Sunday, August 09, 2026

Health

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

PUNJAB NEWS EXPRESS | December 11, 2023 07:07 PM

ਫਾਜ਼ਿਲਕਾ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗਫ ਫਾਜ਼ਿਲਕਾ ਵੱਲੋਂ ਸਵਾਇਨ ਫਲੂ ਦੀ ਰੋਕਥਾਮ ਅਤੇ ਕਾਬੂ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਆਮ ਲੋਕ ਆਪਣੀ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖ ਸਕਣ। ਜੇਕਰ ਕਿਸੇ ਵੀ ਵਿਆਕਤੀ ਚ ਸਾਹ ਦਾ ਚੜਨਾ, ਖਾਂਸੀ , ਗਲੇ ਚ ਖਰਾਸ, ਤੇਜ ਬੁਖਾਰ, ਸਿਰ ਦਰਦ, ਸਰੀਰ ਚ ਦਰਦ, ਠੰਡ ਲੱਗਣਾ ਅਤੇ ਸਰੀਰ ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।

ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਹਸਪਤਾਲ ਅਬੋਹਰ ਫਾਜ਼ਿਲਕਾ , ਸੀ ਐੱਚ ਸੀ ਡੱਬਵਾਲਾ ਕਲਾ , ਸਿਟੋ ਗੁੰਨੋ , ਖੁਈਖੇੜਾ ਵਿੱਚ ਫਲੂ ਕਾਰਨਰ ਸਥਾਪਤ ਕਰ ਦਿੱਤੇ ਗਏ ਹਨ ਅਤੇ ਲੱਛਣਾਂ ਦੀ ਗੰਭੀਰਤਾ ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਗਏ ਹਨ। ਇਨ੍ਹਾਂ ਫਲੂ ਕਾਰਨਰਾਂ ਵਿੱਚ ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।

ਡਾ. ਸੁਨੀਤਾ ਕੰਬੋਜ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਖਾਸ ਤੌਰ ‘ਤੇ ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਇਸ ਸਬੰਧੀ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਮਾਸਕ ਪਹਿਨਣਾ , ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ, ਤਰਲ ਪਦਾਰਥਾਂ ਦੀ ਜਿਆਦਾ ਵਰਤੋਂ ਕਰਨ, ਬੁਖਾਰ ਹੋਣ ਤੇ ਪੈਰਾਸੀਟਾਮੋਲ ਗੋਲੀ ਲੈਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਫਾਜ਼ਿਲਕਾ ਨਿਵਾਸੀਆਂ ਨੂੰ ਇਸ ਘਬਰਾਉਣ ਦੀ ਜਰੂਰਤ ਨਹੀਂ ਜੇਕਰ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਇਸ ਬਾਰੇ ਸਮੂਹ ਐਸ ਐਮ ਓ ਨੂੰ ਹਿਦਾਇਤਾਂ ਜਾਰੀ ਕੀਤੀ ਜਾ ਚੁੱਕੀ ਹੈ।

ਸਾਰੇ ਵਿਭਾਗਾਂ ਨਾਲ ਸਵਾਈਨ ਫਲੂ ਸੰਬਧੀ ਅੱਜ ਡੀ ਸੀ ਦਫਤਰ ਵਿਖੇ ਹੋਵੇਗੀ ਮੀਟਿੰਗ
ਫਾਜ਼ਿਲਕਾ ਸਵਾਈਨ ਫਲੂ ਸੰਬਧੀ ਇਕ ਜ਼ਰੂਰੀ ਮੀਟਿੰਗ ਅੱਜ ਦਿਨ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਇਸ ਸੰਬਧੀ ਇੰਡਿਅਨ ਮੈਡੀਕਲ ਐਸੋਸੀਏਸ਼ਨ ਸਮੇਤ ਹੋਰ ਵਿਭਾਗਾਂ ਦੇ ਮੁਖੀਆਂ ਨਾਲ ਬਿਮਾਰੀ ਬਾਰੇ ਵਿਸ਼ੇਸ਼ ਮੀਟਿੰਗ ਰਖੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ