Saturday, April 27, 2024

Health

ਚੰਡੀਗੜ੍ਹ ਯੂਨੀਵਰਸਿਟੀ ਦੇ ਕੋਵਿਡ ਕੇਅਰ ਸੈਂਟਰ 'ਚ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 92 ਫ਼ੀਸਦੀ

PUNJAB NEWS EXPRESS | October 07, 2020 04:57 PM

ਮੋਹਾਲੀ :ਭਾਰਤ 'ਚ ਕੋਵਿਡ-19 ਮਹਾਂਮਾਰੀ ਆਪਣੇ ਸਿਖਰਾਂ 'ਤੇ ਹੈ ਅਤੇ ਭਾਰਤ 'ਚ ਮੌਜੂਦਾ ਸਮੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 66 ਲੱਖ ਤੋਂ ਪਾਰ ਕਰ ਗਈ ਹੈ। ਇੱਕ ਪਾਸੇ ਦੇਸ਼ 'ਚ ਜਿੱਥੇ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਦਰ 83 ਫ਼ੀਸਦੀ ਹੈ ਅਤੇ ਪੰਜਾਬ 'ਚ 81.39 ਫ਼ੀਸਦੀ ਹੈ ਉਥੇ ਹੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੋਵਿਡ ਕੇਅਰ ਸੈਂਟਰ ਦਾ ਰਿਕਵਰੀ ਰੇਟ 92 ਫ਼ੀਸਦੀ ਹੋਣ ਆਪਣੇ ਆਪ 'ਚ ਵੱਡੀ ਉਪਲਬਧੀ ਹੈ। ਯੂਨੀਵਰਸਿਟੀ ਦਾ ਕੋਵਿਡ ਕੇਅਰ ਸੈਂਟਰ ਮਹਾਂਮਾਰੀ ਨੂੰ ਮਾਤ ਦੇਣ 'ਚ ਬਹੁਤ ਮਦਦਗਾਰ ਸਾਬਿਤ ਹੋ ਰਿਹਾ ਹੈ, ਕਿਉਂਕਿ ਕੋਵਿਡ ਸੈਂਟਰ 'ਚ ਭਰਤੀ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 350 ਹੈ, ਜਿਨ੍ਹਾਂ 'ਚੋਂ 321 ਮਰੀਜ਼ ਸਿਹਤਯਾਬ ਹੋ ਕੇ ਘਰ ਵਾਪਸ ਜਾ ਚੁੱਕੇ ਹਨ, ਉਥੇ ਹੀ 29 ਮਰੀਜ਼ ਇਲਾਜ ਅਧੀਨ ਹਨ। ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਸ਼ੁਰੂਆਤੀ ਦੌਰ 'ਚ ਡਿਪਟੀ ਕਮਿਸ਼ਨਰ ਮੋਹਾਲੀ  ਗਰੀਸ਼ ਦਿਆਲਨ (ਆਈ.ਏ.ਐਸ) ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਘੜੂੰਆਂ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 200 ਬੈਡਾਂ ਦੀ ਸਹੂਲਤ ਅਤੇ ਇਕਾਂਤਵਾਸ ਕਰਨ ਲਈ 1000 ਬਿਸਤਰਿਆਂ ਦੀ ਸਹੂਲਤ ਵਾਲੇ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਗਈ ਸੀ, ਜਿਸ 'ਚ ਅਤਿ-ਆਧੁਨਿਕ ਮੈਡੀਕਲ ਉਪਕਰਨਾਂ ਵਾਲੀ ਆਈ.ਸੀ.ਯੂ, ਓ.ਪੀ.ਡੀ ਅਤੇ 24 ਘੰਟੇ ਐਂਬੂਲੈਂਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵੱਲੋਂ 6 ਲੱਖ ਰੁਪਏ ਖਰਚ ਕਰਕੇ ਇਸ ਕੋਵਿਡ ਕੇਅਰ ਸਂੈਟਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਮਰੀਜ਼ਾਂ ਦੇ ਭੋਜਨ, ਸਾਫ਼-ਸਫ਼ਾਈ, ਪੀ.ਪੀ.ਈ ਕਿੱਟਾਂ, ਦਵਾਈਆਂ ਆਦਿ 'ਤੇ ਪ੍ਰਤੀ ਮਹੀਨਾ 10 ਤੋਂ 12 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।ਯੂਨੀਵਰਸਿਟੀ ਕੋਵਿਡ ਕੇਅਰ ਸੈਂਟਰ'ਚ ਮਰੀਜ਼ਾਂ ਲਈ ਮੁਫ਼ਤ ਮਿਆਰਾ ਭੋਜਨ, ਮੁਫ਼ਤ ਇੰਟਰਨੈਟ ਸੇਵਾ ਨਾਲ-ਨਾਲ ਸਫ਼ਾਈ ਸੇਵਾਵਾਂ, ਪੀ.ਪੀ.ਈ ਕਿੱਟਾਂ, ਲੋੜੀਂਦੀਆਂ ਦਵਾਈਆਂ, ਸੈਨੀਟੇਸ਼ਨ ਸਹੂਲਤਾਂ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ