Wednesday, June 24, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Health

ਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ

PUNJAB NEWS EXPRESS | April 05, 2023 10:17 PM

ਪਟਿਆਲਾ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਸਿਹਤ ਮੰਤਰੀ, ਜੋ ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ੇ ਕੋਵਿਡ ਆਈਸੋਲਟਿਡ ਵਾਰਡ ਦੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ, ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਦੇ ਨਾਲ-ਨਾਲ ਸਾਰੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰਾਂ ਤਿਆਰ ਹੈ। ਇਸ ਤੋਂ ਇਲਾਵਾ ਵਾਇਰਸ ਦੇ ਹੋਰ ਫੈਲਾਅ ਨਾਲ ਨਜਿੱਠਣ ਲਈ ਸਾਡੇ ਕੋਲ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬਧ ਹਨ।

ਉਨਾਂ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ- ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਪੂਰੀ ਤਰਾਂ ਕਾਰਜਸ਼ੀਲ ਹਨ।

ਹਾਲਾਂਕਿ ਸਥਿਤੀ ਕਾਬੂ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਫਿਰ ਵੀ ਇਹਤਿਆਤਨ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਕੋਰੋਨਵਾਇਰਸ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਉਨਾਂ ਕਿਹਾ, “ਲੋਕਾਂ, ਖਾਸਕਰ ਜਿਨਾਂ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਹੈ  ਜਾਂ ਕੋਵਿਡ ਦੇ ਲੱਛਣ ਜਿਵੇਂ ਜੁਕਾਮ ਜਾਂ ਖੰਘ ਲੱਗ ਰਹੇ ਹਨ, ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜਰੂਰੀ ਕੰਮ ਨਾ ਹੋਵੇ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।” ਉਨਾਂ ਅੱਗੇ ਕਿਹਾ ਕਿ ਜਦੋਂ ਵੀ ਉਹ ਆਪਣੇ ਘਰੋਂ ਬਾਹਰ ਨਿਕਲਣ ਤਾਂ ਲਾਜ਼ਮੀ ਮਾਸਕ ਪਹਿਨ ਕੇ ਹੀ ਬਾਹਰ ਜਾਣ।

ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਕਰਵਾਈ ਜਾਵੇਗੀ।

ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਵੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ