Friday, November 06, 2026
ਤਾਜਾ ਖਬਰਾਂ
• ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ • ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ • ਪੰਜਾਬ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ • ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ 6ਵੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਮ ਕੀਤਾ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ • ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ 'ਦੀਵਾਲੀ ਤੋਹਫ਼ਾ' ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ • ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ

Health

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

PUNJAB NEWS EXPRESS | February 29, 2024 09:43 PM
ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਵਿੱਚ ਕੀਤੀ ਸ਼ਿਰਕਤ
ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਹਿੱਸੇ ਵਜੋਂ ਵਧੇਰੇ ਪੇਸ਼ੇਵਰ ਕਲੀਨਿਕਲ ਡਿਊਟੀਆਂ 'ਤੇ ਦਿੱਤਾ ਜ਼ੋਰ 
ਚੰਡੀਗੜ੍ਹ, : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
 
ਨਰਸਿੰਗ ਕਿੱਤੇ ਨੂੰ ਡਾਕਟਰੀ ਕਿੱਤੇ ਦਾ ਅਹਿਮ ਹਿੱਸਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇੰਡੋਰ ਮਰੀਜ਼ਾਂ ਦੇ ਇਲਾਜ਼ ਵਿੱਚ ਡਾਕਟਰਾਂ ਦੀ ਤਰ੍ਹਾਂ ਨਰਸਾਂ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਲੀਨਿਕਲ ਡਿਊਟੀਆਂ ਤਨਦੇਹੀ ਅਤੇ ਜੋਸ਼ ਨਾਲ ਨਿਭਾਈਆਂ ਜਾਣੀਆਂ ਚਾਹੀਦੀਆਂ ਹਨ ਜੋ ਕੋਰਸ ਦੀ ਪ੍ਰੀਖਿਆ ਅਤੇ ਮੁਲਾਂਕਣ ਦਾ ਹਿੱਸਾ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਨਰਸਿੰਗ ਸਿੱਖਿਆ ਡਾਕਟਰੀ ਕਿੱਤੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਜਿਹੀਆਂ ਸੈਂਕੜੇ ਉਦਾਹਰਣਾਂ ਹਨ ਜਿੱਥੇ ਨਰਸਾਂ ਨੇ ਮੁਸ਼ਕਿਲ ਸਮੇਂ ਲੋਕਾਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 250 ਤੋਂ ਵੱਧ ਨਰਸਿੰਗ ਕਾਲਜ ਹਨ ਜੋ ਹਰ ਸਾਲ ਹਜ਼ਾਰਾਂ ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਕਰਕੇ ਉਨ੍ਹਾਂ ਦੀ ਸਿਧਾਂਤਕ ਅਤੇ ਪ੍ਰੈਕਟੀਕਲ ਸਿਖਲਾਈ ਵੱਲ ਧਿਆਨ ਦੇਣਾ ਚਾਹੀਦਾ ਹੈ। 
ਇਹ ਦੋ ਰੋਜ਼ਾ ਵਰਕਸ਼ਾਪ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਦੀ ਅਗਵਾਈ ਹੇਠ ਪੰਜਾਬ ਨਰਸ ਰਜਿਸਟ੍ਰੇਸ਼ਨ ਕੌਂਸਲ (ਪੀਐਨਆਰਸੀ) ਵੱਲੋਂ ਕਰਵਾਈ ਗਈ ਸੀ।
ਇਸ ਕਾਨਫਰੰਸ ਦਾ ਵਿਸ਼ਾ "ਨਰਸਿੰਗ ਲੀਡਰਾਂ ਦਾ ਸਸ਼ਕਤੀਕਰਨ- ਮੌਜੂਦਾ ਮੁੱਦੇ ਅਤੇ ਚੁਣੌਤੀਆਂ"ਸੀ। ਇਸ ਵਰਕਸ਼ਾਪ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਕਮਿਸ਼ਨਰਾਂ (ਡੀਐਮਸੀਜ਼) ਅਤੇ ਨਰਸਿੰਗ ਸੁਪਰਡੈਂਟਾਂ (ਮੈਟਰਨਸ) ਸਮੇਤ ਨਰਸਿੰਗ ਸਕੂਲਾਂ ਅਤੇ ਕਾਲਜਾਂ ਦੇ ਲਗਭਗ 250 ਪ੍ਰਿੰਸੀਪਲਾਂ ਨੇ ਭਾਗ ਲਿਆ।
ਇਸ ਦੌਰਾਨ ਪ੍ਰਮੁੱਖ ਗਤੀਵਿਧੀਆਂ ਵਿੱਚ ਪੰਜਾਬ ਵਿੱਚ ਨਰਸਿੰਗ ਵਿਦਿਆਰਥੀਆਂ ਲਈ ਵਿਸ਼ੇਸ਼ ਚੁਣੌਤੀਆਂ ਬਾਰੇ ਪੈਨਲ ਚਰਚਾ, ਜ਼ਿਲ੍ਹਾ ਹਸਪਤਾਲਾਂ ਵਿੱਚ ਵਿਦਿਆਰਥੀਆਂ ਦੀ ਕਲੀਨਿਕਲ ਸਿਖਲਾਈ- ਚੁਣੌਤੀਆਂ ਅਤੇ ਹੱਲ, ਜੀਐਨਐਮ ਅਤੇ ਏਐਨਐਮ ਦਾਖਲੇ 2024-25 ਲਈ ਕਾਉਂਸਲਿੰਗ ਅਤੇ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦਾ ਮੁਲਾਂਕਣ- ਥਿਊਰੀ ਅਤੇ ਕਲੀਨਿਕਲ ਸ਼ਾਮਲ ਸਨ।
ਇਸ ਵਰਕਸ਼ਾਪ ਦੌਰਾਨ ਆਨਲਾਈਨ ਮੁਲਾਂਕਣ ਪ੍ਰਣਾਲੀ ਅਤੇ ਮਾਨਤਾ ਬਾਰੇ ਸਿਖਲਾਈ ਅਤੇ ਵਿਚਾਰ-ਵਟਾਂਦਰਾ, ਪ੍ਰੇਰਕ ਲੈਕਚਰ: ਮਨ ਦੀ ਲੜਾਈ ਜਿੱਤਣਾ, ਜ਼ਿਆਦਾ ਸੋਚਣ ਤੋਂ ਬਚਣਾ, ਭਾਵਨਾਤਮਕ ਬੁੱਧੀ, ਲੋਕ ਹੁਨਰ, ਸਮਰੱਥਾ ਨੂੰ ਵੱਧ ਤੋਂ ਵੱਧ ਕਰਨਾ, ਡਰ ਅਤੇ ਚਿੰਤਾ ਨੂੰ ਘੱਟ ਕਰਨਾ ਅਤੇ ਅੰਦਰ ਸਫਲਤਾ ਲੱਭਣਾ, ਲੈਕਚਰ: ਸਬੂਤ ਅਧਾਰਤ ਨਰਸਿੰਗ: ਮਿੱਥ ਜਾਂ ਹਕੀਕਤ ਸਬੰਧੀ ਗਤੀਵਿਧੀਆਂ ਵੀ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ

ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ