Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਪੰਜਾਬ ਵਲੋਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

PUNJAB NEWS EXPRESS | May 31, 2021 05:20 PM

ਚੰਡੀਗੜ: ਪੰਜਾਬ ਸਰਕਾਰ ਨੇ ‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਮੌਕੇ ‘ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ 31 ਮਈ ਤੋਂ 6 ਜੂਨ 2021 ਤੱਕ ਸਾਰੇ ਜਿਲਿਆਂ ਵਿੱਚ ਹਫਤੇ ਭਰ ਲਈ ਵਿਸੇਸ ਮੁਹਿੰਮ ਚਲਾਈ ਗਈ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਮੂਹ ਸਰਕਾਰੀ ਹਸਪਤਾਲਾਂ ਨੂੰ ਤੰਬਾਕੂ ਮੁਕਤ ਘੋਸਿਤ ਕੀਤਾ ਜਾਵੇਗਾ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਪ੍ਰਣ ਲਿਆ ਜਾਵੇਗਾ। ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਰਾਜ ਪੱਧਰੀ ਤੰਬਾਕੂ ਰੋਕੂ ਰੇਡੀਓ ਮੁਹਿੰਮ ਅਤੇ ਬੱਸ ਅੱਡਿਆਂ ’ਤੇ ਮੁਨਾਦੀ ਕਰਵਾ ਕੇ ਜਾਗਰੂਕ ਕਰਨ ਦਾ ਕੰਮ ਵੀ ਸੁਰੂ ਕੀਤਾ ਗਿਆ ਹੈ।

ਸ. ਸਿੱਧੂ ਨੇ ਕਿਹਾ ਕਿ ਵਿਸਵ ਨੋ ਤੰਬਾਕੂ ਦਿਵਸ ਹਰ ਸਾਲ 31 ਮਈ ਨੂੰ ਦੁਨੀਆਂ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਸਾਲ ‘ਵਿਸਵ ਨੋ ਤੰਬਾਕੂ ਦਿਵਸ 2021’ ਮੁਹਿੰਮ ਦਾ ਵਿਸਾ ‘ਛੱਡਣ ਲਈ ਪ੍ਰਣ ਕਰੋ’ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਜਨਤਕ ਸਿਹਤ ਲਈ ਪੂਰੀ ਦੁਨੀਆਂ ਲਈ ਇੱਕ ਵੱਡਾ ਖਤਰਾ ਹੈ। ਤੰਬਾਕੂਨੋਸੀ ਕਰਨ ਵਾਲੇ ਜਿੱਥੇ ਖੁਦ ਮਾਰੂ ਬਿਮਾਰੀਆਂ ਅਤੇ ਜਲਦੀ ਮੌਤ ਦਾ ਸਿਕਾਰ ਹੁੰਦੇ ਹਨ ਉੱਥੇ ਹੀ ਉਹਨਾਂ ਵਿੱਚ ਜਨਤਕ ਥਾਵਾਂ ਤੇ ਥੁੱਕਣ ਦੀ ਪ੍ਰਵਿਰਤੀ ਆਮ ਹੁੰਦੀ ਹੈ ਅਤੇ ਜਿਸ ਨਾਲ ਕੋਵਿਡ- 19 ਵਰਗੀਆਂ ਲਾਗ ਦੀਆਂ ਭਿਆਨਕ ਬਿਮਾਰੀਆਂ ਦੇ ਫੈਲਣ ਦੇ ਜੋਖਮ ਹੋਰ ਵਧ ਜਾਂਦੇ ਹਨ।

ਇਸ ਮੌਕੇ ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਜਾਂ ਥੁੱਕਣ ਤੋਂ ਗੁਰੇਜ ਕਰਨ ਕਿਉਂਕਿ ਇਸ ਨੂੰ ਆਈਪੀਸੀ, 1860 ਦੀ ਧਾਰਾ 268, 269 ਅਤੇ 278 ਦੇ ਤਹਿਤ ਪਾਬੰਦੀਸੁਦਾ ਕਰਾਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਨੂੰ ਇੱਕ ਪ੍ਰਮੁੱਖ ਪ੍ਰੋਗਰਾਮ ਵਜੋਂ ਲਿਆ ਹੈ। ਰਾਜ ਦੇ ਸਾਰੇ 22 ਜਿਲਿਆਂ ਨੂੰ ਤੰਬਾਕੂਨੋਸੀ ਮੁਕਤ ਘੋਸਿਤ ਕੀਤਾ ਗਿਆ ਹੈ। ਸੂਬੇ ਦੇ ਕੁੱਲ 739 ਪਿੰਡਾਂ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਘੋਸਿਤ ਕੀਤਾ ਹੈ। ਸਾਲ 2020-2021 ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ, 2003 (ਕੋਟਪਾ, 2003) ਦੇ ਤਹਿਤ ਉਲੰਘਣਾ ਕਰਨ ਵਾਲਿਆਂ ਦੇ 8, 177 ਚਲਾਨ ਕੀਤੇ ਗਏ। ਸਾਰੇ ਜਿਲਿਆਂ ਵਿਚ ਤੰਬਾਕੂ ਰੋਕੂ ਕੇਂਦਰ ਸਥਾਪਤ ਕੀਤੇ ਗਏ ਹਨ। ਇਨਾਂ ਕੇਂਦਰਾਂ ਵਿੱਚ ਮੁਫਤ ਕਾਉਂਸਲਿੰਗ ਸੇਵਾਵਾਂ ਅਤੇ ਤੰਬਾਕੂ ਛੁਡਾਉਣ ਵਾਲੀਆਂ ਦਵਾਈਆਂ ਜਿਵੇਂ ਬੁਪਰੋਪਿਨ, ਨਿਕੋਟਿਨ ਗੱਮ ਅਤੇ ਪੈਚ ਮੁਹੱਈਆ ਕਰਵਾਏ ਜਾ ਰਹੇ ਹਨ। ਸਾਲ 2020-21 ਵਿਚ ਕੁੱਲ 10, 832 ਤੰਬਾਕੂਨੋਸਾਂ ਨੇ ਇਨਾਂ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕੀਤੀਆਂ ਹਨ।

ਉਨਾਂ ਕਿਹਾ ਕਿ ਪੰਜਾਬ ਈ ਸਿਗਰੇਟ, ਹੁੱਕਾ ਬਾਰਾਂ ਤੇ ਸਮੇਂ ਸਿਰ ਪਾਬੰਦੀ ਲਗਾ ਕੇ ਅਤੇ ਕਾਲਜਾਂ / ਯੂਨੀਵਰਸਿਟੀਆਂ ਨੂੰ ਤੰਬਾਕੂ ਮੁਕਤ ਘੋਸਿਤ ਕਰਕੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਵੱਲ ਧਿਆਨ ਕੇਂਦਰਤ ਕਰਨ ਵਾਲਾ ਮੋਹਰੀ ਸੂਬਾ ਹੈ। ਰਾਜ ਤੰਬਾਕੂ ਦੇ ਇਸ ਖਤਰੇ ਨੂੰ ਠੱਲ ਪਾਉਣ ਲਈ ਤੰਬਾਕੂ ਵਿਕਰੇਤਾਵਾਂ ਨੂੰ ਲਾਇਸੈਂਸ ਦੇਣ ’ਤੇ ਵੀ ਕੰਮ ਕਰ ਰਿਹਾ ਹੈ ਕਿਉਂਕਿ ਅਜਿਹੇ ਕਦਮ ਛੋਟੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੇ ਰਾਹ ਤੋਂ ਮੋੜਨ ਲਈ ਬਹੁਤ ਮਦਦਗਾਰ ਸਾਬਿਤ ਹੋ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ