Thursday, March 05, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

National

ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ

PUNJAB NEWS EXPRESS | October 28, 2020 02:30 PM

ਨਵੀਂ ਦਿੱਲੀ: ਦੇਸ਼ ਦੀਆਂ 250 ਤੋਂ ਵਧ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ । ਇਸ ਦਿਨ ਕਿਸਾਨ ਜਥੇਬੰਦੀਆਂ ਸਾਰੀਆਂ ਸੜਕਾਂ ਨੂੰ ਜਾਮ ਕਰਨਗੀਆਂ। ਇਸ ਤੋਂ ਇਲਾਵਾ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਵੱਡੇ ਅੰਦੋਲਨ ਦਾ ਐਲਾਨ ਕਰਦਿਆਂ 26 ਤੇ 27 ਨਵੰਬਰ ਨੂੰ ਸਾਰੇ ਸੂਬਿਆਂ ਦੇ ਕਿਸਾਨਾਂ ਨੂੰ 'ਦਿੱਲੀ ਚੱਲੋ' ਦਾ ਸੱਦਾ ਦਿੱਤਾ ਗਿਆ ਹੈ ।  ਇਹ ਐਲਾਨ ਦੋ ਦਿਨਾਂ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਇਸ ਮੌਕੇ 5 ਮੈਂਬਰੀ ਤਾਲਮੇਲ ਕਮੇਟੀ ਵੀ ਬਣਾਈ ਹੈ, ਜਿਹੜੀ ਸੂਬਿਆਂ ਦੀਆਂ ਕਿਸਾਨ ਇਕਾਈਆਂ ਨਾਲ 26 ਤੇ 27 ਨਵੰਬਰ ਦੇ ਪ੍ਰੋਗਰਾਮ ਲਈ ਤਾਲਮੇਲ ਕਰੇਗੀ, ਨਾਲ ਹੀ ਜਿਹੜੇ ਸੰਗਠਨ ਬਾਹਰ ਰਹਿ ਗਏ ਹਨ, ਉਨ੍ਹਾਂ ਨੂੰ ਵੀ ਅੰਦੋਲਨ 'ਚ ਸ਼ਾਮਲ ਕੀਤਾ ਜਾਵੇਗਾ। ਇਸ ਕਮੇਟੀ 'ਚ ਵੀ.ਐਮ ਸਿੰਘ ਤੇ ਯੋਗੇਂਦਰ ਯਾਦਵ ਸਮੇਤ ਹੋਰ ਮੈਂਬਰ ਸ਼ਾਮਲ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਜਿੱਥੇ ਤਿੰਨ ਖੇਤੀ ਕਾਨੂੰਨਾਂ ਦਾ ਕਿਸਾਨ ਦੇਸ਼ ਭਰ 'ਚ ਵਿਰੋਧ ਕਰ ਰਹੇ ਹਨ, ਉੱਥੇ ਹੀ ਬਿਜਲੀ ਐਕਟ 2020 ਸੋਧ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਏਕਤਾ ਤੋੜਨ ਲਈ ਕੇਂਦਰ ਸਰਕਾਰ ਨੇ ਮਾਲਗੱਡੀਆਂ ਨੂੰ ਚਾਰ ਦਿਨਾਂ ਲਈ ਮੁੜ ਬੰਦ ਕਰ ਦਿੱਤਾ ਹੈ । ਇਹ ਕੇਂਦਰ ਦਾ ਢੁਕਵਾਂ ਕਦਮ ਨਹੀਂ ਹੈ । ਇਸ ਦਾ ਵੀ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅੰਦੋਲਨ ਲਈ ਸਾਰੇ ਸੂਬਿਆਂ ਨੂੰ ਆਪੋ-ਆਪਣੇ ਤਿਆਰੀ ਕਰਨ ਨੂੰ ਕਿਹਾ ਗਿਆ ਹੈ । ਇਸ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਲੈ ਜਾ ਕੇ ਹੁਣ ਸੰਘਰਸ਼ ਦਾ ਕੇਂਦਰ ਦਿੱਲੀ ਨੂੰ ਬਣਾਇਆ ਜਾਵੇਗਾ ।

Have something to say? Post your comment

google.com, pub-6021921192250288, DIRECT, f08c47fec0942fa0

National

'ਲੋਕਾਂ ਦੇ ਨੇਤਾ, ਮਜ਼ਬੂਤ ​​ਜ਼ਮੀਨੀ ਪੱਧਰ ਦੇ ਸੰਪਰਕ ਵਾਲੇ': ਪ੍ਰਧਾਨ ਮੰਤਰੀ ਮੋਦੀ ਨੇ ਅਜੀਤ ਪਵਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਪੰਜ ਹੋਰਾਂ ਦੀ ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਮੌਤ, ਡੀਜੀਸੀਏ ਨੇ ਪੁਸ਼ਟੀ ਕੀਤੀ

ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਚਰਚ ਵਿਖੇ ਕ੍ਰਿਸਮਸ ਪ੍ਰਾਰਥਨਾ ਵਿੱਚ ਸ਼ਾਮਲ ਹੋਏ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ

ਭਾਜਪਾ ਸ਼ਾਸਿਤ ਰਾਜਾਂ ਵਿੱਚ ਕ੍ਰਿਸਮਸ ਵਾਲੇ ਦਿਨ ਈਸਾਈਆਂ ਵਿਰੁੱਧ ਹਿੰਸਾ ਨੇ ਭਾਰਤ ਨੂੰ ਦੁਨੀਆ ਸਾਹਮਣੇ ਸ਼ਰਮਸਾਰ ਕੀਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ