Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Health

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਨਿਊਜ਼ ਐਕਸਪ੍ਰੈੱਸ | June 21, 2026 04:11 PM

ਚੰਡੀਗੜ੍ਹ, 21 ਜੂਨ: ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ।

ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ "ਸਿਹਤਮੰਦ ਉਮਰ ਲਈ ਯੋਗ" ਰੱਖਿਆ ਗਿਆ ਸੀ, ਜਿਸ ਦੌਰਾਨ ਜੀਵਨ ਦੇ ਹਰ ਪੜਾਅ ਖਾਸ ਕਰਕੇ ਬਜ਼ੁਰਗਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਉਤਸ਼ਾਹਿਤ ਕਰਨ ਵਿੱਚ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮਾਣਯੋਗ ਜੱਜ ਸਾਹਿਬਾਨਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਅਤੇ ਮੈਡੀਟੇਸ਼ਨ ਦੇ ਅਭਿਆਸ ਕੀਤੇ।

ਇਸ ਮੌਕੇ ਯੋਗ ਮਾਹਿਰਾਂ ਨੇ ਭਾਗੀਦਾਰਾਂ ਨੂੰ ਭਾਰਤ ਦੀ ਪ੍ਰਾਚੀਨ ਵਿਰਾਸਤ ਦੇ ਅਨਮੋਲ ਤੋਹਫ਼ੇ ਵਜੋਂ ਯੋਗ ਦੇ ਅਥਾਹ ਲਾਭਾਂ ਬਾਰੇ ਜਾਣੂ ਕਰਵਾਇਆ।

ਟ੍ਰੇਨਰਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ, ਭਾਵਨਾਤਮਕ ਸੰਤੁਲਨ ਅਤੇ ਸੰਪੂਰਨ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਯੋਗ ਦਾ ਨਿਯਮਤ ਅਭਿਆਸ ਸਰੀਰਕ ਲਚਕਤਾ, ਸਮਰੱਥਾ, ਇਕਾਗਰਤਾ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਇਸਦੇ ਨਾਲ ਹੀ ਯੋਗ ਤਣਾਅ ਪ੍ਰਬੰਧਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰਦਾ ਹੈ।

ਇਸ ਸਮਾਰੋਹ ਦੌਰਾਨ ਭਾਗੀਦਾਰਾਂ ਨੂੰ ਸਰੀਰ, ਮਨ ਅਤੇ ਆਤਮਾ ਦਰਮਿਆਨ ਸੰਤੁਲਨ ਕਾਇਮ ਕਰਨ ਲਈ ਯੋਗ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਅਨਿੱਖੜਵੇਂ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੋਗ ਦਾ ਮਤਲਬ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਇਹ ਜੀਵਨ ਜਿਉਣ ਦਾ ਇੱਕ ਤਰੀਕਾ ਹੈ ਜੋ ਆਤਮਿਕ ਸ਼ਾਂਤੀ, ਸਵੈ-ਅਨੁਸ਼ਾਸਨ ਅਤੇ ਸਮਾਜ ਤੇ ਕੁਦਰਤ ਨਾਲ ਜੁੜੇ ਹੋਣ ਦੀ ਡੂੰਘੀ ਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ। ਅੱਜ ਦੇ ਤੇਜ਼-ਰਫ਼ਤਾਰ ਯੁੱਗ ਅਤੇ ਤਣਾਅਪੂਰਨ ਮਾਹੌਲ ਵਿੱਚ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਕਾਇਮ ਰੱਖਣ ਅਤੇ ਰੋਜ਼ਾਨਾ ਦੀਆਂ ਮੁਸ਼ਕਲ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਨ ਵਿੱਚ ਯੋਗ ਇੱਕ ਪ੍ਰਭਾਵਸ਼ਾਲੀ ਸਾਧਨ ਹੈ।

ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇਹ ਦਿਨ ਦੇਸ਼ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸਦਾ ਉਦੇਸ਼ ਯੋਗ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਵਧੇਰੇ ਸੰਤੁਲਿਤ ਜੀਵਨ ਜਿਉਣ ਦੇ ਸਾਧਨ ਵਜੋਂ ਯੋਗ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾ ਕੇ ਯੋਗ ਦੇ ਅਭਿਆਸ ਰਾਹੀਂ ਸਿਹਤ, ਤੰਦਰੁਸਤੀ ਅਤੇ ਜਨਤਕ ਭਲਾਈ ਨੂੰ ਉਤਸ਼ਾਹਿਤ ਕਰਨ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ