Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 06:09 PM

- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਨਮਾਨਜਨਕ, ਕਿਫਾਇਤੀ ਅਤੇ ਬਿਨਾਂ ਭੇਦਭਾਦ ਦੇ ਮਾਨਸਿਕ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ*
- *ਸਾਰੇ ਨਿੱਜੀ ਮਨੋ-ਚਿਕਿਤਸਾ ਕਲੀਨਿਕਾਂ ਅਤੇ ਨਰਸਿੰਗ ਹੋਮਾਂ/ਹਸਪਤਾਲਾਂ ਲਈ ਐਸ.ਐਮ.ਐਚ.ਏ. ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ*
- *ਮਨੋ-ਚਿਕਿਤਸਾ ਕੇਂਦਰਾਂ ਵਿੱਚ ਬੰਨ੍ਹਣਾ, ਇਕਾਂਤਵਾਸ ਅਤੇ ਬਿਨਾਂ ਸੋਧੇ ਈ.ਸੀ.ਟੀ. ਵਰਗੇ ਅਣਮਨੁੱਖੀ ਅਮਲਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ*

ਚੰਡੀਗੜ੍ਹ, 22 ਸਤੰਬਰ : ਮਾਨਸਿਕ ਸਿਹਤ ਸੰਭਾਲ ਨੂੰ ਨਵੀਂ ਦਿਸ਼ਾ ਦੇਣ ਲਈ ਹਾਲ ਹੀ ਵਿੱਚ 11 ਗੈਰ-ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕਰਨ ਉਪਰੰਤ ਨਵੀਂ ਗਠਿਤ ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ (ਐਸ.ਐਮ.ਐਚ.ਏ.) ਦੀ ਸਮੀਖਿਆ ਮੀਟਿੰਗ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ।

ਪ੍ਰਮੁੱਖ ਸਕੱਤਰ-ਕਮ-ਚੇਅਰਮੈਨ (ਐਕਸ-ਓਫੀਸ਼ੀਓ) ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ-ਕਮ-ਮੈਂਬਰ (ਐਕਸ-ਓਫੀਸ਼ੀਓ) ਡਾ. ਹਿਤਿੰਦਰ ਕੌਰ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸਿਹਤ ਮੰਤਰੀ ਨੇ ਨਵ-ਨਿਯੁਕਤ ਐਕਸ-ਓਫੀਸ਼ੀਓ ਅਤੇ ਗੈਰ-ਸਰਕਾਰੀ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ, ਇਨ੍ਹਾਂ ਵਿੱਚੋਂ ਕਈ ਮੈਂਬਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ।

ਇਸ ਵਿਆਪਕ ਪੈਨਲ ਵਿੱਚ ਮਾਹਰ ਮਨੋਵਿਗਿਆਨੀ, ਕਲੀਨਿਕਲ ਮਨੋਵਿਗਿਆਨੀ, ਸਾਈਕਿਆਟ੍ਰਿਕ ਸੋਸ਼ਲ ਵਰਕਰ, ਮਾਨਸਿਕ ਸਿਹਤ ਨਰਸਾਂ, ਐਨ.ਜੀ.ਓ. ਦੇ ਨੁਮਾਇੰਦੇ, ਦੇਖਭਾਲ ਕਰਨ ਵਾਲੇ ਅਤੇ ਮਾਨਸਿਕ ਬਿਮਾਰੀ ਦਾ ਸਾਹਮਣਾ ਕਰ ਚੁੱਕੇ ਵਿਅਕਤੀ ਸ਼ਾਮਲ ਹਨ, ਤਾਂ ਜੋ ਜ਼ਮੀਨੀ ਹਕੀਕਤਾਂ ਦੇ ਆਧਾਰ 'ਤੇ ਸੂਬਾ ਨੀਤੀ ਤਿਆਰ ਕੀਤੀ ਜਾ ਸਕੇ।

ਅਥਾਰਟੀ ਨੂੰ ਸੰਬੋਧਨ ਕਰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਨਸਿਕ ਸਿਹਤ ਸੰਭਾਲ ਐਕਟ (ਐਮਐਚਸੀਏ) 2017 ਦੇ ਉਦੇਸ਼ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਵਿਤਕਰੇ ਦੇ ਮਿਆਰੀ ਮਨੋਵਿਗਿਆਨਕ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਯਕੀਨੀ ਬਣਾਉਣਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਾਨਸਿਕ ਸਿਹਤ ਸੰਭਾਲ ਸੰਸਥਾਵਾਂ ਇੱਕਲੇ ਕੰਮ ਨਹੀਂ ਕਰ ਸਕਦੀਆਂ ਅਤੇ ਇਹ ਪੁਨਰ ਸੁਰਜੀਤ ਅਥਾਰਟੀ ਸਰਕਾਰੀ ਹਸਪਤਾਲਾਂ, ਮੈਡੀਕਲ ਕਾਲਜਾਂ ਅਤੇ ਨਿੱਜੀ ਕਲੀਨਿਕਾਂ ਵਿੱਚ ਸੇਵਾਵਾਂ ਦੀ ਨਿਗਰਾਨੀ ਕਰਨ, ਸਖ਼ਤ ਮਿਆਰਾਂ ਨੂੰ ਲਾਗੂ ਕਰਨ ਅਤੇ ਮਰੀਜ਼ਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਇੱਕ ਮਹੱਤਵਪੂਰਨ ਸੰਸਥਾ ਵਜੋਂ ਕੰਮ ਕਰੇਗੀ।

ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਸਾਰੇ ਮਾਨਸਿਕ ਸਿਹਤ ਕੇਂਦਰਾਂ ਵਿੱਚ ਗੈਰ-ਕਾਨੂੰਨੀ ਅਤੇ ਗੈਰ-ਮਨੁੱਖੀ ਅਭਿਆਸਾਂ 'ਤੇ ਰੋਕ ਲਗਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮਰੀਜ਼ਾਂ ਨੂੰ ਬੰਨ੍ਹਣਾ, ਇਕਾਂਤਵਾਸ ਵਿੱਚ ਰੱਖਣਾ ਅਤੇ ਐਨੇਸਥੀਸੀਆ ਜਾਂ ਮਾਸਪੇਸ਼ੀਆਂ ਨੂੰ ਆਰਾਮ ਦੇਣ ਵਾਲੀਆਂ ਦਵਾਈਆਂ ਤੋਂ ਇਲਾਵਾ ਇਲੈਕਟ੍ਰੋਕਨਵਲਸਿਵ ਥੈਰੇਪੀ (ਈਸੀਟੀ) ਦੇਣ ਦੀ ਕਾਨੂੰਨ ਤੌਰ ‘ਤੇ ਸਖ਼ਤ ਮਨਾਹੀ ਹੈ ਅਤੇ ਅਜਿਹਾ ਕਰਨ 'ਤੇ ਗੰਭੀਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਨਿਯਮਾਂ ਅਤੇ ਪੰਜਾਬ ਮਾਨਸਿਕ ਸਿਹਤ ਸੰਭਾਲ (ਮਾਨਸਿਕ ਬਿਮਾਰੀ ਵਾਲੇ ਵਿਅਕਤੀਆਂ ਦੇ ਅਧਿਕਾਰ) ਨਿਯਮਾਂ ਨੂੰ ਨੋਟੀਫਾਈ ਕਰਨ ਅਤੇ ਲਾਗੂ ਕਰਨ 'ਤੇ ਵੀ ਚਰਚਾ ਕੀਤੀ ਗਈ, ਜਿਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਪਹਿਲਾਂ ਹੀ ਪ੍ਰਵਾਨਗੀ ਮਿਲ ਚੁੱਕੀ ਹੈ। ਇਹ ਦ੍ਰਿੜ੍ਹ ਸੰਕਲਪ ਲਿਆ ਗਿਆ ਕਿ ਸੂਬੇ ਵਿੱਚ ਚੱਲ ਰਹੇ ਸਾਰੇ 83 ਨਿੱਜੀ ਮਨੋਵਿਗਿਆਨਕ ਨਰਸਿੰਗ ਹੋਮਜ਼ ਅਤੇ ਕਲੀਨਿਕਾਂ ਲਈ ਐਕਟ ਦੀ ਧਾਰਾ 65 ਅਨੁਸਾਰ ਐਸਐਮਐਚਏ ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਮੀਟਿੰਗ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਮਿਊਨਿਟੀ ਗਰੁੱਪ ਹੋਮਜ਼ ਚਲਾਉਣ ਲਈ ਸ਼ਾਰਟਲਿਸਟ ਕੀਤੇ ਗਏ 6 ਐਨ.ਜੀ.ਓ.-ਸੰਚਾਲਿਤ ਮਾਨਸਿਕ ਸਿਹਤ ਕੇਂਦਰਾਂ ਦੀ ਆਰਜ਼ੀ ਰਜਿਸਟ੍ਰੇਸ਼ਨ 'ਤੇ ਵੀ ਵਿਚਾਰ ਕੀਤਾ ਗਿਆ।

ਇਸ ਮੀਟਿੰਗ ਵਿੱਚ ਮੈਡੀਕਲ ਸਿੱਖਿਆ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਸਮਾਜ ਭਲਾਈ ਅਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਸੀਨੀਅਰ ਐਕਸ-ਓਫੀਸ਼ੀਓ ਨੁਮਾਇੰਦਿਆਂ ਦੇ ਨਾਲ-ਨਾਲ ਨਵੇਂ ਨਾਮਜ਼ਦ ਗੈਰ-ਸਰਕਾਰੀ ਮੈਂਬਰਾਂ ਨੇ ਵੀ ਭਾਗ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?