Saturday, July 12, 2025

Health

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ

PUNJAB NEWS EXPRESS | May 12, 2022 05:16 PM

ਬੰਗਾ: ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮ ਦਾਤਾ ਫਲੋਰੈਂਸ ਨਾਇਟਿੰਗੇਲ ਦੇ ਜਨਮ ਦਿਨ ਮੌਕੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ। ਮੁੱਖ ਮਹਿਮਾਨ ਸ. ਕਾਹਮਾ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਕੌਮਾਂਤਰੀ ਨਰਸਿੰਗ ਦਿਵਸ ਦੇ ਵਧਾਈਆਂ ਦਿੰਦੇ ਹੋਏ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪੜ੍ਹ ਰਹੀਆਂ ਜੀ.ਐਨ.ਐਮ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਬੀ.ਐਸ.ਸੀ.ਪੋਸਟ ਬੇਸਿਕ ਨਰਸਿੰਗ ਕਲਾਸਾਂ ਦੇ ਸਮੂਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਦੀ ਵਧਾਈ ਦਿੱਤੀ ਅਤੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਨੂੰ ਜੀ ਆਇਆਂ ਕਿਹਾ। ਸਟੂਡੈਂਟ ਨਰਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਿਮਰਤ ਸਿੰਘ ਨੇ ਨਰਸਿੰਗ ਦੀ ਜਨਮ ਦਾਤਾ ਫਲੋਰੈਂਸ ਨਾਇਟਿੰਗੇਲ ਦੇ ਜੀਵਨ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਕੌਮਾਂਤਰੀ ਨਰਸਿੰਗ ਦਿਵਸ ਸਾਲ 2022-23 ਦੇ ਥੀਮ ਬਾਰੇ ਜਾਣਕਾਰੀ ਦਿੱਤੀ।ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਨਰਸਿੰਗ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਇਨਾਮ ਵੀ ਤਕਸੀਮ ਕੀਤੇ।

ਕੌਮਾਂਤਰੀ ਨਰਸਿੰਗ ਦਿਵਸ ਮੌਕੇ ਹੋਏ ਸਮਾਗਮ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਮਨਦੀਪ ਕੌਰ, ਮੈਡਮ ਰਾਬੀਆ ਹਾਟਾ, ਮੈਡਮ ਜੋਤਸਨਾ ਕੁਮਾਰੀ, ਮੈਡਮ ਸਰੋਜ ਬਾਲਾ ਤੋਂ ਇਲਾਵਾ ਸਮੂਹ ਨਰਸਿੰਗ ਅਧਿਆਪਕ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ । ਸਮਾਗਮ ਵਿਚ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ।

Have something to say? Post your comment

google.com, pub-6021921192250288, DIRECT, f08c47fec0942fa0

Health

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼