Saturday, April 27, 2024

Health

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

PUNJAB NEWS EXPRESS | October 18, 2021 04:15 PM

ਚੰਡੀਗੜ: ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਇਸ ਕਾਲਜ ਅਤੇ ਹਸਪਤਾਲ ਲਈ 341.50 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਵਿਵਸਥਾ ਕੀਤੀ ਗਈ ਹੈ। ਡਾ. ਰਾਜ ਕੁਮਾਰ ਵੇਰਕਾ ਅੱਜ ਇੱਥੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ‘ਚ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵੀ.ਸੀ. ਡਾ. ਰਾਜ ਬਹਾਦਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਜਾਇੰਟ ਡਾਇਰੈਕਟਰ ਡਾ. ਆਕਾਸ਼ਦੀਪ ਅਤੇ ਡਾ. ਪੁਨੀਤ ਗਿਰਧਰ ਹਾਜ਼ਰ ਸਨ।

ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਵੱਲੋਂ 1920 ਤੋਂ ਸਿਹਤ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਅੱਜ ਏਥੇ ਡਾ. ਵੇਰਕਾ ਨੇ ਕਿਹਾ ਉਹ ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਦਾ ਪੱਧਰ ਉੱਚਾ ਚੁੱਕਣ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਆਖਿਆ। ਇਸੇ ਵੇਲੇ ਮੈਡੀਕਲ ਕਾਲਜ ਵਿੱਚ 190.36 ਕਰੋੜ ਦੇ ਪ੍ਰੋਜੈਕਟ ਚੱਲ ਰਹੇ ਹਨ। ਇਨਾਂ ਵਿੱਚੋਂ ਰੈਜੀਡੈਂਟ ਹੋਸਟਲ,  ਸਟੇਟ ਕੈਂਸਰ ਇੰਸਟੀਚਿਊਟ,  ਗਰਲਜ਼ ਹੋਸਟਲਜ਼ ਦਾ ਕੰਮ ਇਸੇ ਸਾਲ ਅਕੂਤਬਰ ਵਿੱਚ ਮੁਕੰਮਲ ਹੋ ਜਾਵੇਗਾ ਜਦਕਿ ਗਰੁੱਪ ਸੀ./ਡੀ ਲਈ 50 ਕੁਆਟਰ,  ਮੋਰਚਰੀ,  ਡੈਂਟਲ ਹੋਸਟਲਜ਼ ਅਤੇ ਨਰਸਿੰਗ ਹੋਸਟਲ ਇਸੇ ਸਾਲ ਦਸਬੰਰ ਵਿੱਚ ਬਣ ਕੇ ਤਿਆਰ ਹੋ ਜਾਣ ਦੀ ਪੱਕੀ ਸੰਭਾਵਨਾ ਹੈ। 104 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਮਾਰਚ 2022 ਵਿੱਚ ਮੁਕੰਮਲ ਹੋ ਜਾਵੇਗਾ। ਇਸ ਦਾ ਇਸੇ ਸਮੇਂ ਤੱਕ 60 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ। ਗੌਰਤਲਬ ਹੈ ਕਿ ਮੈਡੀਕਲ ਕਾਲਜ ਵਿੱਚ 16.5 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਿਨਾਂ ਵਿੱਚ ਬੇਸਿਕ ਸਾਇੰਸ ਬਲਾਕ ਅਤੇ ਸਟੂਡੈਂਟ ਸੈਂਟਰ ਸ਼ਾਮਲ ਹਨ।

ਡਾ. ਵੇਰਕਾ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਵਿੱਚ 134.64 ਕਰੋੜ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਪ੍ਰਵਾਨਗੀ ਦੀ ਪ੍ਰਕਿਰਿਆ ਅਧੀਨ ਹਨ। ਇਨਾਂ ਵਿੱਚ ਐਸ.ਟੀ.ਪੀ.,  ਈ.ਟੀ.ਪੀ.,  ਸੀਵਰੇਜ ਲਾਈਨ,  ਵਾਰਡਨ ਹਾਊਸਜ਼,  ਓਪਨ ਏਅਰ ਥੀਏਟਰ,  ਡਾਕਰਟਾਂ ਦੀ ਰਿਹਾਇਸ਼,  ਲੜਕਿਆਂ ਦਾ ਨਵਾਂ ਹੋਸਟਲ,  ਖੇਡ ਸੁਵਿਧਾਵਾਂ,  ਟੀ ਬੀ ਹਸਪਤਾਲ,  ਮਾਡਲ ਬਲੱਡ ਬੈਂਕ,  ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਦਾ ਕੰਮ ਸ਼ਾਮਲ ਹਨ ਜਿਸਨੂੰ ਦਸੰਬਰ 2022 ਤੱਕ ਪੂਰੇ ਕੀਤੇ ਜਾਣ ਦਾ ਪ੍ਰਸਤਾਵ ਹੈ ਜਦਕਿ ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਨੂੰ ਮੁਕੰਮਲ ਕਰਨ ਦਾ ਟੀਚਾ ਮਾਰਚ 2023 ਨਿਰਧਾਰਤ ਕੀਤਾ ਗਿਆ ਹੈ। ਡਾ. ਵੇਰਕਾ ਨੇ ਇਸ ਸਾਰੇ ਕੰਮਾਂ ਨੂੰ ਸਮੇਂ ਸਿਰ ਅਮਲ ਵਿੱਚ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਵਧੀਆ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ