Thursday, April 25, 2024

Health

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

PUNJAB NEWS EXPRESS | June 07, 2021 10:27 PM

ਚੰਡੀਗੜ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 16 ਮੈਡੀਕਲ ਅਫਸਰਾਂ (ਮਾਹਰ) ਨੂੰ ਨਿਯੁਕਤੀ ਪੱਤਰ ਸੌਂਪੇ ।
ਇਸ ਮੌਕੇ ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਘਰ ਘਰ ਰੋਜਗਾਰ ਯੋਜਨਾ’ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਿਹਤ ਵਿਭਾਗ, ਪੰਜਾਬ ਨੇ ਸਾਲ 2017 ਤੋਂ 2021 ਵਿਚ 11200 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਹੈ, ਡਾਇਰੈਕਟਰ ਹੈਲਥ ਸਰਵਿਸਿਜ ਨੇ 1041 ਮੈਡੀਕਲ ਅਫ਼ਸਰ (ਜਨਰਲ), 601 ਮੈਡੀਕਲ ਅਫ਼ਸਰ (ਸਪੈਸਲਿਸਟ), 34 ਮੈਡੀਕਲ ਅਫ਼ਸਰ (ਡੈਂਟਲ), 324 ਮੈਡੀਕਲ ਲੈਬਾਰਟਰੀ ਟੈਕਨੀਸੀਅਨ, 1336 ਮਲਟੀਪਰਪਜ ਹੈਲਥ ਵਰਕਰ, 418 ਫਾਰਮਾਸਿਸਟ, 1313 ਸਟਾਫ ਨਰਸਾਂ, 161 ਰੇਡੀਓਗ੍ਰਾਫਰ, 08 ਈਸੀਜੀ ਟੈਕਨੀਸੀਅਨ, 55 ਆਪ੍ਰੇਸਨ ਥੀਏਟਰ ਸਹਾਇਕ ਅਤੇ 60 ਸਟੈਨੋ ਟਾਈਪਿਸਟ ਆਦਿ ਦੀ ਭਰਤੀ ਕੀਤੀ।

ਕਿਹਾ ਕਿ ਡੀਐਚਐਸ ਵਿਚ ਜਲਦ ਹੀ ਹੋਰ ਭਰਤੀ ਕੀਤੀ ਜਾਵੇਗੀ ਜਦੋਂ ਕਿ ਸਰਕਾਰ ਵਿਚ ਮਾਹਿਰਾਂ ਦੀ ਘਾਟ ਨੂੰ ਦੂਰ ਕਰਨ ਲਈ 242 ਮਾਹਰ ਡਾਕਟਰਾਂ ਦੀ ਇੰਟਰਵਿਊ ਪ੍ਰਗਤੀ ਅਧੀਨ ਹੈ।
ਉਨਾਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਅਧਾਰ ’ਤੇ ਪਾਰਦਰਸੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।
ਨੈਸਨਲ ਹੈਲਥ ਮਿਸਨ ਵਿਚ ਹੋਈ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ 4 ਸਾਲਾਂ ਦੌਰਾਨ 5212 ਮੈਡੀਕਲ ਅਤੇ ਪੈਰਾ ਮੈਡੀਕਲ ਭਰਤੀ ਕੀਤੇ ਗਏ। ਹਾਲਾਂਕਿ ਲਗਭਗ 1200 ਹੋਰ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਵਿਚੋਂ ਵਿਭਾਗ ਨੇ 287 ਹੋਰ ਸਪੈਸਲਿਸਟ ਡਾਕਟਰਾਂ ਨੂੰ ਭਰਤੀ ਸੰਬੰਧੀ ਵਾਕ-ਇਨ ਇੰਟਰਵਿਊ ਲਈ ਵੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।
ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਸੂਬਾ ਸਰਕਾਰ ਨੇ ਭਰਤੀ ਮੁਹਿੰਮ ਪ੍ਰਕਿਰਿਆ ਨੂੰ ਹੋਰ ਤੇਜ ਕੀਤਾ ਹੈ।
ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤਾਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜੰਿਮੇਵਾਰੀਆਂ ਨਿਭਾਉਣ ਲਈ ਉਤਸਾਹਤ ਕੀਤਾ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਤਨਦੇਹੀ ਨਾਲ ਆਪਣੀ ਜੰਿਮੇਵਾਰੀ ਨਿਭਾਅ ਰਿਹਾ ਹੈ ਅਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਨਵੇਂ ਨਿਯੁਕਤ ਡਾਕਟਰਾਂ ਨੂੰ ਇਸ ਮਹਾਂਮਾਰੀ ਦੇ ਯੁੱਗ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਨਾਂ ਕੋਲ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੇ ਫਰਜਾਂ ਨੂੰ ਕੁਸਲਤਾ ਨਾਲ ਨਿਭਾਉਣ ਅਤੇ ਇਸ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਯੋਗਦਾਨ ਪਾ ਕੇ ਦੇਸ ਦੀ ਸੇਵਾ ਕਰਨ ਦਾ ਮੌਕਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ