ਗੁਰੂ ਸਾਹਿਬ ਦਾ ਅਸ਼ੀਰਵਾਦ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ: ਕਾਲਕਾ
ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿਤਰ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਨਿਤਿਨ ਨਬੀਨ ਦਾ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸਰਦਾਰ ਕਾਲਕਾ ਅਤੇ ਸ੍ਰੀ ਨਿਤਿਨ ਨਬੀਨ ਨੇ ਗੁਰਦੁਆਰਾ ਸਾਹਿਬ ਵਿਖੇ ਇਕੱਠਿਆਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਮਨੁੱਖਤਾ ਲਈ ਆਤਮਿਕ ਉਤਸ਼ਾਹ, ਸਾਂਝੀਵਾਲਤਾ ਅਤੇ ਸੇਵਾ ਭਾਵਨਾ ਦਾ ਪਵਿੱਤਰ ਅਤੇ ਸਮੁੱਚੀ ਮਾਨਵਤਾ ਦੀ ਭਲਾਈ ਦਾ ਸੰਦੇਸ਼ ਲੈ ਕੇ ਆਉਂਦਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਇਆ ਗਿਆ ਸੱਚ, ਨਾਮ ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦਾ ਰਾਸਤਾ ਅੱਜ ਵੀ ਮਨੁੱਖਤਾ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ’ਤੇ ਗੁਰੂ ਘਰ ਵਿਖੇ ਨਤਮਸਤਕ ਹੋਣਾ ਅਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਦ੍ਰਿੜ੍ਹ ਇਰਾਦਾ ਕਰਨਾ ਸਾਡੇ ਸਾਰਿਆਂ ਲਈ ਸੁਭਾਗ ਦੀ ਗੱਲ ਹੈ। ਇਸ ਮੌਕੇ ਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ