Thursday, April 18, 2024

Health

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕਰਨ ਲਈ ਨਵੀਆਂ ਪੁਲਾਂਘਾਂ ਪੁੱਟੇਗਾ ਪੰਜਾਬ, 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਜਾਣਗੇ ਸਮਰਪਿਤ

PUNJAB NEWS EXPRESS | January 14, 2023 10:14 PM

ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜਾ
ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।

ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ।  

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ।

ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਵੀ ਹਾਜਰ ਸਨ।    

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ