Saturday, May 04, 2024

Health

ਦਿਵਿਆਂਗਜ਼ਨ ਬੱਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ 1 ਫਰਵਰੀ ਤੋਂ 3 ਫਰਵਰੀ 2023 ਤੱਕ

PUNJAB NEWS EXPRESS | February 01, 2023 11:21 AM

 ਫਾਜ਼ਿਲਕਾ : ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ) ਸ੍ਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ) ਅੰਜੂ ਸੇਠੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅਲਿਮਕੋ ਕਾਨਪੁਰ ਦੇ ਸਹਿਯੋਗ ਨਾਲ ਸਮੱਗਰ ਸਿੱਖਿਆ ਅਭਿਆਨ, ਸਿੱਖਿਆ ਵਿਭਾਗ ਵਲੋਂ ਦਿਵਿਆਂਗਜ਼ਨ ਬੱਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾਣੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੈਸ਼ਲ ਐਜੂਕੇਸ਼ਨ ਟੀਚਰ ਦਰਸ਼ਨ ਵਰਮਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਬਲਾਕ ਅਬੋਹਰ-1 ਵਿਖੇ ਮਿਤੀ 1 ਫਰਵਰੀ 2023 ਦਿਨ ਬੁੱਧਵਾਰ ਨੂੰ ਸਵੇਰੇ 9 ਤੋਂ ਸਾਮ 4 ਵਜੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਾਬਾਦ ਵਿਖੇ ਮਿਤੀ 2 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 9 ਤੋਂ ਸਾਮ 4 ਵਜੇ ਤੱਕ ਇਹ ਕੈਂਪ ਲਗਾਏ ਜਾਣੇ ਹਨ। ਇਸੇ ਤਰ੍ਹਾਂ ਹੀ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ, ਵਾਰਡ-50 ਫਾਜ਼ਿਲਕਾ ਵਿਖੇ ਵੀ ਮਿਤੀ 3 ਫਰਵਰੀ 2023 ਦਿਨ ਸੁੱਕਰਵਾਰ ਨੂੰ ਸਵੇਰੇ 9 ਤੋਂ ਸਾਮ 4 ਵਜੇ ਤੱਕ ਇਹ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜ਼ਿਲੇ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਦਿਵਯਾਂਗ ਵਿਦਿਆਰਥੀਆਂ ਦੀ ਜਾਂਚ ਕੀਤੀ ਜਾਵੇਗੀ. ਇਸ ਕੰਮ ਲਈ ਜ਼ਿਲੇ ਦੇ ਸਿਵਲ ਸਰਜਨ ਦਫਤਰ ਤੋਂ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆ. ਸ਼ਨਾਖਤ ਕੀਤੇ ਗਏ ਇਨ੍ਹਾਂ ਦਿਵਿਯਾਂਗਜਨਾਂ ਨੂੰ ਟਰਾਈਸਾਈਕਲ, ਵਹੀਲਚੇਅਰ, ਕੰਨਾਂ ਦੀ ਮਸ਼ੀਨਾਂ ਬ੍ਰੇਲ ਕਿੱਟਾਂ ਅਤੇ ਹੋਰ ਲੋੜੀਂਦਾ ਸਾਮਾਨ ਆਦਿ ਵੱਖ-ਵੱਖ ਤਰ੍ਹਾਂ ਦੇ ਉਪਯੋਗੀ ਉਪਕਰਨ 3 ਮਹੀਨੇ ਬਾਅਦ ਸਾਮਾਨ ਵੰਡ ਕੈਂਪ ਲਗਾ ਕੇ ਮੁਹੱਈਆ ਕਰਵਾਏ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ