Sunday, August 09, 2026

Health

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

PUNJAB NEWS EXPRESS5 | May 15, 2023 11:49 PM

ਪਟਿਆਲਾ: ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਅਤੇ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।
ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਭ ਤੋਂ ਪਹਿਲਾ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ ਅਤੇ ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਉਹਨਾਂ ਮੌਕੇ ਤੇ ਮੌਜੂਦ ਏ.ਐਨ.ਐਮ ਅਤੇ ਆਸ਼ਾ ਨੂੰ ਹਦਾਇਤ ਕੀਤੀ ਕਿ ਮਾਂ ਬੱਚਾ ਦੀ ਸਿਹਤ ਸੰਭਾਲ ਲਈ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਹਰੇਕ ਲੋੜਵੰਦ ਨੂੰ ਦੇਣੀਆਂ ਯਕੀਨੀ ਬਣਾਈਆਂ ਜਾਣ। ਪਿੰਡਾ ਦਾ ਸਰਵੇ ਕੀਤਾ ਜਾਵੇ। ਹਾਈ ਰਿਸਕ ਗਰਭਵਤੀਆਂ ਦਾ ਖ਼ਾਸ ਧਿਆਨ ਰੱਖਦੇ ਹੋਏ ਉਹਨਾਂ ਦਾ ਸਮੇਂ ਸਮੇਂ  ਫੋਲੋ ਅੱਪ ਕੀਤਾ ਜਾਵੇ ਅਤੇ ਉਹਨਾਂ ਦਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿੱਚ ਕਰਵਾਉਣਾ ਯਕੀਨੀ  ਬਣਾਇਆ ਜਾਵੇ। ਮੈਡੀਕਲ ਅਫ਼ਸਰ ਨੂੰ  ਸਮੇਂ ਸਮੇਂ ਤੇ ਆਸ਼ਾ ਦੀ ਮੀਟਿੰਗ ਕਰਨ ਅਤੇ ਸਮੂਹ ਸਿਹਤ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ।
ਇਸ ਉਪਰੰਤ ਉਹਨਾਂ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਦਾ ਦੌਰਾ ਕੀਤਾ ਅਤੇ ਮੌਕੇ ਤੇ ਮੌਜੂਦ ਮੈਡੀਕਲ ਅਫ਼ਸਰ ਤੇ ਸਟਾਫ਼ ਨਾਲ ਮੁਲਾਕਾਤ ਕੀਤੀ। ਸਬੰਧਤ ਮੈਡੀਕਲ ਅਫ਼ਸਰ ਵੱਲੋਂ ਦੱਸਿਆ ਕਿ ਅਜਨੋਦਾ ਨੂੰ ਆਮ ਆਦਮੀ ਕਲੀਨਿਕ ਬਣਾਉਣ ਨਾਲ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ ਅਤੇ ਇਥੇ ਮਰੀਜ਼ਾਂ ਦੇ ਟੈਸਟ ਅਤੇ ਦਵਾਈਆਂ ਦਾ ਉਚਿਤ ਪ੍ਰਬੰਧ ਹੈ।
ਇਸ ਮੌਕੇ ਉਹਨਾਂ ਸਿਹਤ ਕੇਂਦਰ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਅਤੇ ਕੇਂਦਰ ਦੀ ਬਿਲਡਿੰਗ ਦਾ ਨਿਰੀਖਣ ਵੀ ਕੀਤਾ ।ਇਸ ਮੌਕੇ ਕਮਿਊਨਿਟੀ ਸਿਹਤ ਕੇਂਦਰ ਭਾਦਸੋਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਅਮਨ ਅਮਨਦੀਪ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ