Saturday, April 27, 2024

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਦਲਜੀਤ ਕੌਰ  | March 12, 2024 07:49 AM
 
ਤਪਾ, :  ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਪ੍ਰੀਤ ਸਿੰਘ ਮਾਹਲ ਤੇ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਸਬ ਡਵੀਜਨਲ ਹਸਪਤਾਲ ਤਪਾ ਵਿਖੇ 16 ਮਾਰਚ ਤੱਕ ਨੀਂਦ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਤਨੂੰ ਸਿੰਗਲਾ ਨੇ ਕਿਹਾ ਕਿ ਨੀਂਦ ਸਾਡੇ ਰੋਜ਼ਾਨਾ ਜੀਵਨ ਦਾ ਇੱਕ ਮਹੱਤਵਪੂਰਨ ਪਹਿਲੂ ਹੈ, ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀ ਹੈ। ਇਹ ਇੱਕ ਕੁਦਰਤੀ ਪ੍ਰਕਿਰਿਆ ਹੈ ਜੋ ਸਾਡੇ ਸਰੀਰ ਅਤੇ ਦਿਮਾਗ ਨੂੰ ਆਰਾਮ ਕਰਨ ਅਤੇ ਮੁੜ ਸੁਰਜੀਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਨੀਂਦ ਦੌਰਾਨ, ਸਾਡੇ ਸਰੀਰ ਟਿਸ਼ੂਆਂ ਦੀ ਮੁਰੰਮਤ ਕਰਦੇ ਹਨ, ਯਾਦਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਹਾਰਮੋਨਸ ਨੂੰ ਨਿਯੰਤ੍ਰਿਤ ਕਰਦੇ ਹਨ। ਨੀਂਦ ਦੀ ਕਮੀ ਥਕਾਵਟ, ਮੂਡ ਸਵਿੰਗ ਅਤੇ ਕਮਜ਼ੋਰ ਬੋਧਾਤਮਕ ਕਾਰਜ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ।
 
ਡਾ. ਤਨੂੰ ਨੇ ਚੰਗੀ ਨੀਂਦ ਲਈ ਸੁਝਾਅ ਦਿੰਦਿਆਂ ਕਿਹਾ ਕਿ ਰੋਜ਼ ਇੱਕੋ ਸਮੇਂ ਨੀਂਦ ਲਵੋ ਤੇ ਇੱਕੋ ਸਮੇਂ ਹੀ ਉਠੋ ਇਸ ਨਾਲ ਗੂੜੀ ਨੀਂਦ ਲੈਣ ਵਿੱਚ ਸੁਧਾਰ ਆਉਂਦਾ ਹੈ। ਸੌਣ ਤੋਂ ਪਹਿਲਾਂ ਸ਼ਾਂਤ ਕਰਨ ਵਾਲੀਆਂ ਗਤੀਵਿਧੀਆਂ ਕਰੋ ਜਿਵੇਂ ਕਿ ਪੜ੍ਹਨਾ, ਕੋਸੇ ਪਾਣੀ ਨਾਲ  ਇਸ਼ਨਾਨ ਕਰਨਾ ਜਾਂ ਡੂੰਘੇ ਸਾਹ ਲੈਣ ਆਦਿ। ਬੈੱਡਰੂਮ ਨੂੰ ਸੌਣ ਲਈ ਅਨੁਕੂਲ ਬਣਾਓ, ਆਪਣੇ ਬੈੱਡਰੂਮ ਨੂੰ ਹਨੇਰਾ, ਸ਼ਾਂਤ ਅਤੇ ਠੰਡਾ ਰੱਖੋ। ਸੌਣ ਤੋਂ ਪਹਿਲਾਂ ਮੋਬਾਇਲ, ਟੀ ਵੀ ਨਹੀਂ ਦੇਖਣਾ ਚਾਹੀਦਾ। ਸੌਣ ਤੋਂ ਪਹਿਲਾਂ ਭਾਰੀ ਭੋਜਨ, ਕੈਫੀਨ ਅਤੇ ਅਲਕੋਹਲ ਤੋਂ ਪਰਹੇਜ਼ ਕਰੋ। ਨਿਯਮਿਤ ਕਸਰਤ ਕਰੋ, ਹਫ਼ਤੇ ਦੇ ਜ਼ਿਆਦਾਤਰ ਦਿਨਾਂ ਵਿੱਚ ਘੱਟੋ-ਘੱਟ 30 ਮਿੰਟ ਦਰਮਿਆਨੀ ਕਸਰਤ ਕਰਨ ਦਾ ਟੀਚਾ ਰੱਖੋ। ਇਸ ਤੋਂ ਇਲਾਵਾ ਤਣਾਅ ਘਟਾਉਣ ਲਈ ਯੋਗਾ ਕੀਤਾ ਜਾ ਸਕਦਾ ਹੈ।
 
ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਕਿਹਾ ਕਿ ਵਿਸ਼ਵ ਨੀਂਦ ਦਿਵਸ ਹਰ ਸਾਲ ਮਾਰਚ ਦੇ ਤੀਜੇ ਸ਼ੁੱਕਰਵਾਰ ਨੂੰ ਮਨਾਇਆ ਜਾਂਦਾ ਹੈ ਤੇ ਇਸ ਸਾਲ ਇਹ 15 ਮਾਰਚ ਨੂੰ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਦਾ ਥੀਮ ‘ਗਲੋਬਲ ਸਿਹਤ ਲਈ ਸਲੀਪ ਇਕੁਇਟੀ" ਹੈ। ਇਸ ਦਾ ਮਕਸਦ ਹੈ ਕਿ ਜਾਗਰੂਕਤਾ ਪੈਦਾ ਕਰ ਕੇ ਸਾਰਿਆਂ ਲਈ ਇੱਕ ਚੰਗੀ ਨੀਂਦ ਲੈਣ ਲਈ ਸਮਾਨ ਮੌਕਾ ਪ੍ਰਦਾਨ ਕਰਨਾ ਹੈ।
 
 
 

Have something to say? Post your comment

google.com, pub-6021921192250288, DIRECT, f08c47fec0942fa0

Health

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ