Thursday, April 25, 2024

Health

ਕੋਵਿਡ -19 ਵੈਕਸੀਨ ਲਗਾਉਣ ਲਈ ਮੁਹਾਲੀ ਪੂਰੀ ਤਰ੍ਹਾਂ ਤਿਆਰ

PUNJAB NEWS EXPRESS | December 11, 2020 04:44 PM

ਐਸ.ਏ.ਐਸ.ਨਗਰ:ਜ਼ਿਲ੍ਹਾ ਟਾਸਕ ਫੋਰਸ ਨੇ ਕੋਵਿਡ ਵੈਕਸੀਨ ਦੇ ਭੰਡਾਰਣ, ਵੰਡ ਅਤੇ ਪ੍ਰਸ਼ਾਸਨ ਦੀ ਯੋਜਨਾ 'ਤੇ ਅੱਜ ਵਿਚਾਰ-ਵਟਾਂਦਰਾ ਕੀਤਾ ਅਤੇ ਜ਼ਿਲ੍ਹਾ ਮੁਹਾਲੀ ਕੋਵਿਡ-19 ਦੀ ਵੈਕਸੀਨ ਨਿਰਵਿਘਨ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਐਸ.ਏ.ਐੱਸ. ਗਿਰੀਸ਼ ਦਿਆਲਨ ਨੇ ਦਿੱਤੀ।
ਮੁੱਢਲੀ ਜਾਣਕਾਰੀ ਅਨੁਸਾਰ, ਇਸ ਵੈਕਸੀਨ ਦੇ ਦਸੰਬਰ ਦੇ ਅੰਤ ਤੱਕ ਜਾਂ ਜਨਵਰੀ 2021 ਦੇ ਸ਼ੁਰੂ ਤੱਕ ਜ਼ਿਲ੍ਹੇ ਵਿੱਚ ਆਉਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਵੈਕਸੀਨ ਦੇ ਪ੍ਰਬੰਧਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤੇ ਸਟਾਫ ਦੀ ਸਿਖਲਾਈ ਅਤੇ ਵੈਕਸੀਨ ਲਗਾਉਣ ਵਾਲੀਆਂ ਥਾਵਾਂ ਨੂੰ ਨਿਸ਼ਚਤ ਕੀਤਾ ਗਿਆ ਹੈ।
ਪਹਿਲੇ ਗੇੜ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਰਜਿਸਟਰਡ 9515 ਮੋਹਰੀ ਕਤਾਰ ਵਿੱਚ ਕੰਮ ਕਰਨ ਵਾਲੇ ਕੋਰੋਨਾ ਯੋਧਿਆਂ ਨੂੰ ਵੈਕਸੀਨ ਲਗਾਇਆ ਜਾਵੇਗਾ। ਵਿਸ਼ੇਸ਼ ਤੌਰ 'ਤੇ, ਇਹ ਵੈਕਸੀਨ ਸਿਹਤ ਸੰਸਥਾਵਾਂ ਵਿੱਚ ਲਗਾਇਆ ਜਾਵੇਗਾ ਤਾਂ ਜੋ ਉਹਨਾਂ ਨੂੰ ਟੀਕਾਕਰਣ ਤੋਂ ਬਾਅਦ ਲਗਭਗ ਅੱਧੇ ਘੰਟੇ ਲਈ ਨਿਗਰਾਨੀ ਹੇਠ ਰੱਖਿਆ ਜਾ ਸਕੇ ਅਤੇ ਕਿਸੇ ਐਡਵਰਸ ਈਵੈਂਟ ਫੋਲਿੰਗ ਇਮਨੂਈਜ਼ੇਸ਼ਨ (ਏ.ਈ.ਐਫ.ਆਈ.) ਭਾਵ ਅਣਚਾਹੇ ਰੀਐਕਸ਼ਨ ਤੋਂ ਬਚਾਅ ਕੀਤਾ ਜਾ ਸਕੇ। ਜੇ ਜ਼ਰੂਰੀ ਹੋਵੇ, ਤਾਂ ਵੈਕਸੀਨੇਸ਼ਨ ਟੀਮਾਂ ਵਲੋਂ ਸਕੂਲਾਂ, ਕਮਿਊਨਿਟੀ ਹਾਲਾਂ, ਗ੍ਰਾਮ ਪੰਚਾਇਤ/ ਮਿਊਂਸਿਪਲ ਇਮਾਰਤਾਂ ਨੂੰ ਵੀ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।
ਵੈਕਸੀਨ ਲਗਾਉਣ ਵਾਲੀਆਂ ਥਾਵਾਂ ਨੂੰ ਤਿੰਨ ਹਵਾਦਾਰ ਕਮਰਿਆਂ/ ਖੇਤਰਾਂ ਵਜੋਂ ਤਿਆਰ ਕੀਤਾ ਗਿਆ ਹੈ । ਸਭ ਤੋਂ ਪਹਿਲਾਂ ਵੇਟਿੰਗ ਰੂਮ ਜਿੱਥੇ ਲਾਭਪਾਰੀਆਂ ਨੂੰ ਵੈਕਸੀਨ ਲਈ ਲਾਈਨ ਅਪ ਕੀਤਾ ਜਾਵੇਗਾ, ਦੂਜਾ ਵੈਕਸੀਨ ਲਗਾਉਣ ਲਈ ਵੈਕਸੀਨੇਸ਼ਨ ਰੂਮ ਅਤੇ ਤੀਜਾ ਏਈਐਫਆਈ ਦੀ ਨਿਗਰਾਨੀ ਲਈ ਓਵਜ਼ਰਵੇਸ਼ਨ ਰੂਮ ।
ਸੂਚਨਾ ਪ੍ਰਸਾਰ ਪ੍ਰਬੰਧਾਂ ‘ਤੇ ਵੀ ਕੰਮ ਕੀਤਾ ਗਿਆ ਹੈ ਕਿਉਂਕਿ ਪ੍ਰਾਇਮਰੀ ਟੀਕਾ ਲਗਾਉਣ ਤੋਂ ਬਾਅਦ ਫਾਲੋ-ਅਪ ਸ਼ਾਟਸ ਜਾਂ ਬੂਸਟਰ ਟੀਕੇ ਦੀ ਲੋੜ ਵੀ ਹੋ ਸਕਦੀ ਹੈ। ਸ੍ਰੀ ਦਿਆਲਨ ਨੇ ਕਿਹਾ, “ਅਸੀਂ ਇਕ ਵਿਸ਼ੇਸ਼ ਪ੍ਰਣਾਲੀ ਤਿਆਰ ਕਰ ਰਹੇ ਹਾਂ ਤਾਂ ਜੋ ਸਿਹਤ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਲਾਭਪਾਤਰੀ ਨੂੰ ਲੋੜੀਂਦੇ ਟੀਕੇ ਸਮੇਂ ਸਿਰ ਮਿਲ ਸਕਣ।”
ਮੀਟਿੰਗ ਵਿੱਚ ਏ.ਡੀ.ਸੀ. (ਜੀ), ਆਸ਼ਿਕਾ ਜੈਨ, ਸਿਵਲ ਸਰਜਨ ਡਾ.ਜੀ.ਬੀ. ਸਿੰਘ, ਆਈ.ਐਮ.ਏ ਦੇ ਪ੍ਰਤੀਨਿਧੀ, ਸਿਹਤ, ਸਿੱਖਿਆ, ਸਥਾਨਕ ਸਰਕਾਰਾਂ, ਸਮਾਜ ਭਲਾਈ, ਯੁਵਕ ਮਾਮਲੇ, ਲੋਕ ਸੰਪਰਕ ਤੇ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ