Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

National

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

PUNJAB NEWS EXPRESS | August 25, 2026 11:21 PM
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਮੌਕੇ ਅੱਜ ਪੰਥਕ ਕਨਵੈਨਸ਼ਨ ਬੜੇ ਉਤਸ਼ਾਹ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਸ਼ੁਰੂ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਪੰਥਕ ਏਕਤਾ, ਇਕਜੁੱਟਤਾ ਅਤੇ ਸਾਂਝੇ ਸੰਕਲਪ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ  ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਪੰਥਕ ਕਨਵੈਨਸ਼ਨ ਸਿੱਖ ਕੌਮ ਦੀ ਏਕਤਾ, ਚੜ੍ਹਦੀ ਕਲਾ ਅਤੇ ਪੰਥਕ ਮੁੱਦਿਆਂ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਨੇ ਇਸ ਇਕੱਠ ਨੂੰ ਹੋਰ ਵੀ ਪ੍ਰਭਾਵਸ਼ਾਲੀ ਅਤੇ ਯਾਦਗਾਰ ਬਣਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਅਹਿਮ ਪੰਥਕ ਇਕੱਠ ਵਿੱਚ  ਮਹਿਮਾਨਾਂ ਅਤੇ ਸ਼ਖ਼ਸੀਅਤਾਂ ਦੀ ਮਾਣਮੱਤੀ ਹਾਜ਼ਰੀ ਅਤੇ ਸਰਗਰਮ ਸ਼ਮੂਲੀਅਤ ਨੇ ਕਨਵੈਨਸ਼ਨ ਦੀ ਮਹੱਤਤਾ ਨੂੰ ਹੋਰ ਵਧਾਇਆ। ਦੋਵੇਂ ਆਗੂਆਂ ਨੇ ਕਿਹਾ ਕਿ ਮਹਿਮਾਨਾਂ ਵੱਲੋਂ ਦਿੱਤਾ ਗਿਆ ਸਹਿਯੋਗ ਅਤੇ ਮਾਰਗਦਰਸ਼ਨ ਸਮੁੱਚੀ ਸੰਗਤ ਲਈ ਪ੍ਰੇਰਣਾਦਾਇਕ ਰਿਹਾ।
ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਨਵੈਨਸ਼ਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦਾ ਇਹ ਪਿਆਰ ਅਤੇ ਉਤਸ਼ਾਹ ਪੰਥ ਪ੍ਰਤੀ ਉਸਦੀ ਡੂੰਘੀ ਸ਼ਰਧਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਮੌਕੇ ਹੋਇਆ ਇਹ ਵਿਸ਼ਾਲ ਇਕੱਠ ਪੰਥ ਦੀ ਚੜ੍ਹਦੀ ਕਲਾ, ਏਕਤਾ ਅਤੇ ਸਾਂਝੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਉਪਰਾਲਾ ਸਾਬਤ ਹੋਵੇਗਾ। ਉਨ੍ਹਾਂ ਸਮੁੱਚੀ ਸੰਗਤ ਦਾ ਇਸ ਕਨਵੈਨਸ਼ਨ ਨੂੰ ਯਾਦਗਾਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

National

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ

16 IAS/HCS ਅਫਸਰਾਂ ਦੇ ਤਬਾਦਲੇ

CJP ਦੇ ਬੁਲਾਰੇ ਅਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਮਾਮਲਾ: ਮੰਤਰੀ ਨੂੰ 48 ਘੰਟੇ ਦਾ ਅਲਟੀਮੇਟਮ

ਰਾਹੁਲ ਦੇ ਪੰਜ ਘੰਟੇ ਦੇ ਧਰਨੇ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਰੁੱਧ ਮਾਮਲਾ ਦਰਜ

ਇੰਡੀਗੋ ਦੀ ਵੈੱਬਸਾਈਟ ਹਫ਼ਤੇ ਵਿੱਚ ਦੂਜੀ ਵਾਰ ਹੋਈ ਕਰੈਸ਼

ਜੰਤਰ-ਮੰਤਰ 'ਤੇ ਪੁਲਿਸ ਕਾਰਵਾਈ: ਸੁਪਰੀਮ ਕੋਰਟ ਨੇ ਜਾਂਚ ਕਮੇਟੀ ਬਣਾਈ