Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਮੁੱਖ ਮੰਤਰੀ ਵੱਲੋਂ ਸੂਬੇ ਵਿੱਚੋਂ ਅਤੇ ਬਾਹਰੀ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਹੁਕਮ

PUNJAB NEWS EXPRESS | September 23, 2020 10:18 AM

ਚੰਡੀਗੜ੍ਹ:ਸੂਬੇ ਅੰਦਰ ਕੋਵਿਡ ਕੇਸਾਂ 'ਚ ਹੋ ਰਹੇ ਵਾਧੇ ਅਤੇ ਆਉਂਦੇ ਹਫਤਿਆਂ ਦੌਰਾਨ ਕੋਵਿਡ ਮਾਮਲੇ ਹੋਰ ਵਧਣ ਦੇ ਸੰਕੇਤਾਂ ਨੂੰ ਵਿਚਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਧੇਰੇ ਕੇਸ ਮੌਤ ਦਰ (ਸੀ.ਐਫ.ਆਰ) ਵਾਲੇ 13 ਜ਼ਿਲ੍ਹਿਆਂ ਵਿੱਚ ਸਹੂਲਤਾਂ ਵਧਾਉਣ ਅਤੇ ਆਕਸੀਜਨ ਦੀ ਕਮੀ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਮੈਡੀਕਲ ਆਕਸੀਜਨ ਸਪਲਾਈ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।
ਭਾਵੇਂ ਕੇਸ ਮੌਤ ਦਰ (ਸੀ.ਐਫ.ਆਰ) ਮੌਜੂਦਾ ਸਮੇਂ 2.89 ਫੀਸਦ ਹੈ ਅਤੇ ਤੇਜ਼ੀ ਨਾਲ ਥੱਲੇ ਆ ਰਹੀ ਹੈ ਪਰ ਹਾਲੇ ਕੌਮੀ ਔਸਤ ਨਾਲੋਂ ਵਧ ਹੈ ਅਤੇ 13 ਜ਼ਿਲ੍ਹਿਆਂ ਵਿੱਚੋਂ ਇਹ ਅੰਕੜੇ ਸਭ ਤੋਂ ਵਧੇਰੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ ਸੀ.ਐਫ.ਆਰ. ਦਰ ਵਾਲੇ 9 ਜ਼ਿਲ੍ਹਿਆਂ ਵਿੱਚ ਨਿੱਜੀ ਤੇ ਸਰਕਾਰੀ ਖੇਤਰਾਂ ਵਿੱਚ ਤੀਜੇ ਦਰਜੇ ਦੀਆਂ ਇਲਾਜ ਸਹੂਲਤਾਂ ਵਧਾਉਣ ਦੀ ਫੌਰੀ ਜ਼ਰੂਰਤ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕਪੂਰਥਲਾ, ਫਤਿਹਗੜ੍ਹ ਸਾਹਿਬ, ਸੰਗਰੂਰ,  ਤਰਨ ਤਾਰਨ, ਹੁਸ਼ਿਆਰਪੁਰ, ਰੋਪੜ, ਮੋਗਾ, ਐਸ.ਬੀ.ਐਸ ਨਗਰ ਅਤੇ ਫਿਰੋਜ਼ਪੁਰ ਸ਼ਾਮਲ ਹਨ। ਜ਼ਿਆਦਾਤਰ ਮੌਤਾਂ ਹਸਪਤਾਲਾਂ ਵਿੱਚ ਹੋ ਰਹੀਆਂ ਹਨ ਜਿਨ੍ਹਾਂ ਵਿੱਚੋਂ ਲਗਭਗ ਅੱਧੀਆਂ ਪ੍ਰਾਈਵੇਟ ਟਰਸ਼ਰੀ ਕੇਅਰ ਹਸਪਤਾਲਾਂ ਵਿੱਚੋਂ ਰਿਪੋਰਟ ਹੋ ਰਹੀਆਂ ਹਨ।
ਸੂਬੇ ਵਿੱਚ ਉੱਚੀ ਮੌਤ ਦਰ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਾ. ਕੇ.ਕੇ.ਤਲਵਾੜ ਵੱਲੋਂ ਪੂਰੇ ਸੂਬੇ ਵਿੱਚ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ ਗਿਆ ਕਿਉਂਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਢੁਕਵੇਂ ਮਨੁੱਖੀ ਸਰੋਤ ਅਤੇ ਸਹੂਲਤਾਂ ਲੋੜੀਂਦੀਆਂ ਹਨ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਾਲ ਭਲਕੇ ਹੋਣ ਵਾਲੀ ਵਰਚੁਅਲ ਕਾਨਫਰੰਸ ਦੌਰਾਨ ਹੋਰਨਾਂ ਸੂਬਿਆਂ ਵਿੱਚੋਂ ਆਕਸੀਜਨ ਸਪਲਾਈ ਨੂੰ ਵਧਾਉਣ ਦੇ ਮਸਲੇ ਨੂੰ ਉਠਾਉਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਨਗੇ ਕਿ ਉਹ ਇਨ੍ਹਾਂ ਸੂਬਿਆਂ (ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ) ਲਈ ਜ਼ਰੂਰੀ ਹਦਾਇਤਾਂ ਜਾਰੀ ਕਰਨ ਕਿਉਂਜੋ ਇਹ ਸੂਬੇ ਪੰਜਾਬ ਲਈ ਮੈਡੀਕਲ ਆਕਸੀਜਨ ਸਪਲਾਈ ਦੇ ਮੌਜੂਦਾ ਸਮੇਂ ਮੁੱਖ ਸਰੋਤ ਹਨ।
ਕੋਵਿਡ ਮਰੀਜ਼ਾਂ ਨੂੰ ਟਰਸ਼ਰੀ ਇਲਾਜ ਮਹੱਈਆ ਕਰਵਾ ਰਹੇ ਪਟਿਆਲਾ, ਅੰਮ੍ਰਿਤਸਰ ਤੇ ਫਰੀਦਕੋਟ ਵਿਚਲੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿੱਚ 14 ਫੀਸਦ ਮੌਤ ਦਰ ਹੋਣ ਦੀਆਂ ਰਿਪੋਰਟਾਂ ਦੇ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਜਾਨਾਂ ਬਚਾਉਣ ਲਈ ਪੰਜਾਬ ਵਿੱਚ ਢੁਕਵੀਂ ਆਕਸੀਜਨ ਸਪਲਾਈ ਹੋਵੇ। ਉਨ੍ਹਾਂ ਵਿਭਾਗਾਂ ਨੂੰ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੌਤ ਦਰ ਜਲਦ ਤੋਂ ਜਲਦ 10 ਫੀਸਦ ਤੋਂ ਥੱਲੇ ਲਿਆਉਣ ਲਈ ਹੋਰ ਯਤਨ ਕਰਨ ਖਾਤਰ ਆਖਿਆ।
ਕੋਵਿਡ ਸਥਿਤੀ ਦੇ ਜਾਇਜ਼ੇ ਸਬੰਧੀ ਮੀਟਿੰਗ ਦੌਰਾਨ ਸੂਬੇ ਦੇ ਉੱਚ ਅਧਿਕਾਰੀਆਂ ਤੇ ਸਿਹਤ ਮਾਹਿਰਾਂ  ਵੱਲੋਂ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਨ੍ਹਾਂ ਤਿੰਨਾਂ ਸਰਕਾਰੀ ਮੈਡੀਕਲ ਕਾਲਜਾਂ ਦੀ ਕੁੱਲ 283 ਆਈ.ਸੀ.ਯੂ ਸਮਰੱਥਾ ਵਿਚੋਂ ਮੌਜੂਦਾ ਸਮੇਂ 212 ਵਰਤੋਂ ਹਨ। ਮੁੱਖ ਮੰਤਰੀ ਨੂੰ ਮੈਡੀਕਲ ਸਿੱਖਿਆ ਦੇ ਸਕੱਤਰ ਡੀ.ਕੇ.ਤਿਵਾੜੀ ਵੱਲੋਂ ਦੱਸਿਆ ਗਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਆਕਸੀਜਨ ਦੀ  ਘਾਟ ਨਹੀਂ ਹੈ ਅਤੇ ਜੇਕਰ 100 ਫੀਸਦ ਆਈ.ਸੀ.ਯੂ ਵਰਤੋਂ ਵਿੱਚ ਆਉਂਦੇ ਹਨ ਤਾਂ ਹੋਰ ਸਪਲਾਈ ਦੀ ਜ਼ਰੂਰਤ ਪਵੇਗੀ। ਉਨ੍ਹਾਂ ਦੱਸਿਆ ਕਿ ਹਿਮਾਚਲ, ਹਰਿਆਣਾ ਅਤੇ ਉਤਰਾਖੰਡ ਦੇ ਤਿੰਨ ਯੂਨਿਟਾਂ ਵਿੱਚੋਂ ਢੁੱਕਵੀਂ ਸਪਲਾਈ ਲਈ ਨੋਡਲ ਅਧਿਕਾਰੀ ਨਿਗਰਾਨੀ ਰੱਖ ਰਹੇ ਹਨ।
ਕੈਬਨਿਟ ਮੰਤਰੀ ਬਲਬੀਰ ਸਿੱਧੂ ਅਤੇ ਓ.ਪੀ.ਸੋਨੀ ਨੇ ਜ਼ੋਰ ਦਿੱਤਾ ਕਿ ਜੇਕਰ ਜ਼ਰੂਰਤ  ਪੈਂਦੀ ਹੈ ਤਾਂ ਆਕਸੀਜਨ ਉਦਯੋਗਾਂ ਪਾਸੋਂ ਲੈ ਲਈ ਜਾਵੇ ਜਦੋਂਕਿ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿੱਚ ਉਦਯੋਗਿਕ ਆਕਸੀਜਨ ਯੂਨਿਟਾਂ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਲਈ 10 ਲਾਇਸੰਸ ਜਾਰੀ ਕੀਤੇ ਜਾ ਚੁੱਕੇ ਹਨ ਜੋ ਕਿ 14 ਮੈਡੀਕਲ ਆਕਸੀਜਨ ਰੀਪੈਕੇਜਿੰਗ ਲਾਇਸੰਸਾਂ ਤੋਂ ਵੱਖਰੇ ਹਨ। ਉਨ੍ਹਾਂ ਕਿਹਾ ਕਿ ਰੁੜਕੇਲਾ ਤੋਂ ਆਕਸੀਜਨ ਹਾਸਿਲ ਕਰਨ ਲਈ ਵੀ ਯਤਨ ਚੱਲ ਰਹੇ ਹਨ।
ਸਿਹਤ  ਸਕੱਤਰ ਹੁਸਨ ਲਾਲ ਨੇ ਦੱਸਿਆ ਕਿ 20 ਸਤੰਬਰ ਤੱਕ ਪੰਜਾਬ ਦਾ ਕੁੱਲ ਪਾਜ਼ੇਟੀਵਿਟੀ ਰੇਟ 6.15 ਫੀਸਦ ਹੈ ਜੋ ਕਿ 8.48 ਦੀ ਕੌਮੀ ਔਸਤ ਫੀਸਦ ਨਾਲੋਂ ਘੱਟ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ