Thursday, April 25, 2024

Health

ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ 'ਤੇ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | August 02, 2021 01:39 PM

ਨਵਾਂਸ਼ਹਿਰ: ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ 'ਤੇ ਹੈ ਅਤੇ ਇਸੇ ਕੜੀ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐੱਚ.ਵੀ. ਜੱਬੋਵਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਯੋਗ ਵਿਅਕਤੀਆਂ ਦਾ ਕੋਵਿਡ ਰੋਕੂ ਟੀਕਾਕਰਨ ਕੀਤਾ ਗਿਆ।

ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਬਲਾਕ ਮੁਜੱਫਰਪੁਰ ਅਧੀਨ 18 ਸਾਲ ਤੋਂ ਵੱਧ ਉਮਰ ਦੇ ਕੁੱਲ 335 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ। ਬਲਾਕ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਅੱਗੇ ਵੱਧ ਕੇ ਲਾਹਾ ਲੈਣਾ ਚਾਹੀਦਾ ਹੈ। ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫਵਾਹ ਉਤੇ ਯਕੀਨ ਕੀਤੇ ਬਿਨਾਂ ਇਹ ਵੈਕਸੀਨ ਲਗਵਾਈ ਜਾਵੇ।

ਡਾ. ਸਿੰਘ ਨੇ ਇਸ ਮੌਕੇ ਬਲਾਕ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਖੁਦ ਵੀ ਵੈਕਸੀਨ ਲਗਵਾਉਣ ਤੇ ਅੱਗੇ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਵੈਕਸੀਨ ਲਗਵਾਉਣ ਲਈ ਪ੍ਰੇਰਨ।

ਇਸ ਨਾਲ ਜਿੱਥੇ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ ਤੇ ਨਾਲ ਹੀ 100 ਫ਼ੀਸਦੀ ਵੈਕਸੀਨੇਸ਼ਲ ਦਾ ਟੀਚਾ ਪੂਰਾ ਕਰਨ ਵਿੱਚ ਮਦਦ ਮਿਲੇਗੀ, ਉੱਥੇ ਜੇ ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਆਈ ਤਾਂ ਉਸ ਦਾ ਵੀ ਟਾਕਰਾ ਮਜ਼ਬੂਤੀ ਨਾਲ ਕੀਤਾ ਜਾ ਸਕੇਗਾ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ