Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਦਲਜੀਤ ਕੌਰ  | January 27, 2023 11:54 PM
ਚੰਡੀਗੜ੍ਹ, :  ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸ਼ਲਾਘਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ। ਸ੍ਰ. ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।
 
ਸੂਬੇ ਸਰਕਾਰ ਵੱਲੋਂ ਪੰਜ ਸੌ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨੂੰ ਇੱਕ ਇਤਿਹਾਸਕ ਕਦਮ ਦੱਸਦੇ ਹੋਏ ਸ੍ਰ. ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ ਅਤੇ ਇਨਾਂ ਦੇ ਰਾਹੀਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ੍ਰ. ਸੰਧਵਾਂ ਨੇ ਕਿਹਾ ਕਿ ਓੁਹ ਦਿਨ ਛੇਤੀਂ ਆਵੇਗਾ ਜਦੋਂ ਸੂਬੇ ਭਰ ਦੇ ਸਮੁੱਚੇ ਲੋਕਾਂ ਨੂੰ ਆਪਣੇ ਇਲਾਜ ਲਈ ਟੱਕਰਾਂ ਮਾਰਨ ਤੋਂ ਛੁਟਕਾਰਾ ਮਿਲ ਜਾਵੇਗਾ।
 
ਜ਼ਿਕਰਯੋਗ ਹੈ ਕਿ ਸੂਬੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਖੋਲਿਆ ਹੈ ਅਤੇ ਇਸ ’ਤੇ ਲਗਭਗ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰਾਂ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮਲੇਰਕੋਟਲਾ ਅਤੇ ਸੰਗਰੂਰ ਵਿੱਚ ਵੀ ਮੈਡੀਕਲ ਕਾਲਜ ਖੋਲਣ ਦਾ ਪ੍ਰਸਤਾਵ ਹੈ। ਸਿਹਤ ਸਹੂਲਤਾਂ ਦੇਣ ਲਈ 880 ਸਟਾਫ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ। 
 
 

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ