Saturday, May 18, 2024

Health

ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 128 ਮੈਡੀਕਲ ਮਾਹਿਰਾਂ ਦੀ ਭਰਤੀ

PUNJAB NEWS EXPRESS | June 30, 2021 09:07 PM

ਚੰਡੀਗੜ, : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 128 ਮੈਡੀਕਲ ਮਾਹਿਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਸ਼੍ਰੇਣੀਆਂ ਅਧੀਨ ਲਗਭਗ 11, 500 ਅਸਾਮੀਆਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ।

ਪ੍ਰਮੁੱਖ ਸਕੱਤਰ ਸਿਹਤ, ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਅੱਜ ਨਿਯੁਕਤੀ ਪ੍ਰਕਿਰਿਆ ਵਿਚ 41-ਮਾਈਕ੍ਰੋਬਾਇਓਲੌਜਿਸਟ, 21-ਈ.ਐਨ.ਟੀ., 13- ਕਮਿਉਨਿਟੀ ਮੈਡੀਸਨ, 17- ਪੈਥੋਲੋਜੀ, 11-ਮਨੋਰੋਗੀ ਮਾਹਿਰਾਂ, 13-ਅੱਖਾਂ ਦੇ ਮਾਹਰ, 19-ਜਨਰਲ ਸਰਜਰੀ, 6-ਚਮੜੀ ਅਤੇ ਵੀ.ਡੀ. ਦੇ ਮਾਹਿਰਾਂ, 10-ਫੋਰੈਂਸਿਕ ਮੈਡੀਸਨ ਅਤੇ 4-ਬੀ.ਟੀ.ਓ. ਦੀ ਮੈਡੀਕਲ ਮਾਹਿਰਾਂ ਵਜੋਂ ਨਿਯੁਕਤੀ ਕੀਤੀ ਗਈ ਹੈ।ਉਨਾਂ ਕਿਹਾ ਕਿ ਹਾਲ ਹੀ ਵਿੱਚ ਵਿਭਾਗ ’ਚ ਮੈਡੀਕਲ ਅਫ਼ਸਰਾਂ, ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਦੇ ਕਰਮਚਾਰੀਆ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਸ ਨਾਲ ਡਾਕਟਰੀ ਸੇਵਾਵਾਂ ਨੂੰ ਮਜ਼ਬੂਤੀ ਮਿਲੇਗੀ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਸਾਰੇ ਡਾਕਟਰੀ ਭਾਈਚਾਰੇ ਨੇ ਪੂਰੀ ਤਨਦੇਹੀ ਨਾਲ ਕੰਮ ਕੀਤਾ ਅਤੇ ਇਨਾਂ ਨਵੀਆਂ ਨਿਯੁਕਤੀਆਂ ਨਾਲ ਮਹਾਂਮਾਰੀ ਸਬੰਧੀ ਡਿਊਟੀਆਂ ਵਿੱਚ ਲੱਗੇ ਮੈਡੀਕਲ ਅਮਲੇ ਨੂੰ ਰਾਹਤ ਮਿਲੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਸੁਪਰਡੈਂਟ ਨਿਰਲੇਪ ਕੌਰ ਅਤੇ ਮਾਸ ਮੀਡੀਆ ਅਧਿਕਾਰੀ ਗੁਰਮੀਤ ਸਿੰਘ ਰਾਣਾ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ