Friday, May 09, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

National

ਕੌਮਾਂਤਰੀ ਨਰਸਿੰਗ ਡੇਅ ਮੌਕੇ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ 7 ਲੱਖ 40 ਹਜ਼ਾਰ ਰੁਪਏ ਦੀਆਂ ਸਕਾਲਰਸ਼ਿੱਪ ਅਤੇ ਬਰਸਰੀਜ਼ ਦੇਣ ਦਾ ਐਲਾਨ

PUNJAB NEWS EXPRESS5 | May 12, 2023 09:08 PM

ਬੰਗਾ : ਪੰਜਾਬ ਦੇ ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਅਦਾਰੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੱਜ ਕੌਮਾਂਤਰੀ ਨਰਸਿੰਗ ਡੇਅ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਟਰੱਸਟ ਦੇ ਉਦੱਮਾਂ ਅਤੇ ਕੈਨੇਡਾ ਇੰਡੀਆ ਐਜ਼ੂਕੇਸ਼ਨਲ ਸੁਸਾਇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਜੀ.ਐਨ.ਐਮ. ਨਰਸਿੰਗ ਅਤੇ ਬੀ.ਐਸ.ਸੀ. ਨਰਸਿੰਗ ਕੋਰਸਾਂ ਦੇ ਟੌਪਰ ਵਿਦਿਆਰਥੀਆਂ ਨੂੰ ਅਤੇ ਪੜ੍ਹਨ ਵਿਚ ਹੁਸ਼ਿਆਰ ਲੋੜਵੰਦ ਗਰੀਬ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਆਰਥਿਕ ਮਦਦ ਕਰਨ ਵਾਸਤੇ ਸਲਾਨਾ 7, 40, 000/- (ਸੱਤ ਲੱਖ ਚਾਲੀ ਹਜ਼ਾਰ ਰੁਪਏ) ਦੀਆਂ ਸਕਾਲਰਸ਼ਿੱਪਾਂ ਅਤੇ ਬਰਸਰੀਜ਼ ਦੇਣ ਐਲਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਨਰਸਿੰਗ ਡੇਅ ਸਮਾਗਮ ਦੇ ਮੁੱਖ ਮਹਿਮਾਨਾਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਸ਼ਮਾਂ ਰੋਸ਼ਨ ਕਰਕੇ ਸਮਾਗਮ ਦੀ ਆਰਭੰਤਾ ਕੀਤੀ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਨਰਸਿੰਗ ਦੀ ਮੋੋਢੀ ਫਲੋਰੈਂਸ ਨਾਈਟਿੰਗਲ ਨੂੰ ਯਾਦ ਕੀਤਾ ਅਤੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਕੌਮਾਂਤਰੀ ਨਰਸਿੰਗ ਡੇਅ ਦੀਆਂ ਵਧਾਈਆਂ। ਇਹਨਾਂ ਖੁਸ਼ੀ ਭਰੇ ਪਲਾਂ ਵਿਚ ਉਹਨਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਨੇ ਸਮੂਹ ਵਿਦਿਆਰਥੀਆਂ ਨੂੰ ਸਕਾਲਰਸ਼ਿੱਪਾਂ ਅਤੇ ਬਰਸਰੀਜ਼ ਪ੍ਰਾਪਤ ਕਰਨ ਲਈ ਵਧੀਆਂ ਪੜ੍ਹਾਈ ਕਰਨ ਲਈ ਵੀ ਪ੍ਰੇਰਿਆ।
ਇਸ ਮੌਕੇ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੇ ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਕਵਿਤਾ, ਰੰਗੋਲੀ, ਪੋਸਟਰ ਮੇਕਿੰਗ ਆਦਿ ਮੁਕਾਬਲੇ ਤੇ ਹੋਰ ਪ੍ਰਤੀਯੋਗਤਾਵਾਂ ਵਿਚ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਵਿਦਿਆਰਥੀਆਂ ਨੂੰ ਨਰਸਿੰਗ ਡੇਅ ਦੀ ਵਧਾਈ ਦਿੰਦੇ ਹੋਏ ਮੈਡਮ ਫਲੋਰੈਂਸ ਨਾਇਟੈਂਗਲ ਦੀ ਜੀਵਨੀ ’ਤੇ ਚਾਨਣਾ ਪਾਇਆ। ਪ੍ਰਿੰਸੀਪਲ ਸਾਹਿਬ ਨੇ ਨਰਸਿੰਗ ਵਿਦਿਆਰਥੀਆਂ ਲਈ 7, 40, 000/- (ਸੱਤ ਲੱਖ ਚਾਲੀ ਹਜ਼ਾਰ ਰੁਪਏ) ਦੀਆਂ ਸਕਾਲਰਸ਼ਿੱਪਾਂ ਅਤੇ ਬਰਸਰੀਜ਼ ਦੇਣ ਲਈ ਸਮੂਹ ਕਾਲਜ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ। ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਟਰੱਸਟ ਵੱਲੋਂ ਕੈਨੇਡਾ ਇੰਡੀਆ ਐਜ਼ੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਦਿੱਤੀਆਂ ਜਾਣ ਵਾਲੀਆਂ ਸਕਾਲਰਸ਼ਿੱਪ ਅਤੇ ਬਰਸਰੀਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਕਿਹਾ ਇਹਨਾਂ ਸਕਾਲਰਸ਼ਿਪਾਂ ਅਤੇ ਬਰਸਰੀਜ਼ ਨਾਲ ਜਿੱਥੇ ਨਰਸਿੰਗ ਵਿਦਿਆਰਥੀਆਂ ਵਿਚ ਪੜ੍ਹਾਈ ਦਾ ਉਤਸ਼ਾਹ ਵਧੇਗਾ, ਉੱਥੇ ਨਰਸਿੰਗ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਇਕ ਇਹ ਨਵਾਂ ਮੀਲ ਪੱਥਰ ਸਾਬਤ ਹੋਵੇਗਾ । ਇਸ ਸਮਾਗਮ ਵਿੱਚ ਕਾਲਜ ਵਿਚ ਦਾਖਲ ਨਵੇਂ ਵਿਦਿਆਰਥੀਆਂ ਵੱਲੋਂ ਨਰਸਿੰਗ ਦੀ ਸੁੰਹ ਵੀ ਚੁੱਕੀ ਗਈ। ਨਰਸਿੰਗ ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਸਰੋਤਿਆ ਦਾ ਮਨ ਮੋਹ ਲਿਆ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ , ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ, ਵਾਈਸ ਪ੍ਰਿੰਸੀਪਲ ਰਮਨਦੀਪ ਕੌਰ, ਮੈਡਮ ਸੁਖਮਿੰਦਰ ਕੌਰ, ਮੈਡਮ ਸੰਦੀਪ ਸੂਦਨ, ਮੈਡਮ ਪੂਜਾ ਰਾਣੀ, ਮੈਡਮ ਸਰਬਜੀਤ ਕੌਰ, ਮੈਡਮ ਰੀਤੂ ਰਾਣੀ, ਮੈਡਮ ਸੰਦੀਪ ਕੌਰ, ਮੈਡਮ ਰਾਬੀਆ ਹਾਟਾ, ਮੈਡਮ ਜਸਵੀਰ ਕੌਰ, ਮੈਡਮ ਜਸਪ੍ਰੀਤ ਕੌਰ, ਸਮੂਹ ਨਰਸਿੰਗ ਕਾਲਜ ਸਟਾਫ ਅਤੇ ਸਮੂਹ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ