Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Health

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 03:09 PM

- *ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਨਜ਼ੂਰ ਪ੍ਰੋਸਟੇਟ ਕੈਂਸਰ ਸਬੰਧੀ ਇਲਾਜ ਵਿੱਚ ਲਗਭਗ 60 ਪ੍ਰਤੀਸ਼ਤ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ*
- *ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 5 ਮਹੀਨਿਆਂ ਵਿੱਚ 2.86 ਕਰੋੜ ਰੁਪਏ ਦੇ 1470 ਤੋਂ ਵੱਧ ਪ੍ਰੋਸਟੇਟ ਕੈਂਸਰ ਇਲਾਜ ਪੈਕੇਜ ਮਨਜ਼ੂਰ: ਡਾ. ਬਲਬੀਰ ਸਿੰਘ*
- *ਪ੍ਰੋਸਟੇਟ ਕੈਂਸਰ ਦੇ ਮਰੀਜ਼ਾਂ ਦੀ ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਇਲਾਜ ਨਾਲ ਜਾਨ ਬਚਣ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ: ਡਾ. ਸੁਪ੍ਰਾਨ ਸ਼ਰਮਾ, ਸਹਾਇਕ ਪ੍ਰੋਫੈਸਰ, ਯੂਰੋਲੋਜੀ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ*

ਚੰਡੀਗੜ੍ਹ, 19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਰਕਾਰੀ ਸਿਹਤ ਯੋਜਨਾਵਾਂ ‘ਤੇ ਵੱਧ ਭਰੋਸਾ ਵੀ ਵਧ ਰਿਹਾ ਹੈ।

ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਿਕ ਪਿਛਲੇ ਪੰਜ ਮਹੀਨਿਆਂ ਵਿੱਚ ਪ੍ਰੋਸਟੇਟ ਕੈਂਸਰ ਨਾਲ ਸੰਬੰਧਤ 1478 ਇਲਾਜ ਪੈਕੇਜ ਮਨਜ਼ੂਰ ਕੀਤੇ ਗਏ, ਜਿਨ੍ਹਾਂ ‘ਤੇ ਕੁੱਲ 2.86 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਹਾਰਮੋਨ ਥੈਰੇਪੀ ਸਭ ਤੋਂ ਮੁੱਖ ਇਲਾਜ ਰਹੀ, ਜਿਸ ਦੇ 918 ਆਪ੍ਰੇਸ਼ਨ ਕੀਤੇ ਗਏ। ਇਹ ਕੁੱਲ ਮਨਜ਼ੂਰ ਇਲਾਜਾਂ ਦਾ ਲਗਭਗ 60 ਪ੍ਰਤੀਸ਼ਤ ਹੈ ਅਤੇ ਇਸ ਇਲਾਜ ‘ਤੇ 1.57 ਕਰੋੜ ਰੁਪਏ ਖਰਚ ਹੋਇਆ, ਜੋ ਕੁੱਲ ਖਰਚ ਦਾ ਅੱਧ ਤੋਂ ਵੱਧ ਹਿੱਸਾ ਬਣਦਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਐਡਵਾਂਸਡ ਪ੍ਰੋਸਟੇਟ ਕੈਂਸਰ ਦੇ ਇਲਾਜ ਵਿੱਚ ਹਾਰਮੋਨ ਥੈਰੇਪੀ ਅਜੇ ਵੀ ਸਭ ਤੋਂ ਮਹੱਤਵਪੂਰਨ ਵਿਕਲਪ ਹੈ ਕਿਉਂਕਿ ਇਹ ਟੈਸਟੋਸਟੇਰੋਨ, ਜੋ ਟਿਊਮਰ ਦੇ ਵਾਧੇ ਕਾਰਨ ਹੈ, ਦੇ ਪੱਧਰ ਨੂੰ ਘਟਾਉਂਦੀ ਹੈ। ਜਦੋਂ ਕੈਂਸਰ ਪ੍ਰੋਸਟੇਟ ਗ੍ਰੰਥੀ ਤੱਕ ਸੀਮਿਤ ਨਹੀਂ ਰਹਿੰਦਾ ਤਾਂ ਇਸਨੂੰ ਇਲਾਜ ਦੇ ਪਹਿਲੇ ਅਤੇ ਮੁੱਖ ਵਿਕਲਪ ਵਜੋਂ ਵਰਤਿਆ ਜਾਂਦਾ ਹੈ।”

ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਅਨੁਸਾਰ, ਹਾਰਮੋਨ ਆਧਾਰਿਤ ਇਲਾਜਾਂ ਵਿੱਚ ਲਿਉਪ੍ਰੋਲਾਈਡ ਸਭ ਤੋਂ ਵੱਧ ਵਰਤੀ ਜਾਣ ਵਾਲੀ ਦਵਾਈ ਰਹੀ ਹੈ। ਜ਼ਿਕਰਯੋਗ ਹੈ ਕਿ 853 ਪ੍ਰਕਿਰਿਆਵਾਂ ਇਸ ਦੀਆਂ ਵੱਖ-ਵੱਖ ਖੁਰਾਕਾਂ ਵਰਤੀਆਂ ਗਈਆਂ, ਜਿਨ੍ਹਾਂ ਦੀ ਲਾਗਤ 1.43 ਕਰੋੜ ਰੁਪਏ ਤੋਂ ਵੱਧ ਰਹੀ। ਯੋਜਨਾ ਤਹਿਤ ਕੀਮੋਥੈਰੇਪੀ ਦੂਜਾ ਸਭ ਤੋਂ ਵੱਡਾ ਇਲਾਜ ਰਿਹਾ। ਇਸ ਦੇ 490 ਕੇਸਾਂ ਦਾ ਇਲਾਜ ਕੀਤਾ ਗਿਆ, ਜਿਨ੍ਹਾਂ ‘ਤੇ 1.15 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਡੋਸੇਟੈਕਸਲ ਆਧਾਰਿਤ ਇਲਾਜ ਦੇ ਨਾਲ ਪੈਕਲੀਟੈਕਸਲ-ਕਾਰਬੋਪਲੈਟਿਨ, ਸਿਸਪਲੈਟਿਨ-ਇਟੋਪੋਸਾਈਡ ਅਤੇ ਮਾਈਟੋਕਸੈਂਟਰੋਨ ਵਰਗੇ ਕੌਂਬਿਨੇਸ਼ਨ ਸ਼ਾਮਲ ਸਨ।

ਕੁਝ ਐਡਵਾਂਸਡ ਕੀਮੋਥੈਰੇਪੀ ਪੈਕੇਜਾਂ ਦੀ ਲਾਗਤ 3.58 ਲੱਖ ਰੁਪਏ ਪ੍ਰਤੀ ਇਲਾਜ ਤੱਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਯੋਜਨਾ ਤਹਿਤ ਰੇਡੀਏਸ਼ਨ ਥੈਰੇਪੀ ਵੀ ਦਿੱਤੀ ਗਈ, ਜਿਸ ਵਿੱਚ 70 ਫਰੈਕਸ਼ਨ ‘ਤੇ ਕੁੱਲ 13.36 ਲੱਖ ਰੁਪਏ ਦਾ ਖਰਚ ਹੋਇਆ। ਇਹ ਦਰਸਾਉਂਦਾ ਹੈ ਕਿ ਚੋਣਵੇਂ ਮਾਮਲਿਆਂ ਵਿੱਚ ਰੇਡੀਏਸ਼ਨ ਥੈਰੇਪੀ ਵੀ ਇੱਕ ਮਹੱਤਵਪੂਰਨ ਇਲਾਜ ਵਿਕਲਪ ਹੈ।

ਡਾ. ਸੁਪ੍ਰਾਨ ਸ਼ਰਮਾ, ਸਹਾਇਕ ਪ੍ਰੋਫੈਸਰ, ਯੂਰੋਲੋਜੀ ਵਿਭਾਗ, ਗਵਰਨਮੈਂਟ ਮੈਡੀਕਲ ਕਾਲਜ ਪਟਿਆਲਾ, ਨੇ ਦੱਸਿਆ ਕਿ ਵਿੱਤੀ ਸਹਾਇਤਾ ਨੇ ਕੈਂਸਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਬੀਮਾ ਜਾਂ ਸਰਕਾਰੀ ਸਹਾਇਤਾ ਦੀ ਘਾਟ ਵਿੱਚ ਮਹਿੰਗੇ ਇਲਾਜ ਅਕਸਰ ਮਰੀਜ਼ਾਂ ਲਈ ਚੁਣੌਤੀ ਬਣ ਜਾਂਦੇ ਹਨ ਅਤੇ ਇਲਾਜ ਵਿੱਚ ਦੇਰੀ ਦਾ ਕਾਰਨ ਬਣਦੇ ਹਨ।

ਡਾ. ਸ਼ਰਮਾ ਨੇ ਪ੍ਰੋਸਟੇਟ ਕੈਂਸਰ ਦੀ ਸਮੇਂ ਸਿਰ ਪਛਾਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “50 ਸਾਲ ਤੋਂ ਵੱਧ ਉਮਰ ਦੇ ਪੁਰਸ਼ਾਂ ਨੂੰ ਪੇਸ਼ਾਬ ਵਿੱਚ ਖੂਨ ਆਉਣਾ, ਪੈਲਵਿਕ ਵਿੱਚ ਦਰਦ, ਵਾਰ-ਵਾਰ ਪੇਸ਼ਾਬ ਆਉਣਾ ਅਤੇ ਬਿਨਾਂ ਕਾਰਨ ਵਜ਼ਨ ਘਟਣਾ ਵਰਗੇ ਲੱਛਣਾਂ ‘ਤੇ ਖਾਸ ਧਿਆਨ ਦੇਣਾ ਚਾਹੀਦਾ ਹੈ।”

ਉਨ੍ਹਾਂ ਨੇ 50 ਸਾਲ ਦੀ ਉਮਰ ਤੋਂ ਬਾਅਦ ਪ੍ਰੋਸਟੇਟ ਸਪੈਸਿਫਿਕ ਐਂਟੀਜਨ ਜਾਂਚ (ਪੀਐਸਏ ਟੈਸਟ) ਕਰਵਾਉਣ ਦੀ ਸਲਾਹ ਦਿੱਤੀ। ਜਿਨ੍ਹਾਂ ਲੋਕਾਂ ਦੇ ਪਰਿਵਾਰ ਵਿੱਚ ਪ੍ਰੋਸਟੇਟ ਕੈਂਸਰ ਦਾ ਪਿਛੋਕੜ ਰਿਹਾ ਹੈ, ਉਨ੍ਹਾਂ ਨੂੰ ਲਗਭਗ 40 ਸਾਲ ਦੀ ਉਮਰ ਤੋਂ ਹੀ ਨਿਯਮਤ ਸਕ੍ਰੀਨਿੰਗ ਸ਼ੁਰੂ ਕਰਨੀ ਚਾਹੀਦੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਭਾਵੇਂ ਜੈਨੇਟਿਕਸ ਪ੍ਰੋਸਟੇਟ ਕੈਂਸਰ ਦਾ ਮੁੱਖ ਕਾਰਕ ਹਨ, ਪਰ ਕੁਝ ਮਾਮਲਿਆਂ ਵਿੱਚ ਜੀਵਨਸ਼ੈਲੀ ਨਾਲ ਜੁੜੇ ਕਾਰਕ ਵੀ ਇਸ ਦਾ ਕਾਰਨ ਬਣ ਸਕਦੇ ਹਨ। ਸ਼ੁਰੂਆਤੀ ਅਵਸਥਾ ਵਿੱਚ ਕੈਂਸਰ ਦੀ ਪਛਾਣ ਹੋਣ ਨਾਲ ਮਰੀਜ਼ਾਂ ਦੀ ਜਾਨ ਬਚਣ ਦੀ ਸੰਭਾਵਨਾ ਕਾਫੀ ਵਧ ਜਾਂਦੀ ਹੈ ਅਤੇ ਕੀਮੋਥੈਰੇਪੀ ਵਰਗੇ ਗੰਭੀਰ ਇਲਾਜਾਂ ਦੀ ਲੋੜ ਵੀ ਘਟ ਸਕਦੀ ਹੈ।

ਡਾ. ਸ਼ਰਮਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਂਸਰ ਇਲਾਜ ਲਈ ਵਿੱਤੀ ਸਹਾਇਤਾ ਦੇ ਵਿਸਥਾਰ ਨਾਲ ਹੋਰ ਪੁਰਸ਼ ਬਿਨਾਂ ਆਰਥਿਕ ਬੋਝ ਦੀ ਚਿੰਤਾ ਕੀਤੇ ਸਮੇਂ ਸਿਰ ਇਲਾਜ ਕਰਵਾ ਰਹੇ ਹਨ। ਇਸ ਨਾਲ ਮਰੀਜ਼ਾਂ ਦੀਆਂ ਚਿੰਤਾਵਾਂ ਘਟੀਆਂ ਹਨ, ਆਪਣੀ ਜੇਬ ਤੋਂ ਹੋਣ ਵਾਲਾ ਖਰਚ ਘਟਿਆ ਹੈ ਅਤੇ ਸੂਬੇ ਭਰ ਵਿੱਚ ਜੀਵਨ ਬਚਾਉਣ ਵਾਲੇ ਇਲਾਜਾਂ ਤੱਕ ਪਹੁੰਚ ਬਿਹਤਰ ਹੋਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ