Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਉਸਮਾਨਪੁਰ ਵਿਖੇ ਪਲੇਸਮੈਂਟ ਕੈਂਪ 15 ਨੂੰ

PUNJAB NEWS EXPRESS | September 11, 2020 04:24 PM

ਨਵਾਂਸ਼ਹਿਰ:ਕੋਰੋਨਾ ਮਹਾਮਾਰੀ ਕਾਰਨ ਬੇਰੋਜ਼ਗਾਰ ਹੋਏ ਜਾਂ ਘਰਾਂ ਵਿਚ ਵਿਹਲੇ ਬੈਠੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 15 ਸਤੰਬਰ ਨੂੰ ਪਿੰਡ ਉਸਮਾਨਪੁਰ, ਬਲਾਕ ਨਵਾਂਸ਼ਹਿਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਲੂਜਾ ਐਕਸਪੋਰਟ ਪ੍ਰਾਈਵੇਟ ਲਿਮਟਿਡ ਵੱਲੋਂ ਟੈਕਸਟਾਈਲ ਮਸ਼ੀਨਸ ਟ੍ਰੇਨੀ, ਸਪਿਨਿੰਗ ਮਸ਼ੀਨਸ ਟ੍ਰੇਨੀ ਅਤੇ ਵੀਵਿੰਗ ਮਸ਼ੀਨਸ ਟ੍ਰੇਨੀ ਦੀਆਂ 50 ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਅੱਠਵੀਂ, ਦਸਵੀਂ ਅਤੇ ਬਾਰਵੀਂ ਪਾਸ ਬੇਰੋਜ਼ਗਾਰ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀਆਂ ਕੋਲ ਯੋਗਤਾ ਸਰਟੀਫਿਕੇਟ, ਇਕ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਇੰਟਰਵਿਊ ਵਿਚ ਮਾਸਕ ਪਾਉਣਾ ਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਕੰਮਕਾਜ਼ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਦੇ ਹੈਲਪ ਲਾਈਨ ਨੰਬਰ 88727-59915 ਉੱਤੇ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ