Thursday, April 25, 2024

Health

ਸਵੀਪ’ ਗਤੀਵਿਧੀਆਂ ਤਹਿਤ ਐਮ. ਆਰ ਆਟੋ ਦੇ ਕਰਮਚਾਰੀਆਂ ਨੂੰ ਕੋਵਿਡ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

PUNJAB NEWS EXPRESS | September 22, 2020 03:16 PM

ਨਵਾਂਸ਼ਹਿਰ:ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਅਤੇ ਇਸ ਤੋਂ ਬਚਾਅ ਲਈ ਜ਼ਿਲੇ ਵਿਚ ਪੁਖ਼ਤਾ ਪ੍ਰਬੰਧ ਕਰਨ ਤੋਂ ਇਲਾਵਾ ਇਸ ਮਹਾਮਾਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਜ਼ਿਲੇ ਦੇ ਸਵੀਪ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਵੀ ਜ਼ਿਲਾ ਵਾਸੀਆਂ ਨੂੰ ਕੋਵਿਡ ਮਹਾਮਾਰੀ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਵੱਲੋਂ ਐਮ. ਆਰ ਆਟੋ ਨਵਾਂਸ਼ਹਿਰ ਵਿਖੇ ਕਰਮਚਾਰੀਆਂ ਅਤੇ ਗਾਹਕਾਂ ਨੂੰ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਦਿਆਂ ਉਨਾਂ ਨੂੰ ਮਾਸਕ ਪਹਿਨਣ, ਜਨਤਕ ਥਾਵਾਂ ’ਤੇ ਵਿਚਰਨ ਸਬੰਧੀ ਸਾਵਧਾਨੀਆਂ ਵਰਤਣ, ਬਿਨਾਂ ਸੈਨੇਟਾਈਜ਼ ਕੀਤੇ ਮੂੰਹ-ਨੱਕ ਨੂੰ ਹੱਥ ਨਾ ਲਗਾਉੁਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਘਰ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਇਹਤਿਆਤ ਵਰਤਣ ਆਦਿ ਸਬੰਧੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨਾਂ ਨੂੰ ਕੋਵਿਡ ਸਬੰਧੀ ਅਫ਼ਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ ਗਿਆ। ਇਸ ਦੌਰਾਨ ਕਰਮਚਾਰੀਆਂ ਦੀਆਂ ਸ਼ੰਕਾਵਾਂ ਸਬੰਧੀ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ ਗਏ। ਇਸ ਮੌਕੇ ਪ੍ਰਧਾਨ ਤਰਸੇਮ ਸਿੰਘ ਰਣਜੀਤ ਨਗਰ, ਸਾਹਿਬ ਸਿੰਘ ਕਾਹਲੋ. ਬ੍ਰਾਂਚ ਹੈੱਡ ਜਸਵਿੰਦਰ, ਪਰਦੀਪ, ਮਨਦੀਪ ਤੋਂ ਇਲਾਵਾ ਸਮੂਹ ਮਕੈਨਿਕ ਅਤੇ ਗਾਹਕ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ