Thursday, April 25, 2024

Health

ਕੋਵਿਡ-19 ਕਾਰਨ ਫ਼ੌਜ ਦੀ ਭਰਤੀ ਰੈਲੀ ਅਗਲੇ ਸਾਲ ਤੱਕ ਮੁਲਤਵੀ

PUNJAB NEWS EXPRESS | September 23, 2020 04:33 PM

ਪਟਿਆਲਾ:ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਕੀਤੀ ਜਾਂਦੀ ਭਾਰਤੀ ਫ਼ੌਜ 'ਚ ਭਰਤੀ ਇਸ ਸਾਲ ਕੋਵਿਡ-19 ਕਾਰਨ ਅਗਲੇ ਸਾਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਹਰੇਕ ਸਾਲ ਅਗਸਤ/ਸਤੰਬਰ ਮਹੀਨੇ ਪਟਿਆਲਾ ਵਿਖੇ ਹੁੰਦੀ ਫ਼ੌਜ ਦੀ ਭਰਤੀ ਇਸ ਸਾਲ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਫ਼ੌਜ ਦੇ ਉਚ ਅਧਿਕਾਰੀਆਂ ਵੱਲੋਂ ਲਏ ਫ਼ੈਸਲੇ ਅਨੁਸਾਰ ਅਗਸਤ 2020 'ਚ ਹੋਣ ਵਾਲੀ ਭਰਤੀ ਹੁਣ 7 ਤੋਂ 26 ਫਰਵਰੀ 2021 'ਚ ਕਰਨ ਦਾ ਫ਼ੈਸਲੇ ਕੀਤਾ ਗਿਆ ਹੈ ਅਤੇ ਜੇਕਰ ਕਿਸੇ ਤਰ੍ਹਾਂ ਦਾ ਭਰਤੀ ਤਾਰੀਖਾਂ 'ਚ ਬਦਲਾਅ ਕੀਤਾ ਜਾਂਦਾ ਹੈ ਤਾਂ ਇਸ ਦੀ ਸੂਚਨਾ ਪਹਿਲਾਂ ਦੇ ਦਿੱਤੀ ਜਾਵੇਗੀ।
ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਕੋਵਿਡ-19 ਦੌਰਾਨ ਵੀ 2019 'ਚ ਭਾਰਤੀ ਫ਼ੌਜ ਦਾ ਹਿੱਸਾ ਬਣੇ ਨੌਜਵਾਨਾਂ ਨੂੰ ਲਗਾਤਾਰ ਟਰੇਨਿੰਗ 'ਤੇ ਭੇਜਿਆ ਜਾ ਰਿਹਾ ਹੈ ਅਤੇ ਕੋਵਿਡ ਦੌਰਾਨ ਵੀ 1656 ਨੌਜਵਾਨ ਆਪਣੀ ਟਰੇਨਿੰਗ 'ਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ