Tuesday, October 22, 2024

National

ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਸਰਕਾਰ ਵਾਪਸ ਲੈਕੇ ਸਵਾਮੀਨਾਥਨਕਮਿਸ਼ਨਦੀਆ ਸਿਫਾਰਸ਼ਾ ਤਹਿਤ ਸੂਚਕ ਅੰਕ ਨਾਲ ਜੋੜੇ --ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ

PUNJAB NEWS EXPRESS | June 22, 2024 09:06 PM

ਸਾਉਣੀ ਦੀਆਂ ਸਾਰੀਆਂ 14 ਫਸਲਾਂ ’ਤੇ ਸੀ-2 ਅਤੇ 50 ਫੀਸਦੀ ਮੁਨਾਫਾ ਗਿਣਨ ਲਈ ਕਿਸਾਨਾਂ ਦੇ ਪ੍ਰਤੀਨਿਧਾਂ ਸਮੇਤ ਕਮੇਟੀ ਗਠਿਤ ਕਰਨ ਦੀ ਕੀਤੀ ਮੰਗ ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੈਅ ਕਰਨ ਲਈ ਵਿਗਿਆਨਕ ਪਹੁੰਚ ਅਪਣਾਉਣਾ ਚਾਹੀਦਾ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਝੋਨੇ ਦੀ ਐਮ ਐਸ ਪੀ ਵਿਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਕੇਂਦਰ ਸਰਕਾਰ ਤੇ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ ਗਿਆ।

ਅਕਾਲੀ ਦਲ ਦੇ ਜਰਨਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਕਿ ਮੂੰਗੀ ਤੇ ਮੱਕੀ ਦੀ ਐਮ ਐਸ ਪੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਵਾਸਤੇ ਕੋਈ ਯੰਤਰ ਵਿਧੀ ਤੈਅ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੂੰ ਪ੍ਰਾਈਵੇਟ ਖਿਡਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਕਿਸਾਨਾਂ ਨੂੰ ਉਦੋਂ ਵੱਡਾ ਘਾਟਾ ਝੱਲਣਾ ਪਿਆ ਜਦੋਂ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਅਪੀਲ ’ਤੇ ਵੱਡੀ ਪੱਧਰ ’ਤੇ ਮੂੰਗੀ ਬੀਜ ਲਈ ਸੀ ਪਰ ਇਸਦੀ ਐਮ ਐਸ ਪੀ ਖਰੀਦ ਨਹੀਂ ਕੀਤੀ ਗਈ ਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ।

ਜਿਸ ਤਰੀਕੇ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕੀਤਾ ਗਿਆ ਹੈ, ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਉਸਦੀ ਗੱਲ ਕਰਦਿਆਂ ਕਿਹਾ ਕਿ ਬੀਤੇ ਦਿਨੀ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਐਮ ਐਸ ਪੀ ਗਿਣਨ ਸਮੇਂ ਜ਼ਮੀਨ ਦੀ ਕੀਮਤ, ਇਸਦੇ ਠੇਕੇ ਦੀ ਲਾਗਤ ਸਮੇਤ ਵਿਆਪਕ ਕੀਮਤ (ਸੀ-2) ਜਨਤਕ ਤੌਰ ’ਤੇ ਗਿਣੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਸਾਨ ਸਹੀ ਮਹਿਸੂਸ ਕਰਦੇ ਹਨ ਕਿ ਉਹਨਾਂ ਦਾ ਸਹੀ ਸਤਿਕਾਰ ਨਹੀਂ ਕੀਤਾ ਜਾ ਰਿਹਾ ਹੈ ਤੇ ਜੇਕਰ ਇਹ ਸੀ-2 ਸਹੀ ਤਰੀਕੇ ਨਾ ਗਿਣੀ ਗਈ ਤਾਂ ਉਹਨਾਂ ਨੂੰ ਸੀ-2 ’ਤੇ 50 ਫੀਸਦੀ ਮੁਨਾਫੇ ਸਮੇਤ ਬਣਦੀ ਐਮ ਐਸ ਪੀ ਦਾ ਲਾਭ ਨਹੀਂ ਮਿਲੇਗਾ। ਉਹਨਾਂ ਨੇ ਇਕ ਕਮੇਟੀ ਬਣਾਉਣ ਦੀ ਵਕਾਲ ਕੀਤੀ ਜੋ ਸੀ-2 ਦੇ ਨਾਲ 50 ਫੀਸਦੀ ਮੁਨਾਫਾ ਗਿਣ ਕੇ ਸਾਉਣੀ ਦੀਆਂ 14 ਫਸਲਾਂ ’ਤੇ ਆਈ ਲਾਗਤ ਮੁਤਾਬਕ ਐਮ ਐਸ ਪੀ ਗਿਣੇ ਅਤੇ ਇਸ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਵੀ ਸ਼ਾਮਲ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਇਹ ਕਮੇਟੀ ਤੁਰੰਤ ਗਠਿਤ ਕੀਤੀ ਜਾਂਦੀ ਹੈ ਤੇ ਇਸਨੂੰ ਆਪਣੀਆਂ ਸਿਫਾਰਸ਼ਾਂ ਦੇਣ ਲਈ ਇਕ ਸਮਾ ਨਿਰਧਾਰਿਤ ਕੀਤਾ ਜਾਂਦਾ ਹੈ ਤਾਂ ਫਿਰ ਸਾਉਣੀ ਦੀਆਂ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਸਹੀ ਤਰੀਕੇ ਤੈਅ ਹੋ ਸਕਦੀ ਹੈ।

ਜਿਣਸ ਦੀ ਪੈਦਾਵਾਰ ਦੀ ਲਾਗਤ ਸਹੀ ਤਰੀਕੇ ਗਿਣੇ ਜਾਣ ਦਾ ਜ਼ੋਰਦਾਰ ਵਕਾਲਤ ਕਰਦਿਆਂ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ ਖੇਤੀਬਾੜੀ ਸੈਕਟਰ ਆਰਥਿਕ ਸੰਕਟ ਵਿਚੋਂ ਨਹੀਂ ਨਿਕਲ ਸਕੇਗਾ ਤੇ ਪ੍ਰਧਾਨ ਮੰਤਰੀ ਵੱਲੋਂ ਇਸ ਸਾਲ ਦੇ ਅਖੀਰ ਤੱਕ ਕਿਸਾਨਾਂ ਦੀ ਆਮਦਨ ਦੁੱਗਣਾ ਕਰਨ ਦਾ ਤੈਅ ਟੀਚਾ ਪੂਰਾ ਨਹੀਂ ਹੋ ਸਕੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਜੰਮੂ-ਕਸ਼ਮੀਰ ਦੇ ਕਟੜਾ 'ਚ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਅਰਵਿੰਦ ਕੇਜਰੀਵਾਲ ਨੇ ਕੀਤੀ ਪੂਜਾ

ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ

ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨਾ ਚਾਹੀਦਾ ਹੈ: ਰੂਸੀ ਵਿਦੇਸ਼ ਮੰਤਰੀ

ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ 'ਚ 6 ਦੀ ਮੌਤ, 4 ਜ਼ਖਮੀ

ਸੋਨੀਆ ਗਾਂਧੀ ਵਾਇਨਾਡ ਲੋਕ ਸਭਾ ਸੀਟ ਤੋਂ ਆਪਣੀ ਧੀ ਪ੍ਰਿਅੰਕਾ ਦੀ ਚੋਣ ਲਈ ਪ੍ਰਚਾਰ ਕਰੇਗੀ

ਰਾਜਸਥਾਨ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਕਈ ਥਾਵਾਂ 'ਤੇ ਛਾਪੇਮਾਰੀ, SI ਪੇਪਰ ਲੀਕ ਮਾਮਲੇ 'ਚ ਸੱਤ ਨੂੰ ਹਿਰਾਸਤ 'ਚ ਲਿਆ

ਸੀਟਾਂ ਦੀ ਵੰਡ ਨੂੰ ਲੈ ਕੇ ਮਹਾਯੁਤੀ 'ਚ ਕੋਈ ਮਤਭੇਦ ਨਹੀਂ, ਸਿਰਫ 35 ਸੀਟਾਂ 'ਤੇ ਹੀ ਜਾਰੀ ਰਹੇਗੀ ਗੱਲਬਾਤ: ਏਕਨਾਥ ਸ਼ਿੰਦੇ

ਸੁਪਰੀਮ ਕੋਰਟ ਨੇ ਓ.ਟੀ.ਟੀ ਅਤੇ ਡਿਜੀਟਲ ਮੀਡੀਆ ਪਲੇਟਫਾਰਮਾਂ 'ਤੇ ਸਮੱਗਰੀ ਦੀ ਨਿਗਰਾਨੀ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ

ਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ

ਅਮਰੀਕਾ ਨੇ ਭਾਰਤ-ਕੈਨੇਡਾ ਵਿਚਾਲੇ ਖੜੋਤ 'ਤੇ ਪ੍ਰਗਟਾਈ ਚਿੰਤਾ, ਪੰਨੂ ਮਾਮਲੇ 'ਚ ਭਾਰਤ ਦੇ ਸਹਿਯੋਗ ਦੀ ਕੀਤੀ ਸ਼ਲਾਘਾ