Friday, April 26, 2024

Health

ਪਿੰਡਾਂ ਨੂੰ ਕੋਵਿਡ ਮੁਕਤ ਬਣਾ ਕੇ ਮਿਸ਼ਨ ਫਤਿਹ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾਵੇਗਾ: ਡਾ. ਗੁਰਦੀਪ ਸਿੰਘ ਕਪੂਰ

PUNJAB NEWS EXPRESS | May 26, 2021 06:10 PM

ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ਉੱਤੇ ਸੈਪਲੰਿਗ ਕਰਨ ਦੇ ਮੰਤਵ ਨਾਲ ਮਿਸ਼ਨ ਫ਼ਤਿਹ-2 ਤਹਿਤ ਕੋਰੋਨਾ ਮੁਕਤ ਪਿੰਡ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਆਸ਼ਾ ਵਰਕਰਾਂ ਵੱਲੋਂ ਸਹਿ ਰੋਗ ਪੀੜਤਾਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਸੈਂਪਲੰਿਗ ਯਕੀਨੀ ਬਣਾਉਣ ਲਈ ਘਰ-ਘਰ ਸਰਵੇਖਣ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਸਾਰੇ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਯੂਮ ਮੀਟਿੰਗ ਰਾਹੀਂ ਮਿਸ਼ਨ ਫਤਹਿ-2 ਤਹਿਤ ਕੀਤੇ ਜਾ ਰਹੇ ਘਰ-ਘਰ ਸਰਵੇਖਣ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਮੀਟਿੰਗ ਵਿਚ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਘਰ ਸਰਵੇਖਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ ਅਤੇ ਹਰ ਸਹਿ ਰੋਗ ਪੀੜਤ ਵਿਅਕਤੀ ਅਤੇ ਰੋਗ ਸੂਚਕ ਵਿਅਕਤੀ ਦੀ ਸੈਂਪਲੰਿਗ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਰਵੇਖਣ ਦੌਰਾਨ ਕੁੱਲ ਆਬਾਦੀ ਦੇ ਇਕ ਫੀਸਦੀ ਦੇ ਬਰਾਬਰ ਰੋਗ ਸੂਚਕ ਵਿਅਕਤੀ ਨਿਕਲਣੇ ਚਾਹੀਦੇ ਹਨ, ਜਿਨ੍ਹਾਂ ਦਾ ਹਰ ਹਾਲ ਵਿਚ ਆਰ.ਏ.ਟੀ. ਟੈਸਟ ਕੀਤਾ ਜਾਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਰੋਗ ਸੂਚਕ ਵਿਅਕਤੀ ਦਾ ਆਰ.ਏ.ਟੀ. ਟੈਸਟ ਨੈਗਟਿਵ ਆਉਂਦਾ ਹੈ ਤਾਂ ਨਤੀਜੇ ਦੀ ਪੁਸ਼ਟੀ ਲਈ ਉਸ ਦਾ ਆਰ.ਟੀ.ਪੀ.ਸੀ.ਆਰ. ਟੈਸਟ ਕਰ ਲਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਪਿੰਡਾਂ ਵਿੱਚ ਰਹਿਣ ਵਾਲੇ ਸਹਿ ਰੋਗ ਪੀੜਤ ਵਿਅਕਤੀਆਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਜਾਂਚ ਕਰਨ ਦੇ ਉਦੇਸ਼ ਨਾਲ ਮਿਸ਼ਨ ਫ਼ਤਿਹ 2.0 ਦੇ ਪਹਿਲੇ ਇਕ ਹਫਤੇ ਦੌਰਾਨ, ਆਸ਼ਾ ਵਰਕਰਾਂ ਵੱਲੋਂ ਜ਼ਿਲ੍ਹੇ ਵਿਚ 3.21 ਲੱਖ ਆਬਾਦੀ ਨੂੰ ਕਵਰ ਕਰਦੇ ਹੋਏ ਕੁੱਲ 86, 626 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1930 ਰੋਗ ਸੂਚਕ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 1078 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਅਤੇ 34 ਵਿਅਕਤੀ ਕੋਰੋਨਾ ਪਾਜੇਟਿਵ ਪਾਏ ਗਏ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜੇਟਿਵ ਵਿਅਕਤੀਆਂ ਨੂੰ ਹੋਮ ਆਈਸੋਲੇਟ ਕਰਕੇ ਮਿਸ਼ਨ ਫਤਹਿ ਕਿੱਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਮਦਦ ਨਾਲ ਉਹ ਆਪਣੀ ਸਿਹਤ ਦੀ ਬਿਹਤਰ ਢੰਗ ਨਾਲ ਦੇਖਰੇਖ ਕਰ ਸਕਣਗੇ।

ਡਾ ਕਪੂਰ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਕੁਝ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਿਹਾ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ 70 ਫੀਸਦੀ ਪਾਜੇਟੀਵਿਟੀ ਪਿੰਡਾਂ ਵਿਚ ਹੈ, ਇਸ ਲਈ ਸਹਿ ਰੋਗ ਪੀੜਤਾਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਸੈਂਪਲੰਿਗ ਉੱਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ-2 ਦੇ ਟੀਚੇ ਨੂੰ ਹਾਸਲ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਹੀ ਸਾਡੀ ਆਪਣੀ ਪੀੜ੍ਹੀ ਸੁਰੱਖਿਅਤ ਹੋਵੇਗੀ।

ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਅਤੇ ਪ੍ਰੋਗਰਾਮ ਦੇ ਨੋਡਲ ਅਫਸਰ ਡਾ ਕੁਲਦੀਪ ਰਾਏ ਨੇ ਦੱਸਿਆ ਕਿ ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਆਸ਼ਾ ਵਰਕਰਾਂ ਵੱਲੋਂ ਘਰ-ਘਰ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਇਹ ਸਰਵੇਖਣ ਅਗਲੇ ਕੁਝ ਦਿਨ ਤੱਕ ਜਾਰੀ ਰਹੇਗਾ। ਆਸ਼ਾ ਵਰਕਰਾਂ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸ਼ਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਸ਼ੱਕੀ ਵਿਅਕਤੀਆਂ ਦੇ ਆਕਸੀਜਨ ਦੇ ਪੱਧਰ ਨੂੰ ਵੀ ਨਾਪਿਆ ਜਾ ਸਕੇ। ਉਨ੍ਹਾਂ ਪਿੰਡਾਂ ਵਿਚ ਵੱਸਦੇ ਲੋਕਾਂ ਨੂੰ ਜ਼ਿਲ੍ਹੇ ਵਿਚੋਂ ਕੋਰੋਨਾ ਦੇ ਖਾਤਮੇ ਲਈ ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਡਾ. ਰਾਏ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਜਿੱਥੇ ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਸੈਂਪਲੰਿਗ ਲਈ ਪ੍ਰੇਰਿਤ ਕਰ ਰਹੀਆਂ ਹਨ, ਉੱਥੇ ਪਿੰਡਾਂ ਵਿਚ ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ਰਾਹੀਂ ਪਤਾ ਲਾਇਆ ਜਾ ਰਿਹਾ ਕਿ ਘਰ ਦਾ ਕੋਈ ਜੀਅ ਖੰਘ, ਜ਼ੁਕਾਮ, ਬੁਖ਼ਾਰ ਆਦਿ ਤੋਂ ਪੀੜਤ ਤਾਂ ਨਹੀਂ ਅਤੇ ਜੇ ਅਜਿਹੇ ਲੱਛਣ ਮਿਲਦੇ ਹਨ ਤਾਂ ਉਨ੍ਹਾਂ ਦਾ ਟੈਸਟ ਕੀਤਾ ਜਾ ਰਿਹਾ ਹੈ। ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਂ ਕਿ ਸਮੇਂ ਸਿਰ ਬਿਮਾਰੀ ਦੀ ਲਾਗ ਦਾ ਪਤਾ ਲੱਗ ਸਕੇ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ