਮਾਨਵਤਾ ਦੀ ਸੇਵਾ ਤੋਂ ਵੱਧ ਕੇ ਕੁਝ ਨਹੀਂ ਹੈ। ਇਸੇ ਕੜੀ ਤਹਿਤ ਜਲੰਧਰ ਤੋਂ ਅੰਕੁਰ ਨਰੂਲਾ ਮਨਿਸਟਰੀ ਖਾਂਬਰਾ ਚਰਚ ਵੱਲੋਂ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮਨੁੱਖਤਾ ਦੀ ਸੇਵਾ ਤਹਿਤ ਪੰਜਾਬ ਸਰਕਾਰ ਦੀ ਮਦਦ ਲਈ ਹੱਥ ਵਧਾਏ ਗਏ ਹਨ। ਸਿਹਤ ਮੰਤਰੀ ਬਲਬੀਰ ਸਿੱਧੂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਪੁੱਜੀ ਅੰਕੁਰ ਨਰੂਲਾ ਮਿਨਿਸਟਰੀ ਦੀ ਟੀਮ ਵਲੋਂ ਸਰਕਾਰ ਨੂੰ 20 ਆਕਸੀਜਨ ਕੰਸਟਰੇਟਰ, 150 ਪਲਸ ਆਕਸੀਮੀਟਰ, ਮਾਸਕ ਅਤੇ ਸੈਨੀਟਾਈਜ਼ਰ ਸਮੇਤ ਹੋਰ ਜਰੂਰੀ ਸਮਾਨ ਦਿੱਤਾ ਗਿਆ।

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਅੰਕੁਰ ਨਰੂਲਾ ਮਿਨਿਸਟਰੀ ਖਾਂਬਰਾ ਚਰਚ ਦਾ ਧੰਨਵਾਦ ਕਰਦਿਆਂ ਇਸ ਨੂੰ ਮਾਨਵਤਾ ਦੀ ਸੱਚੀ ਸੇਵਾ ਦੱਸਿਆ। ਸਿਹਤ ਮੰਤਰੀ ਨੇ ਕਿਹਾ ਮੌਜੂਦਾ ਸਮੇਂ ਵਿੱਚ ਖਾਂਬਰਾ ਚਰਚ ਅਤੇ ਹੋਰ ਸਮਾਜ ਸੇਵੀ ਸੰਗਠਨਾਂ ਵਲੋਂ ਦਿੱਤੇ ਗਏ ਕੰਸਟਰੇਟਰ ਵੱਡੀ ਸਹੂਲਤ ਹੋਣਗੇ। ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਅਜਿਹੀਆਂ ਸੰਸਥਾਵਾਂ ਮਾਨਵਤਾ ਦੀ ਸੇਵਾ ਲਈ ਅੱਗੇ ਆਉਂਦੀਆਂ ਨੇ ਤਾਂ ਮਹਾਂਮਾਰੀ ਖ਼ਿਲਾਫ਼ ਜੰਗ ਵਿਚ ਸਰਕਾਰ ਨੂੰ ਵੱਡਾ ਬਲ ਮਿਲਦਾ ਹੈ।

ਓਧਰ ਇਸ ਮੌਕੇ ਅੰਕੁਰ ਨਰੂਲਾ ਮਿਨਿਸਟਰੀ ਖਾਂਬਰਾ ਚਰਚ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਨੇ ਦੱਸਿਆ ਕਿ ਚਰਚ ਵਲੋਂ ਕੋਵਿਡ ਮਹਾਂਮਾਰੀ ਚ ਪੰਜਾਬ ਸਰਕਾਰ ਨੂੰ ਦਿਤੀ ਗਈ ਮਦਦ ਦੀ ਇਹ ਪਹਿਲੀ ਖੇਪ ਹੈ ਅਤੇ ਚਰਚ ਮੈਨੇਜਮੈਂਟ ਭਵਿੱਖ ਵਿਚ ਵੀ ਪੰਜਾਬ ਸਰਕਾਰ ਅਤੇ ਪੰਜਾਬ ਵਾਸੀਆਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਮਰੀਜ਼ਾਂ ਲਈ ਖਾਂਬਰਾ ਚਰਚ ਵਲੋਂ ਇੱਕ ਐਲ 1 ਕੋਵਿਡ ਕੇਅਰ ਸੈਂਟਰ ਵੀ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਆਕਸੀਜਨ ਕੰਸਟ੍ਰੇਟਰ ਤੇ ਹੋਰ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਕੋਵਿਡ ਕੇਅਰ ਸੈਂਟਰ ਵਿਚ ਮਰੀਜ਼ਾਂ ਨੂੰ ਮੈਡੀਕਲ ਸਹੂਲਤ ਦੇ ਨਾਲ-ਨਾਲ ਪੌਸ਼ਟਿਕ ਤੇ ਸਾਫ਼-ਸੁਥਰੇ ਖਾਣੇ ਦਾ ਵੀ ਪ੍ਰਬੰਧ ਹੋਵੇਗਾ।

ਇਸ ਮੌਕੇ ਜਿਲਾ ਯੂਥ ਕਾਂਗਰਸ ਦੇ ਪ੍ਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਜੌਹਨ ਕੋਟਲੀ, ਐਡਵੋਕੇਟ ਅਭਿਸ਼ੇਕ ਗਿੱਲ, ਗੁਰਿੰਦਰ ਮੁਖਾ, ਹਮੀਦ ਮਸੀਹ, ਸੁਧੀਰ ਲਾਡੀ ਅਤੇ ਸੰਦੀਪ ਬਟਾਲਾ ਵੀ ਵਿਸ਼ੇਸ਼ ਤੌਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ